ਸੁਰੱਖਿਆ ਨੂੰ ਮੁੱਖ ਰੱਖਦਿਆਂ ਡੀ.ਐਸ.ਪੀ ਨਾਗੋਕੇ ਨੇ ਵਾਹਨਾਂ ਦੀ ਕੀਤੀ ਚੈਕਿੰਗ

ਸੁਰੱਖਿਆ ਨੂੰ ਮੁੱਖ ਰੱਖਦਿਆਂ ਡੀ.ਐਸ.ਪੀ ਨਾਗੋਕੇ ਨੇ ਵਾਹਨਾਂ ਦੀ ਕੀਤੀ ਚੈਕਿੰਗ

SAMSUNG CAMERA PICTURES
SAMSUNG CAMERA PICTURES

ਭਿੱਖੀਵਿੰਡ 13 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਜਾਦੀ ਦਿਹਾੜੇ ਮੌਕੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਭਿੱਖੀਵਿੰਡ ਦੇ ਮੇਂਨ ਚੌਕ ਵਿਖੇ ਵਾਹਨਾਂ ਦੇ ਚੈਕਿੰਗ ਕਰਨ ਮੌਕੇ ਸਬ ਡਵੀਜਨ ਭਿੱਖੀਵਿੰਡ ਦੇ ਡੀ.ਐਸ.ਪੀ ਜੈਮਲ ਸਿੰਘ ਨਾਗੋਕੇ ਨੇ ਕੀਤਾ ਤੇ ਆਖਿਆ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ ਸੁਰੇਸ਼ ਅਰੋੜਾ, ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਐਸ.ਐਸ.ਪੀ ਤਰਨ ਤਾਰਨ ਮਨਮੋਹਨ ਸ਼ਰਮਾ ਦੀਆਂ ਹਦਾਇਤਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਜਾਦੀ ਦਿਹਾੜੇ ਮੌਕੇ ਅਮਨ ਸ਼ਾਤੀ ਬਰਕਰਾਰ ਰਹਿ ਸਕੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਸਮੱਸਿਆ ਨੂੰ ਸੁਚਾਰੂੰ ਢੰਗ ਨਾਲ ਚਲਾਉਣ ਅਤੇ ਆਜਾਦੀ ਦਿਹਾੜਾ ਸ਼ਾਂਤੀ ਪੂਰਵਕ ਮਨਾਉਣ ਲਈ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਮੇਂ ਐਸ.ਐਚ.ੳ ਭਿੱਖੀਵਿੰਡ ਅਵਤਾਰ ਸਿੰਘ ਕਾਹਲੋਂ, ਏ.ਐਸ.ਆਈ ਬਲਦੇਵ ਰਾਜ, ਐਚ.ਸੀ ਮਲਕੀਤ ਸਿੰਘ, ਐਚ.ਸੀ ਸਲਵਿੰਦਰ ਸਿੰਘ, ਰੀਡਰ ਮਨਜੀਤ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਪੁਸ਼ਪਿੰਦਰ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: