ਕਿਸਾਨ-ਮਜ਼ਦੂਰ ਔਰਤਾਂ ਨੇ ਪੱਕੇ ਮੋਰਚੇ ਦੀ ਤਿਆਰੀ ਲਈ ਮਾਰਚ ਕੱਢਿਆ

ਕਿਸਾਨ-ਮਜ਼ਦੂਰ ਔਰਤਾਂ ਨੇ ਪੱਕੇ ਮੋਰਚੇ ਦੀ ਤਿਆਰੀ ਲਈ ਮਾਰਚ ਕੱਢਿਆ

30-17 (1) 30-17 (2)
ਭਗਤਾ ਭਾਈ ਕਾ 30 ਅਗਸਤ (ਸਵਰਨ ਸਿੰਘ ਭਗਤਾ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਆਗੂ ਰਣਧੀਰ ਸਿੰਘ ਮਲੂਕਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 5 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੱਕੇ ਕਿਸਾਨ ਮੋਰਚੇ ਦੀ ਤਿਆਰੀ ਲਈ ਪਿੰਡ ਕੋਠਾ ਗੁਰੂ ਕਾ ਵਿਖੇ ਸੈਂਕੜੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਵਲੋਂ ਕਰਜਾ ਮੁਕਤੀ ਲਹਿਰ ਉਸਾਰਨ ਲਈ ‘ਪਿੰਡ ਹਿਲਾਊ ਮਾਰਚ, ਕੱਢਿਆ ਗਿਆ। ਮਾਰਚ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਬਾਦਲ ਸਰਕਾਰ ਲੰਬੇ ਸਮੇਂ ਤੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ ਅਤੇ ਲੋਕਾਂ ਦਾ ਆਪਣੇ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਐਸ ਵਾਈ ਐੱਲ ਨਹਿਰ ਦੇ ਮਸਲੇ ਨੂੰ ਬੜੇ ਜੋਰ ਸ਼ੋਰ ਨਾਲ ਉਠਾ ਰਹੀ ਹੈ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੇ ਮੰਗ ਕੀਤੀ ਕਿ ਕਰਜਾ ਮੋੜਨ ਤੋਂ ਅਸਮਰੱਥ ਕਿਸਾਨਾਂ ਮਜਦੂਰਾਂ ਦੇ ਸਾਰੇ ਕਰਜੇ ਤੇ ਲੀਕ ਮਾਰੀ ਜਾਵੇ। ਕਿਸਾਨ – ਮਜਦੂਰ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ। ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ, ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜਾ ਮੁਆਫ ਕੀਤਾ ਜਾਵੇ, ਬੁਢਾਪਾ , ਵਿਧਵਾ ਅਤੇ ਅੰਗਹੀਣ ਪੈਨਸ਼ਨ 5000 ਰੂਪੈ ਮਹੀਨਾ ਕੀਤੀ ਜਾਵੇ ਅਤੇ ਕਿਸਾਨਾਂ-ਮਜਦੂਰਾ ਸਿਰ ਮੜੇ ਝੂਠੇ ਕੇਸ ਰੱਦ ਕੀਤੇ ਜਾਣ, ਕਾਲੇ ਕਾਨੂੰਨ ਰੱਦ ਕੀਤੇ ਜਾਣ। ਇਸ ਮੌਕੇ ਕਿਸਾਨ-ਮਜਦੂਰ ਔਰਤਾਂ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਮਲੂਕਾ, ਜਸਪਾਲ ਕੌਰ ਮਲੂਕਾ, ਚਰਨਜੀਤ ਕੌਰ ਮਲੂਕਾ, ਪਾਲਾ ਸਿੰਘ, ਬੂਟਾ ਸਿੰਘ ਕੋਠਾ ਗੁਰੂ, ਭੂਰੋ ਕੋਰ, ਗੁਰਦੀਪ ਕੌਰ, ਰਣਜੀਤ ਕੌਰ, ਮਨਜੀਤ ਕੌਰ, ਕੌਰ ਸਿੰਘ, ਤੀਰਥ ਸਿੰਘ ਪੰਜਾਬ ਖੇਤ ਮਜ਼ਦੂਰ, ਪ੍ਰੀਤਮ ਸਿੰਘ, ਮਾਲਣ ਕੌਰ ਅਤੇ ਗੁਰਮੇਲ ਕੌਰ ਕੋਠਾ ਗੁਰੂ, ਸੁਖਜੀਤ ਸਿੰਘ ਆਦਿ ਹਾਜ਼ਰ ਸਨ। ਮਾਰਚ ਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੂਰਨ ਹਮਾਇਤ ਕਰਦਿਆਂ 5 ਸਤੰਬਰ ਦੇ ਪੱਕੇ ਮੋਰਚੇ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ।

Share Button

Leave a Reply

Your email address will not be published. Required fields are marked *

%d bloggers like this: