ਬਾਦਲ ਨੂੰ ਬਖ਼ਸ਼ੋ ਭਗਵੰਤ ਨੂੰ ਲੱਭਣ ਦਾ ਮਾਨ

bhagwant-mann-350x395
ਧੂਰੀ : ਆਮ ਆਦਮੀ ਪਾਰਟੀ ਦੇ ਐਮ ਪੀ ਭਗਵੰਤ ਮਾਨ ਦੇ ਅਚਾਨਕ ਲਾਪਤਾ ਹੋ ਜਾਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ। ਅਸਲ ਵਿੱਚ ਬਾਘਾ ਪੁਰਾਣਾ ਵਿਖੇ ਕਿਸਾਨ ਮੈਨੀਫੈਸਟੋ ਦੇ ਰਿਲੀਜ਼ ਸਮਾਗਮ ਤੋਂ ਬਾਅਦ ਭਗਵੰਤ ਮਾਨ ਦਾ ਕੋਈ ਅਤਾ-ਪਤਾ ਨਹੀਂ ਹੈ। ਹਾਲਾਂਕਿ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਖਿਆ ਹੈ ਕਿ ਭਗਵੰਤ ਮਾਨ ਨੇ ਪਰਿਵਾਰਕ ਰੁਝੇਵਿਆਂ ਕਾਰਨ ਛੁੱਟੀ ਲਈ ਹੋਈ ਹੈ, ਇਸ ਕਰਕੇ ਉਹ ਜਨਕਤ ਤੌਰ ਦਿਖਾਈ ਨਹੀਂ ਦੇ ਰਹੇ।
            ਦੂਜੇ ਪਾਸੇ ਮੀਡੀਆ ਅਤੇ ਰਾਜਨੀਤਿਕ ਹਲਕਿਆਂ ਵਿੱਚ ਭਗਵੰਤ ਮਾਨ ਦੇ ਲਾਪਤਾ ਹੋਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਚੱਲ ਰਹੀਆਂ ਹਨ। ਕੁੱਝ ਅਟਕਲਾਂ ਭਗਵੰਤ ਮਾਨ ਦੇ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹੋਣ ਨੂੰ ਲੈ ਕੇ ਵੀ ਹਨ। ਇਸੀ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਜੇਕਰ ਉਨ੍ਹਾਂ ਨੂੰ ਭਗਵੰਤ ਮਾਨ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲੇਗੀ ਤਾਂ ਉਹ ਤਲਾਸ਼ ਕਰਵਾਉਣ ਲਈ ਤਿਆਰ ਹਨ।
           ਧੂਰੀ ਵਿਖੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਜੇਕਰ ਭਗਵੰਤ ਮਾਨ ਆਮ ਆਦਮੀ ਪਾਰਟੀ ਨੂੰ ਛੱਡ ਦਿੰਦੇ ਹਨ ਤਾਂ ਪੰਜਾਬ ਵਿੱਚ ਇਸ ਪਾਰਟੀ ਦਾ ਭੋਗ ਪੈ ਜਾਵੇਗਾ।
Share Button

Leave a Reply

Your email address will not be published. Required fields are marked *

%d bloggers like this: