ਟਿੱਕਾ ਪੰਜਾਬ ਬਚਾਓ- ਕਾਂਗਰਸ ਲਿਆਓ ਯਾਤਰਾ ਦੇ ਕੋਆਰਡੀਨੇਟਰ ਨਿਯੁਕਤ

ਟਿੱਕਾ ਪੰਜਾਬ ਬਚਾਓ- ਕਾਂਗਰਸ ਲਿਆਓ ਯਾਤਰਾ ਦੇ ਕੋਆਰਡੀਨੇਟਰ ਨਿਯੁਕਤ

ਲੁਧਿਆਣਾ -(ਪ੍ਰੀਤੀ ਸ਼ਰਮਾ) ਪੰਜਾਬ ਕਾਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਬਚਾਉ- ਕਾਂਗਰਸ ਲਿਆਓ ਯਾਤਰਾ ਦਾ ਸੀਨੀਅਰ ਕਾਂਗਰਸੀ ਅਮਰਜੀਤ ਸਿੰਘ ਟਿੱਕਾ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਟਿੱਕਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬਚਾਓ- ਕਾਂਗਰਸ ਲਿਆਓ ਯਾਤਰਾ ਦੀ ਸ਼ੁਰੂਆਤ 24 ਸਤੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਕੰਪੇਨ ਕਮੇਟੀ ਦੀ ਚੇਅਰਪਰਸਨ ਅੰਬਿਕਾ ਸੋਨੀ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਚੰਡੀਗੜ ਸਥਿਤ ਪੰਜਾਬ ਕਾਂਗਰਸ ਭਵਨ ਤੋਂ ਕਰਨਗੇ। ਉਨਾਂ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 13 ਕਾਂਗਰਸ ਪਾਰਟੀ ਦੇ ਪ੍ਰਚਾਰ ਅਤੇ ਭਵਿੱਖ ਦੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਏਗੀ। ਟਿੱਕਾ ਨੇ ਦੱਸਿਆਂ ਕਿ ਇਹ ਯਾਤਰਾ 4 ਨਵੰਬਰ ਨੂੰ ਸੰਪੰਨ ਹੋਵੇਗੀ।

Share Button

Leave a Reply

Your email address will not be published. Required fields are marked *

%d bloggers like this: