ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਬਿਰਧ ਆਸ਼ਰਮ ਮੌੜ ਵਿਖੇ ਬਜੁਰਗਾਂ ਨੂੰ ਮਠਿਆਈਆਂ ਅਤੇ ਫਲ ਵੰਡੇ

ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਬਿਰਧ ਆਸ਼ਰਮ ਮੌੜ ਵਿਖੇ ਬਜੁਰਗਾਂ ਨੂੰ ਮਠਿਆਈਆਂ ਅਤੇ ਫਲ ਵੰਡੇ

photo-birdh-ashramਰਾਮਪੁਰਾ ਫੂਲ, 19 ਸਤੰਬਰ (ਕੁਲਜੀਤ ਸਿੰਘ ਢੀਂਗਰਾ): ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ , ਢੱਡੇ ਵਿਖੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ਮੌੜ ਮੰਡੀ ਵਿਖੇ ਡਾ. ਯਾਦਵਿੰਡਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੇ ਬਿਰਧ ਆਸ਼ਰਮ ਦਾ ਦੌਰਾ ਕੀਤਾ। ਕੌਮੀ ਸੇਵਾ ਯੋਜਨਾ ਵਲੰਟੀਅਰ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਨੂੰ ਮਿਲੇ ਅਤੇ ਉਹਨਾਂ ਮਠਿਆਈਆਂ, ਬਿਸਕੁਟ ਅਤੇ ਫਲ ਵੀ ਵੰਡੇ। ਇਸ ਤੋਂ ਇਲਾਵਾ ਕੌਮੀ ਸੇਵਾ ਯੋਜਨਾ ਦੇ ਪੋ੍ਰਗਰਾਮ ਅਫਸਰ ਅੰਗਰੇਜ ਸਿੰਘ ਨੇ ਵਲੰਟੀਅਰਾਂ ਨੂੰ ਪਰਿਵਾਰਿਕ ਰਿਸ਼ਤਿਆਂ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਸਾਨੂੰ ਆਪਣੇ ਮਾਤਾ-ਪਿਤਾ ਅਤੇ ਸਮਾਜ ਵਿੱਚ ਰਹਿ ਰਹੇ ਬਜੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਲੋੜ ਪੈਣ ਤੇ ਉਹਨਾਂ ਦੀ ਮਦਦ ਵੀ ਕਰਨੀ ਚਾਹੀਦੀ ਹੈ। ਭਾਵੇਂ ਕਿ ਵਧ ਰਹੇ ਤਕਨੀਕੀ ਸਾਧਨਾਂ ਨੇ ਮਨੁੱਖੀ ਅਤੇ ਪਰਿਵਾਰਿਕ ਰਿਸ਼ਤਿਆਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ, ਪਰ ਅਸੀਂ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਹੋਣ ਤੇ ਨਾਤੇ ਮਨੁੱਖੀ ਅਤੇ ਪਰਿਵਾਰਿਕ ਰਿਸ਼ਤਿਆਂ ਵਿੱਚ ਆਪਸੀ ਪਿਆਰ ਪੈਦਾ ਕਰਨ ਲਈ ਲੋਕਾਂ ਵੀ ਪ੍ਰੇਰਿਤ ਕਰਨਾ ਹੈ।ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ ਇਸ ਸੇਵਾ ਨੂੰ ਦੇਖਦੇ ਹੋਏ ਕਾਲਜ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਇਸ ਸਮਾਜ ਸੇਵਾ ਦੀ ਪ੍ਰਸ਼ੰਸ਼ਾ ਕਰਦੇ ਹੋਏ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ , ਖਜਾਨਚੀ ਮੈਡਮ ਪੁਰਸ਼ੋਤਮ ਕੌਰ , ਸਕੂਲ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਵਲੰਟੀਅਰਾਂ ਦੀ ਸਮਾਜ ਸੇਵਾਂ ਦੀ ਇਸ ਭਾਵਨਾ ਦੀ ਸਲਾਘਾ ਕੀਤੀ ।

Share Button

Leave a Reply

Your email address will not be published. Required fields are marked *

%d bloggers like this: