ਦਿੱਲੀ ਚ ਭਾਜਪਾ ਵੱਲੋਂ ਪਾਈਆਂ ਰੁਕਾਵਟਾਂ ਦੇ ਬਾਵਜੂਦ ਆਪ ਸਰਕਾਰ ਵਧੀਆ ਕੰਮ ਕਰ ਰਹੀ ਹੈ-ਨਰੇਸ਼ ਯਾਦਵ

ਦਿੱਲੀ ਚ ਭਾਜਪਾ ਵੱਲੋਂ ਪਾਈਆਂ ਰੁਕਾਵਟਾਂ ਦੇ ਬਾਵਜੂਦ ਆਪ ਸਰਕਾਰ ਵਧੀਆ ਕੰਮ ਕਰ ਰਹੀ ਹੈ-ਨਰੇਸ਼ ਯਾਦਵ 

yjkjkghjghਦਿੜ੍ਹਬਾ ਮੰਡੀ 01 ਅਕਤੂਬਰ  (ਰਣ ਸਿੰਘ ਚੱਠਾ )-ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਆਪ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਫਤਰ ਵਿੱਚ ਪਹੁੰਚੇ ਦਿੱਲੀ ਦੇ ਵਿਧਾਇਕ ਅਤੇ ਆਪ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਨਰੇਸ਼ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਵਲੋਂ ਸਰਕਾਰ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਨ ਲਈ ਸਮੇਂ -ਸਮੇਂ ਤੇ ਰੁਕਾਵਟਾਂ ਖੜੀਆਂ ਕਰਨ ਦੇ ਬਾਵਜੂਦ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਸਕੀਮਾਂ ਲਾਗੂ ਕਰਕੇ ਮੀਲ ਦੇ ਪੱਥਰ ਸਥਾਪਿਤ ਕਰ ਰਹੀ ਹੈ। ਉਨ੍ਹਾਂ ਦਿੱਲੀ ਜਲ ਬੋਰਡ ਦੀ ਗੱਲਬਾਤ ਕਰਦਿਆਂ ਕਿਹਾ ਕਿ ਜੋ ਬੋਰਡ ਪਿਛਲੇ ਕਈ ਸਾਲਾਂ ਤੋਂ ਘਾਟੇ ਵਿੱਚ ਚਲ ਰਿਹਾ ਸੀ ਉਹ ਆਪ ਪਾਰਟੀ ਦੀ ਸਰਕਾਰ ਵੱਲੋਂ ਵੀਹ ਹਜਾਰ ਲੀਟਰ ਪਾਣੀ ਮੁਫਤ ਦੇਣ ਦੇ ਬਾਵਜੂਦ ਕਰੋੜਾਂ ਰੁਪਏ ਦੇ ਮੁਨਾਫੇ ਵਿੱਚ ਚੱਲ ਰਿਹਾ ਹੈ,ਇਹ ਸਭ ਕੁੱਝ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਕਾਰਨ ਸੰਭਵ ਹੋਇਆ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਪੂਰੀ ਲਹਿਰ ਬਣ ਚੁੱਕੀ ਹੈ 2017 ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਨੀ ਤੈਅ ਹੈ ਪੰਜਾਬ ਇਕ ਸੰਪੰਨ ਸੂਬਾ ਹੋਣ ਦੇ ਬਾਵਜੂਦ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਾਫੀ ਪਛੜ ਗਿਆ ਹੈ ਜਿਸ ਦਾ ਮੁੱਖ ਕਾਰਨ ਭ੍ਰਿਸ਼ਟਾਚਾਰ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਬਣਨ ਤੇ ਰਿਸ਼ਵਤਖੋਰੀ ਨੂੰ ਜੜੋ ਖਤਮ ਕਰਕੇ ਪੰਜਾਬ ਦੀ ਜਨਤਾ ਨੂੰ ਸਾਫ ਸੁਥਰਾ ਪ੍ਰਸ਼ਾਸਨਿਕ ਦਾ ਪ੍ਰਬੰਧ ਦਿੱਤਾ ਜਾਵੇਗਾ।ਇਸ ਮੌਕੇ ਨਰੇਸ਼ ਯਾਦਵ ਨੇ ਪਾਰਟੀ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਦਿੜ੍ਹਬਾ ਦੇ ਕਈ ਵਾਰਡਾਂ ਵਿੱਚ ਘਰ-ਘਰ ਜਾਕੇ ਸਹਿਰ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ।ਇਸ ਮੌਕੇ ਅਸ਼ੋਕ ਕੁਮਾਰ ਸਾਬਕਾ ਡਾਇਰੈਕਟਰ ਏਅਰਪੋਰਟ ਅਥਾਰਟੀ ਇੰਡੀਆ , ਹਰਪਾਲ ਸਿੰਘ ਚੀਮਾ,ਕੰਵਰਜੀਤ ਸਿੰਘ ਕੁੱਕੀ ਲਦਾਲ,ਜਸਵੀਰ ਕੌਰ ਸ਼ੇਰਗਿੱਲ,ਪਰਮਜਸਪਾਲ ਕੌਰ ਮੋੜਾਂ,ਸੁਰਿੰਦਰ ਸਿੰਘ ਮੋੜਾਂ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: