ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਸੀ.ਏ ਭਾਗ ਦੂਜਾ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਸੀ.ਏ ਭਾਗ ਦੂਜਾ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ

ਰਾਮਪੂਰਾ ਫੂਲ 12 ਅਕਤੂਬਰ (ਕੁਲਜੀਤ ਸਿੰਘ ਢੀਗਰਾਂ) ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਸੀ.ਏ ਭਾਗ ਦੂਜਾ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਦਾ ਹਰ ਸਾਲ ਦੀ ਤਰ੍ਹਾਂ ਨਤੀਜਾ ਸੌ ਫੀਸਦੀ ਰਿਹਾ।ਕਾਲਜ ਦੇ ਐੱਮ.ਡੀ ਗੁਰਬਿੰਦਰ ਸਿੰਘ ਬੱਲੀ , ਡਾਇਰੈਕਟਰ ਮੈਡਮ ਸਿੰਬਲਜੀਤ ਕੌਰ , ਖਜਾਨਚੀ ਮੈਡਮ ਪਰਸ਼ੋਤਮ ਕੌਰ ,ਚੇਅਰਮੈਨ ਕੁਲਵੰਤ ਸਿੰਘ ਢੱਡੇ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਚੰਗੇ ਮੁਕਾਮ ਹਾਸਿਲ ਕਰਨ ਦਾ ਅਸ਼ੀਰਵਾਦ ਦਿੱਤਾ। ਇਹ ਜਾਣਕਾਰੀ ਕਾਲਜ ਦੇ ਪਿ੍ਰੰਸੀਪਲ ਰਾਜ ਸਿੰਘ ਬਾਘਾ ਨੇ ਦਿੰਦੇ ਹੋਏ ਦੱਸਿਆ ਕਿ ਸਾਡੇ ਕਾਲਜ ਦੀਆਂ ਬੀ.ਸੀ.ਏ ਭਾਗ ਦੂਜਾ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਵਿੱਚੋਂ ਪਹਿਲਾ ਸਥਾਨ ਰਮਨਦੀਪ ਕੌਰ ਨੇ 80.86% ਲੈ ਕੇ ਪ੍ਰਾਪਤ ਕੀਤਾ ,ਅਤੇ ਦੂਜਾ ਸਥਾਨ ਰਮਨਦੀਪ ਕੌਰ ਨੇ 75.86% ਲੈ ਕਿ ਪ੍ਰਾਪਤ ਕੀਤਾ, ਅਤੇ ਤੀਸਰਾ ਸਥਾਨ ਹਰਪਿੰਦਰ ਕੌਰ ਨੇ 73.71% ਲੈ ਕਿ ਪ੍ਰਾਪਤ ਕੀਤਾ ।ਇਸ ਮੌਕੇ ਤੇ ਕੰਪਿਊਟਰ ਵਿਭਾਗ ਦੇ ਮੁੱਖੀ ਪ੍ਰੋ.ਅਰੁਣ ਕੁਮਾਰ,ਕੰਟਰੋਲਰ ਪ੍ਰੋ.ਬੇਅੰਤ ਕੌਰ,ਪ੍ਰੋ.ਗਗਨਦੀਪ ਕੌਰ,ਪ੍ਰੋ.ਦਮਨਦੀਪ ਕੌਰ,ਪ੍ਰੋ.ਅਮਨਦੀਪ ਕੌਰ,ਪ੍ਰੋ.ਰੀਤੂ,ਪ੍ਰੋ.੍ਰਰਣਜੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ । ਮਾਣਯੋਗ ਮੈਨੇਜਮੈਂਟ ਕਮੇਟੀ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਦੀ ਕਾਲਜ ਦੇ ਨਿਯਮਾਂ ਅਨੁਸਾਰ ਬਣਦੀ ਫੀਸ ਮਾਫ ਕਰੀ ਜਾਵੇਗੀ।

Share Button

Leave a Reply

Your email address will not be published. Required fields are marked *

%d bloggers like this: