ਅਜਮੇਰ ਸ਼ਰੀਫ ਦੀ ਯਾਤਰਾ ਤੇ ਜਾਣ ਵਾਲੇ ਮੁਸਲਿਮ ਸ਼ਰਧਾਲੂਆਂ ਦਾ ਜਥਾ ਕੀਤਾ ਰਵਾਨਾ

ਅਜਮੇਰ ਸ਼ਰੀਫ ਦੀ ਯਾਤਰਾ ਤੇ ਜਾਣ ਵਾਲੇ ਮੁਸਲਿਮ ਸ਼ਰਧਾਲੂਆਂ ਦਾ ਜਥਾ ਕੀਤਾ ਰਵਾਨਾ

img_20161013_174703ਤਲਵੰਡੀ ਸਾਬੋ, 13 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਹਰ ਧਰਮ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਅਧੀਨ ਅੱਜ ਤਲਵੰਡੀ ਸਾਬੋ ਤੋਂ ਅਜਮੇਰ ਸ਼ਰੀਫ ਦੇ ਦਰਸ਼ਨਾਂ ਲਈ ਜਾਣ ਵਾਲੇ ਮੁਸਲਿਮ ਸ਼ਰਧਾਲੂਆਂ ਦੇ ਜਥੇ ਨੂੰ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਵੱਲੋਂ ਸੁਖਬੀਰ ਚੱਠਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਚੱਠਾ ਨੇ ਦੱਸਿਆ ਕਿ ਮੁਸਲਿਮ ਧਰਮ ਦੇ ਲੋਕਾਂ ਨੂੰ ਅਜਮੇਰ ਸ਼ਰੀਫ ਦੇ ਦਰਸ਼ਨ ਕਰਵਾਉਣ ਲਈ ਤਲਵੰਡੀ ਸਾਬੋ ਤੋਂ ਕਰੀਬ 100 ਸ਼ਰਧਾਲੂ ਜਾ ਰਹੇ ਹਨ ਜੋ ਬਠਿੰਡਾ ਤੋਂ ਇੱਕ ਸਪੇੈਸ਼ਲ ਰੇਲ ਗੱਡੀ ਰਾਂਹੀ ਜਾਣਗੇ ਤੇ ਬਠਿੰਡਾ ਸਟੇਸ਼ਨ ਤੱਕ ਉਕਤ ਸ਼ਰਧਾਲੂਆਂ ਨੂੰ ਲੈ ਜਾਣ ਲਈ ਪੰਜਾਬ ਸਰਕਾਰ ਵੱਲੋਂ ਭੇਜੀਆਂ ਦੋ ਬੱਸਾਂ ਨੂੰ ਅੱਜ ਇੱਥੋਂ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਲਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਯਤਨਾਂ ਸਦਕਾਂ ਹਲਕੇ ਦੇ ਲੋਕ ਸ੍ਰੀ ਹਜੂਰ ਸਾਹਿਬ, ਸਾਲਾਸਰ ਧਾਮ, ਚਿੰਤਪੁਰਨੀ, ਸ੍ਰੀ ਅੰਮ੍ਰਿਤਸਰ ਸਾਹਿਬ, ਬਨਾਰਸ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਕਤ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਲੈ ਕੇ ਜਾਣ ਆਉਣ ਤੇ ਠਹਿਰਾਉਣ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਬਲਵੀਰ ਖਾਨ, ਜਸਵੰਤ ਸਿੰਘ ਕੌਂਸਲਰ, ਜਲੌਰ ਸਿੰਘ ਜਿਲ੍ਹਾ ਮੀਤ ਪ੍ਰਧਾਨ ਐੱਸ ਸੀ ਵਿੰਗ, ਗੁਲਾਬ ਕੈਲੇਵਾਂਦਰ ਸਰਕਲ ਪ੍ਰਧਾਨ ਐੱਸ ਸੀ ਵਿੰਗ, ਬਿੱਲਾ ਬਾਬਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: