ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗਣਿਤ ਵਿਭਾਗ ਵੱਲੋਂ ਗੈਸਟ ਲੈਕਚਰ ਕਰਵਾਏ ਗਏ

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗਣਿਤ ਵਿਭਾਗ ਵੱਲੋਂ ਗੈਸਟ ਲੈਕਚਰ ਕਰਵਾਏ ਗਏ

untitled-1ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਦਵਿੰਦਰਪਾਲ ਸਿੰਘ/ਅੰਕੁਸ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਨੈਕ ਵੱਲੋਂ ‘ਏ’ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੀਲੈਨਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜ਼ੂਏਟ ਗਣਿਤ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ‘ਖੋਜ ਵਿਧੀ ਅਤੇ ਓਪਟੀਮਾਈਜੇਸ਼ਨ ਤਕਨੀਕ’ ਦੇ ਵਿਸ਼ੇ ਤੇ ਡੀ.ਏ.ਵੀ. ਯੂਨੀਵਰਸਿਟੀ, ਜਲੰਧਰ ਦੇ ਡਾ. ਮਾਨਿਕ ਸ਼ਰਮਾ ਅਤੇ ‘ਹੈਪੀਟਾਈਟਸ ਸੀ ਦੇ ਲੱਛਣ ਅਤੇ ਇਸ ਦੇ ਬਚਾਅ’ ਬਾਰੇ ਸਮਾਜ ਸੇਵੀ ਜਥੇਬੰਦੀ ਆਸਰਾ ਦੇ ਚੇਅਰਮੈਨ ਸ਼੍ਰੀ ਬੀ.ਡੀ. ਵਸ਼ਿਸ਼ਟ ਅਤੇ ਸ਼੍ਰੀਮਤੀ ਮੰਗਲਾ ਰਾਣਾ ਨੇ ਆਪਣੇ ਵਿਚਾਰ ਪ੍ਰਗਟਾਏ। ਉਪਰੋਕਤ ਬੁਲਾਰਿਆਂ ਨੇ ਖੋਜ ਵਿਧੀ ਦੇ ਵੱਖ-ਵੱਖ ਪਹਿਲੂਆਂ ਬਾਰੇ ਬੜੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦਾ ਬੁਲਾਰਿਆਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ। ਸਟੇਜ ਦੀ ਕਾਰਵਾਈ ਪ੍ਰੋ. ਭਾਰਤੀ ਕਪੂਰ ਨੇ ਚਲਾਉਂਦਿਆਂ ਜੀ ਆਇਆ ਕਿਹਾ ਅਤੇ ਵਿਭਾਗ ਦੇ ਮੁੱਖੀ ਡਾ. ਅਮਨਪ੍ਰੀਤ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਤੇ ਸਾਰਿਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਮੁੱਖ ਮਹਿਮਾਨਾਂ ਨੂੰ ਕਾਲਜ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਆਸਰਾ ਸਮਾਜ ਜਥੇਬੰਦੀ ਦੇ ਸ਼੍ਰੀਮਤੀ ਸੁਨੀਤਾ ਬਾਵਾ, ਕੁਮਾਰੀ ਹਰਮਨਦੀਪ ਕੌਰ ਤੋਂ ਇਲਾਵਾ ਗਣਿਤ ਵਿਭਾਗ ਦੇ ਡਾ. ਸੰਗੀਤ ਕੁਮਾਰ, ਪ੍ਰੋ. ਚਾਰੂ ਗੁਪਤਾ, ਪ੍ਰੋ. ਦਰਪਨ ਸੂਦ, ਪ੍ਰੋ. ਸੁਲੇਖਾ ਆਦਿ ਹਾਜ਼ਰ ਸਨ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਦਿੱਤੀ।

Share Button

Leave a Reply

Your email address will not be published. Required fields are marked *

%d bloggers like this: