ਪਿੰਡ ਦੇ ਵਾਰਡਾਂ ਦਾ ਵਿਕਾਸ ਨਾ ਹੋਣ ਕਾਰਨ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ

ਪਿੰਡ ਦੇ ਵਾਰਡਾਂ ਦਾ ਵਿਕਾਸ ਨਾ ਹੋਣ ਕਾਰਨ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ

lehri-picਤਲਵੰਡੀ ਸਾਬੋ, 20 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਭਾਵੇਂ ਜਿੰਨੇ ਮਰਜ਼ੀ ਵਿਕਾਸ ਕਾਰਜ਼ਾਂ ਦੇ ਦਮਗੱਜ਼ੇ ਮਾਰਦੀ ਰਹੇ ਪ੍ਰੰਤੂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਦੇ ਕਈ ਵਾਰਡਾਂ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਸਰਕਾਰ ਦੇ ਵਿਕਾਸ ਦੀ ਪੋਲ ਖੋਲ੍ਹ ਰਹੀ ਹੈ, ਜਿੱਥੋਂ ਦੀਆਂ ਗਲ਼ੀਆਂ ਅੰਦਰ ਨਾਲੀਆਂ ਦਾ ਪਾਣੀ ਵਾਰਡ ਵਾਸੀਆਂ ਲਈ ਵੱਡੀ ਤਕਲੀਫ ਦੇ ਰਿਹਾ ਹੈ।
ਪਿੰਡ ਦੇ ਵਾਰਡ ਨੰਬਰ 6 ਅਤੇ 7 ਦੇ ਵਾਸੀਆਂ ਵੱਲੋਂ ਉਕਤ ਵਾਰਡਾਂ ਦੀਆਂ ਨਾਲੀਆਂ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਕਾਰਨ ਪਾਣੀ ਉਹਨਾਂ ਦੇ ਮਕਾਨਾਂ ਦੀਆਂ ਨੀਹਾਂ ‘ਚ ਪੈਣ ਲੱਗ ਜਾਂਦਾ ਹੈ ਜਿਸ ਕਾਰਨ ਉਹਨਾਂ ਦੇ ਘਰਾਂ ਦੇ ਨੁਕਸਾਨ ਹੋਣ ਦੇ ਡਰ ਤੋਂ ਇਲਾਵਾ ਅਨੇਕਾਂ ਭਿਆਨਕ ਬਿਮਾਰੀਆਂ ਲੱਗਣ ਦਾ ਡਰ ਵੀ ਸਤਾ ਰਿਹਾ ਹੈ।
ਇਸ ਸੰਬੰਧੀ ਵਾਰਡ ਵਾਸੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪਿੰਡ ਇਕਾਈ ਪ੍ਰਧਾਨ ਦਲਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਬਹੁਤ ਲੰਬੇ ਸਮੇਂ ਤੋਂ ਉਹਨਾਂ ਦੀਆਂ ਗਲੀਆਂ ਕੱਚੀਆਂ ਹਨ ਜਿਸ ਕਾਰਨ ਪਿੰਡ ਦੇ ਸਰਪੰਚ ਨੂੰ ਵੀ ਕਈ ਵਾਰ ਮਿਲ ਚੁੱਕੇ ਹਾਂ ਪ੍ਰੰਤੂ ਨਾਲੀਆਂ ਦੇ ਪਾਣੀ ਦੇ ਨਿਕਾਸ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਗੰਦਾ ਪਾਣੀ ਕੰਧਾਂ ਦੇ ਨਾਲ ਖੜ੍ਹਣ ਕਾਰਨ ਉਹਨਾਂ ਦੇ ਮਕਾਨਾਂ ‘ਚ ਤ੍ਰੇੜਾਂ ਪੈ ਚੁੱਕੀਆਂ ਹਨ।
ਉਹਨਾਂ ਦੱਸਿਆ ਕਿ ਅੱਜ ਉਕਤ ਵਾਰਡ ਵਾਸੀਆਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾਂਦੀ ਹੈ ਕਿ ਜਲਦੀ ਤੋਂ ਜਲਦੀ ਇਹਨਾਂ ਵਾਰਡਾਂ ਦੀ ਸਾਰ ਲਈ ਜਾਵੇ ਨਹੀਂ ਤਾਂ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ।
ਇਸ ਸੰਬੰਧੀ ਸਰਪੰਚ ਗੁਰਦੇਵ ਸਿੰਘ ਜੋ ਕਿ ਪਿੰਡ ਰਹਿਣ ਦੀ ਬਜਾਇ ਬਠਿੰਡੇ ਰੋਿਹ ਰਿਹਾ ਹੈ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਸਮੱਸਿਆ ਦਾ ਜਲਦੀ ਹੱਲ ਹੋ ਜਾਵੇਗਾ।
ਇਸ ਮੌਕੇ ਬਲਵੀਰ ਸਿੰਘ ਢਿੱਲੋਂ, ਭੋਲਾ ਸਿੰਘ, ਸ਼ਮਸ਼ੇਰ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਸੱਤਪਾਲ ਸਿੰਘ, ਜਰਨੈਲ ਸਿੰਘ, ਜੇਠੂ ਸਿੰਘ, ਸ਼ਿਕੰਦਰ ਸਿੰਘ, ਕਿਸਾਨ ਯੂਨੀਅਨ ਏਕਤਾ ਦੀ ਮਹਿਲਾ ਵਿੰਗ ਆਗੂ ਵੀਰਪਾਲ ਕੌਰ ਆਦਿ ਤੋਂ ਇਲਾਵਾ ਵਾਰਡ ਵਾਸੀ ਮੌਜ਼ੂਦ ਸਨ।

 

Share Button

Leave a Reply

Your email address will not be published. Required fields are marked *

%d bloggers like this: