ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਤੇ ਜਿਲ੍ਹਾ ਪੱਧਰੀ ਟੂਰਨਾਮੈਂਟ (ਲੜਕੇ ਲੜਕੀਆਂ ) ਅੰਡਰ 14 ਸਾਲ ਤੇ 17 ਸਾਲ ਪੂਰੇ ਕਾਮਯਾਬੀ ਨਾਲ ਸਮਾਪਤ ਹੋਇਆ

ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਤੇ ਜਿਲ੍ਹਾ ਪੱਧਰੀ ਟੂਰਨਾਮੈਂਟ (ਲੜਕੇ ਲੜਕੀਆਂ ) ਅੰਡਰ 14 ਸਾਲ ਤੇ 17 ਸਾਲ ਪੂਰੇ ਕਾਮਯਾਬੀ ਨਾਲ ਸਮਾਪਤ ਹੋਇਆ

img_3779ਪਟਿਆਲਾ, 22 ਅਕਤੂਬਰ (ਜਗਦੀਪ ਸਿੰਘ ਕਾਹਲੋਂ): ਅੱਜ ਮਿਤੀ 22.10.2016 ਨੂੰ ਪੋਲੋ ਗਰਾਉਂਡ ਪਟਿਆਲਾ ਵਿਖੇ ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਅਤੇ ਭਾਰਤ ਸਰਕਾਰ ਦੀ ਨਵੀਂ ਸ਼ੁਰੂ ਹੋਈ ਸਕੀਮ ਖੇਡੋ ਇੰਡੀਆ ਤਹਿਤ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜਿਲ੍ਹਾ ਖੇਡ ਅਫਸਰ ਸ੍ਰੀ ਯੋਗਰਾਜ ਜੀ ਦੀ ਗਤੀਸ਼ੀਲ ਅਗਵਾਈ ਸਦਕਾ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸ੍ਰੀ ਹਰਪਾਲ ਜੁਨੇਜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ ਹੱਥੋਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਉਹ ਸ. ਸੁਖਬੀਰ ਸਿੰਘ ਬਾਦਲ ਜੀ ਉਪ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਆਉਣ ਵਾਲੇ ਸਮੇਂ ਵਿੱਚ ਪੋਲੋਗਰਾਉਂਡ ਵਿਖੇ ਫਲੱਡ ਲਾਈਟ, ਰੇਲਿੰਗ, ਪਾਰਕਿੰਗ ਅਤੇ ਸੈਰ ਕਰਨ ਵਾਲਿਆਂ ਲਈ ਵੱਖਰਾ ਟਰੈਕ ਬਣਾਉਣਗੇ। ਉਨ੍ਹਾਂ ਨੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਆਏ 2000 ਦੇ ਕਰੀਬ ਬੱਚਿਆਂ ਵਿੱਚ ਖੇਡ ਪ੍ਰਤੀ ਉਤਸ਼ਾਹ ਦੇਖ ਕੇ ਉਹਨਾਂ ਨੂੰ ਹੋਰ ਵਧੀਆ ਖੇਡਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਤ ਦਿੰਦੇ ਹੋਏ ਜਿੰਦਗੀ ਵਿਚ ਖੇਡਾਂ ਤੇ ਹਰ ਮੁਕਾਮ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜਿਲ੍ਹਾ ਖੇਡ ਵਿਭਾਗ ਦੇ ਸੀਨੀਅਰ ਕੋਚ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਹਰਚੰਦ ਸਿੰਘ, ਸ੍ਰੀ ਬਲਬੀਰ ਚੰਦ ਤੋਂ ਇਲਾਵਾ ਸਾਰੇ ਵਿਭਾਗ ਦੇ ਕੋਚਿਜ ਤੇ ਦਫਤਰੀ ਸਟਾਫ ਹਾਜ਼ਰ ਸੀ। ਇਸ ਮੌਕੇ ਜਿਲ੍ਹਾ ਖੇਡ ਅਫਸਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।

Share Button

Leave a Reply

Your email address will not be published. Required fields are marked *

%d bloggers like this: