ਸ: ਸਿਮਰਨਜੀਤ ਸਿੰਘ ਮਾਨ ਦੀ ਹਾਜਰੀ ਵਿੱਚ ਆਪ ਛੱਡ ਕੇ ਜਗਰਾਜ ਸਿੰਘ ਮੂੰਮ ਅਕਾਲੀ ਦਲ (ਅ) ਵਿੱਚ ਹੋਏ ਸ਼ਾਮਲ

ਸ: ਸਿਮਰਨਜੀਤ ਸਿੰਘ ਮਾਨ ਦੀ ਹਾਜਰੀ ਵਿੱਚ ਆਪ ਛੱਡ ਕੇ ਜਗਰਾਜ ਸਿੰਘ ਮੂੰਮ ਅਕਾਲੀ ਦਲ (ਅ) ਵਿੱਚ ਹੋਏ ਸ਼ਾਮਲ
ਸਰਬੱਤ ਖਾਲਸਾ ਦੇ ਸਮਾਗਮ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਪੁੱਜਣ : ਮਾਨ

25mk01ਮਹਿਲ ਕਲਾਂ/25 ਅਕਤੂਬਰ (ਗੁਰਭਿੰਦਰ ਗੁਰੀ) -ਸ਼ੋ੍ਮਣੀ ਅਕਾਲੀ ਦਲ (ਅ) ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਉਸ ਸਮੇਂ ਬਲ ਮਿਲਿਆ ਜਦੋਂ ਸ਼ੋ੍ਰਮਣੀ ਅਕਾਲੀ ਦਲ (ਅ) ਕੌਮੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਦੀ ਹਾਜਰੀ ਵਿੱਚ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਟਿਕਟ ਦੇ ਦਾਅਵੇਦਾਰ ਜਗਰਾਜ ਸਿੰਘ ਮੂੰਮ ਨੇ ਆਮ ਆਦਮੀ ਪਾਰਟੀ ਦਾ ਛੱਡ ਕੇ ਸ਼ੋ੍ਰਮਣੀ ਅਕਾਲੀ (ਅ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪਾਰਟੀ ਪ੍ਰਧਾਨ ਮਾਨ ਆਪ ਛੱਡ ਕੇ ਸ਼ੋ੍ਮਣੀ ਅਕਾਲੀ ਦਲ (ਅ) ਵਿੱਚ ਸ਼ਾਮਲ ਹੋਏ ਜੁਗਰਾਜ ਸਿੰਘ ਮੂੰਮ ਦਾ ਸਨਮਾਨ ਕਰਦਿਆਂ ਵਿਸ਼ਵਾਸ ਦਵਾਇਆ ਕਿ ਪਾਰਟੀ ਵਿੱਚ ਮੇਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਅਕਾਲੀ ਭਾਜਪਾ ਦੇ ਰਾਜ ਦੌਰਾਨ ਪਿਛਲੇ ਸਮੇਂ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਘੱਟ ਗਿਣਤੀ ਦੇ ਲੋਕਾਂ ਤੇ ਹੋਰ ਰਹੇ ਅੱਤਿਆਚਾਰ ਤੇ ਲੁੱਟਾਂ-ਖੋਹਾ ਦੀਆਂ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਰ ਅਕਾਲੀ ਭਾਜਪਾ ਸਰਕਾਰ ਦੇ ਵਿਰੁੱਧ ਸਿੱਖ ਸੰਗਤ ਵਿੱਚ ਪੂਰੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਜੋ ਕਿ ਅਕਾਲੀ ਭਾਜਪਾ ਗੱਠਜੋੜ ਨੂੰ ਸਿੱਖ ਸੰਗਤਾਂ ਚੋਣਾ ਵਿੱਚ ਮੂੰਹ ਤੋੜ ਜਵਾਬ ਦੇਣਗੀਆਂ। ਸ: ਮਾਨ ਨੇ ਸਮੂਹ ਸਿੱਖ ਸੰਗਤਾਂ ਨੂੰ ਪੰਥਕ ਜਥੇਬੰਦੀਆਂ ਦੇ ਸੱਦੇ ਉੱਪਰ 10ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬੁਲਾਏ ਜਾ ਰਹੇ ਸਰਬੱਤ ਖਾਲਸੇ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਜਗਰਾਜ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਮਾਨ ਸਿੱਖ ਕੌਮ ਅਤੇ ਪੰਥ ਦੀ ਚੜਦੀਕਲਾ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਬਚਾਉਣ ਤੇ ਪੰਥਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਸz:ਮਾਨ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਰਕਲ ਠੁੱਲੀਵਾਲ ਦੇ ਪ੍ਰਧਾਨ ਜੀਤ ਸਿੰਘ ਮਾਂਗੇਵਾਲ, ਸਰਕਲ ਬਰਨਾਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਰਮਗੜ,ਸੀਨੀਅਰ ਆਗੂ ਮਲਕੀਤ ਸਿੰਘ ਮਹਿਲ ਖੁਰਦ,ਸੁਖਵਿੰਦਰ ਸਿੰਘ ਗੰਗੋਹਰ,ਜਗਤਾਰ ਸਿੰਘ ਸਹਿਜੜਾ,ਮਹਿੰਦਰ ਸਿੰਘ ਮਹਿਲ ਕਲਾਂ,ਚਮਕੌਰ ਸਿੰਘ ਤੋ ਇਲਾਵਾ ਹੋਰ ਪਾਰਟੀ ਵਰਕਰ ਵੀ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: