ਗਿਆਨਾ ਪਿੰਡ ਦੇ ਪੰਜ ਪਰਿਵਾਰ ਆਪ ਨੂੰ ਛੱਡ ਕੇ ਹੋਏ ਅਕਾਲੀ ਦਲ ‘ਚ ਸ਼ਾਮਲ

ਗਿਆਨਾ ਪਿੰਡ ਦੇ ਪੰਜ ਪਰਿਵਾਰ ਆਪ ਨੂੰ ਛੱਡ ਕੇ ਹੋਏ ਅਕਾਲੀ ਦਲ ‘ਚ ਸ਼ਾਮਲ

img-20161026-wa0180ਤਲਵੰਡੀ ਸਾਬੋ, 26 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸ਼ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਗੱਠਜੋੜ ਪੰਜਾਬ ਸਰਕਾਰ ਦੇ ਵਿਕਾਸ ਅਤੇ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਅਣਥੱਕ ਯਤਨਾਂ ਸਦਕਾ ਹੋ ਰਹੇ ਹਲਕੇ ਦੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਹਲਕੇ ਦੇ ਪਿੰਡ ਗਿਆਨਾ ਤੋਂ ਪੰਜ ਆਮ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਸਮੇਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਪਰਿਵਾਰਾਂ ਨੂੰ ਸਿਰੋਪੇ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਪਾਰਟੀ ਵਿੱਚ ਆਉਣ ਵਾਲੇ ਹਰ ਇੱਕ ਵਿਅਕਤੀ ਦਾ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਵਿਸ਼ਵਾਸ ਦੁਆਇਆ ਕਿ ਜਿਵੇਂ ਹੁਣ ਤੱਕ ਬਿਨ੍ਹਾਂ ਕਿਸੇ ਸਿਆਸੀ ਭੇਦ-ਭਾਵ ਤੋਂ ਹਲਕੇ ਦਾ ਵਿਕਾਸ ਕੀਤਾ ਗਿਆ ਹੈ ਅੱਗੇ ਤੋਂ ਵੀ ਇਸੇ ਤਰ੍ਹਾਂ ਹਰ ਜਾਇਜ਼ ਕੰਮ ਲਈ ਕਿਸੇ ਵੀ ਪਾਰਟੀ ਦਾ ਵਰਕਰ ਸਾਡੇ ਤੱਕ ਪਹੁੰਚ ਕਰ ਸਕਦਾ ਹੈ। ਸ. ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ ਉਸ ਤੋਂ ਚਿੱਟੇ ਦਿਨ ਵਾਂਗ ਸਾਫ ਹੈ ਕਿ ਲੋਕ ਪੰਜਾਬ ਦੇ ਵਿਕਾਸ ਨੂੰ ਲਗਾਤਾਰ ਜਾਰੀ ਰੱਖਣ ਲਈ ਇਸ ਵਾਰ ਵੀ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਸਪਸ਼ਟ ਬਹੁਮਤ ਨਾਲ ਜਿਤਾ ਕੇ ਫਿਰ ਤੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸੁਖਬੀਰ ਸਿੰਘ ਚੱਠਾ, ਸ. ਬਾਬੂ ਸਿੰਘ ਮਾਨ, ਅਵਤਾਰ ਮੈਨੂਆਣਾ, ਪਿੰਦਰ ਸ਼ਰਮਾ ਜ਼ਿਲਹਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਬਾਬਾ ਬਿੱਲਾ, ਚਿੰਟੂ ਜਿੰਦਲ ਅਤੇ ਦਰਸ਼ਨ ਸਿੰਘ ਆਦਿ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: