ਬੀਪੀਈਓ ਨੇ ਸ਼ਹਿਣਾ ਬਲਾਕ ਦੇ ਸਰਕਾਰੀ ਸਕੂਲਾਂ ਦੀ ਕੀਤੀ ਅਚਨਚੇਤ ਚੈਕਿੰਗ

ਬੀਪੀਈਓ ਨੇ ਸ਼ਹਿਣਾ ਬਲਾਕ ਦੇ ਸਰਕਾਰੀ ਸਕੂਲਾਂ ਦੀ ਕੀਤੀ ਅਚਨਚੇਤ ਚੈਕਿੰਗ

ਭਦੌੜ 10 ਨਵੰਬਰ (ਵਿਕਰਾਂਤ ਬਾਂਸਲ) ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼ਹਿਣਾ ਨੇ ਬਲਾਕ ਸ਼ਹਿਣਾ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਇਸ ਨਿਰੀਖਣ ਉਪਰੰਤ ਬੀਪੀਈਓ ਹਾਕਮ ਸਿੰਘ ਮਾਛੀਕੇ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਅਲਕੜਾ, ਸਰਕਾਰੀ ਪ੍ਰਾਇਮਰੀ ਸਕੂਲ ਅਲਕੜਾ, ਸਰਕਾਰੀ ਪ੍ਰਾਇਮਰੀ ਸਕੂਲ ਦੀਪਗੜ, ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਸ਼ਹਿਣਾ, ਸਰਕਾਰੀ ਪ੍ਰਾਇਮਰੀ ਸਕੂਲ ਢਾਬਨਾਗ ਟੱਲੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ, ਸਰਕਾਰੀ ਹਾਈ ਸਕੂਲ ਰਾਮਗੜ, ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ, ਸਰਕਾਰੀ ਮਿਡਲ ਸਕੂਲ ਮੱਝੂਕੇ ਆਦਿ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਉਨਾਂ ਦੱਸਿਆ ਕਿ ਇਸ ਨਿਰੀਖਣ ਦੌਰਾਨ ਮਿਡ-ਡੇ-ਮੀਲ, ਅਧਿਆਪਕਾਂ ਦੀ ਹਾਜ਼ਰੀ, ਵਿਦਿਆਰਥੀਆਂ ਦੀ ਹਾਜ਼ਰੀ, ਸਾਫ ਸਫਾਈ, ਵਿਦਿਆਰਥੀਆਂ ਦੀਆਂ ਕਾਪੀਆਂ ਆਦਿ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਜੋ ਸਹੀ ਪਾਈ ਗਈ ਉਨਾਂ ਦੱਸਿਆ ਕਿ ਕੁੱਝ ਸਕੂਲਾਂ ‘ਚ ਤਰੁੱਟੀਆਂ ਸਨ, ਉਹ ਦੂਰ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ ਬੀਪੀਈਓ ਹਾਕਮ ਸਿੰਘ ਮਾਛੀਕੇ ਨੇ ਕਿਹਾ ਕਿ ਭਵਿੱਖ ‘ਚ ਵੀ ਇਹ ਅਚਨਚੇਤ ਚੈਕਿੰਗ ਲਗਤਾਰ ਜਾਰੀ ਰਹੇਗੀ ਇਸ ਮੌਕੇ ਉਨਾਂ ਨਾਲ ਬੀਆਰਪੀ ਜਸਬੀਰ ਸਿੰਘ ਹਾਜ਼ਰ ਸਨ|

Share Button

Leave a Reply

Your email address will not be published. Required fields are marked *

%d bloggers like this: