ਦੇਸ਼ ਦੀ ਅਖੰਡਤਾ ਅਤੇ ਮਨੁੱਖਤਾ ਦੇ ਭਲੇ ਦਾ ਸੁਨੇਹਾ ਦੇਣ ਵਾਲੀ ਧਰਤੀ ‘ਤੇ ਨਤਮਸਤਕ ਹੋਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮਦੀ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ:-ਮਿੱਤਲ

ਦੇਸ਼ ਦੀ ਅਖੰਡਤਾ ਅਤੇ ਮਨੁੱਖਤਾ ਦੇ ਭਲੇ ਦਾ ਸੁਨੇਹਾ ਦੇਣ ਵਾਲੀ ਧਰਤੀ ‘ਤੇ ਨਤਮਸਤਕ ਹੋਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮਦੀ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ:-ਮਿੱਤਲ
16 ਸਾਲ ਪਹਿਲਾਂ ਐਨ ਡੀ ਏ ਸਰਕਾਰ ਦੇ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਆਏ ਤੇ ਹੁਣ ਨਰਿੰਦਰ ਮੋਦੀ 350 ਸਾਲਾਂ ਸਮਾਗਮਾਂ ‘ਚ ਕਰਨਗੇ ਸ਼ਿਰਕਤ:-ਮਦਨ ਮੋਹਨ ਮਿੱਤਲ
ਡਾ. ਮਨਮੋਹਨ ਸਿੰਘ ਨੇ 2011 ‘ਚ ਆਉਣ ਤੋਂ ਇਨਕਾਰ ਕੀਤਾ ਸੀ ਪਰ ਨਰਿੰਦਰ ਮੋਦੀ ਤੋਂ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਬੁਹਤ ਉਮੀਦਾਂ:-ਮਿੱਤਲ

mittal-1ਸ੍ਰੀ ਆਨੰਦਪੁਰ ਸਾਹਿਬ, 17 ਨਵੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਦੇਸ਼ ਦੀ ਅਖੰਡਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੇ ਭਲੇ ਦਾ ਸੁਨੇਹਾ ਦੇਣ ਵਾਲੀ ਕੁਰਬਾਨੀਆਂ ਦੇ ਨਾਲ ਭਰਪੂਰ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ 25 ਨਵੰਬਰ 2011 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।ਇਨਾਂ ਸ਼ਬਦਾਂ ਦਾ ਪ੍ਰਗਾਟਾਵ ਸੀਨੀਅਰ ਭਾਜਪਾ ਆਗੂ ਤੇ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਕੀਤਾ।
ਅੱਜ ਇੱਥੇ ਕਬੀਰ ਭਵਨ ਦਾ ਨੀਂਹ ਪੱਥਰ ਰੱਖਣ ਦੇ ਲਈ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਸਾਡੇ ਲਈ ਇਹ ਬੁਹਤ ਹੀ ਮਾਣ ਵਾਲੀ ਗੱਲ ਹੈ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਖਾਲਸਾ ਪੰਥ ਦੀ 300 ਸਾਲਾਂ ਸ਼ਤਾਬਦੀ ਮਨਾਈ ਜਾ ਰਹੀ ਸੀ ਤਾਂ ਸਾਲ 1999 ਵਿੱਚ ਐਨ ਡੀ ਏ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ ਅਤੇ ੳੱਜ ਜਦੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤਾਂ ਵੀ ਐਨ ਡੀ ਏ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪਹੁੰਚ ਰਹੇ ਹਨ।
ਮਿੱਤਲ ਨੇ ਕਾਂਗਰਸੀਆਂ ‘ਤੇ ਵਰਦੇ ਹੋਏ ਕਿਹਾ ਕਿ ਜਦੋਂ 25 ਨਵੰਬਰ 2011 ਨੂੰ ਅਸੀਂ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇੱਥੇ ਆਉਣ ਦਾ ਸੱਦਾ ਦਿੱਤਾ ਸੀ ਤਾਂ ਉਨਾਂ ਪੰਜਾਬ ਦੇ ਕਾਂਗਰਸੀਆਂ ਦੇ ਦਬਾਅ ਵਿੱਚ ਇਸ ਮਹਾਨ ਤੇ ਇਤਿਹਾਸਿਕ ਧਰਤੀ ‘ਤੇ ਆਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਸਾਡੀ ਪਾਰਟੀ ਦੇ ਪ੍ਰਧਾਨ ਮੰਤਰੀ ਦੀ ਸੋਚ ਬੁਹਤ ਵੱਡੀ ਹੈ ਤੇ ਉਹ ਹਰ ਹਾਲ ਵਿੱਚ ਇੱਥੇ ਨਤਮਸਤਕ ਹੋਣ ਦੇ ਲਈ ਪਹੁੰਚਣਗੇ।
ਇੱਕ ਸੁਆਲ ਦਾ ਜੁਆਬ ਦਿੰਦੇ ਹੋਏ ਮਿੱਤਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸਾਨੂੰ ਬੁਹਤ ਉਮੀਦਾਂ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲਈ ਕਈ ਪ੍ਰੋਜੈਕਟਾਂ ਨੂੰ ਮਨਜ਼ੂਰ ਕਰ ਦਿੱਤਾ ਗਿਆ ਹੈ। ਜਿਨਾਂ ਦੇ ਮਹਿਜ਼ ਐਲਾਨ ਹੀ ਬਾਕੀ ਹੈ। ਇਸਲਈ ਸਾਨੂੰ ਇਹ ਵਿਸ਼ਵਾਸ ਹੈ ਕਿ ਚਾਹੇ ਉਹ ਲਿਫਟ ਇਰੀਗੇਸ਼ਨ ਪ੍ਰੋਜੈਕਟ ਹੋਵੇ, ਚਾਹੇ ਡਿਫੈਂਸ ਅਕੈਡਮੀ ਹੋਵੇ ਜਾਂ ਫਿਰ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਗੱਲ ਹੋਵੇ ਤਾਂ ਪ੍ਰਧਾਨ ਮੰਤਰੀ ਇੱਥੇ ਜਰੂਰ ਐਲਾਨ ਕਰਨਗੇ।ਇਸ ਮੌਕੇ ਉਨਾਂ ਦੇ ਨਾਲ ਮਾਸਟਰ ਮੋਹਨ ਲਾਲ, ਮਹੰਤ ਲੱਛਮਣ ਦਾਸ, ਇੰਦਰਜੀਤ ਸਿੰਘ ਅਰੋੜਾ, ਸੰਦੀਪ ਭਾਰਦਵਾਜ, ਰਾਜ ਕੁਮਾਰ ਘਈ ਆਦਿ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: