25 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਪੰਜਾਬ 2016’

25 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਪੰਜਾਬ 2016’

tpd2ਰਾਮਪੁਰਾ ਫੂਲ 22 ਨਵੰਬਰ (ਕੁਲਜੀਤ ਸਿੰਘ ਢੀਂਗਰਾ) ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ, ਬਠਿੰਡਾ ਵਿਖੇ 25 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਪੰਜਾਬ 2016’ ਦੀ ਟੀਮ ਫ਼ਿਲਮ ਦੀ ਪ੍ਰਮੋਸ਼ਨ ਲਈ ਪਹੁੰਚੀ। ਇਸ ਮੌਕੇ ਫ਼ਿਲਮ ਦੇ ਲੇਖਕ ਦੀਪ ਜਗਦੀਪ ਦੀ ਅਗਵਾਈ ਵਿਚ ਰੈੱਡ ਆਰਟਸ ਫ਼ਿਲਮਜ਼ ਦੀ ਪੂਰੀ ਟੀਮ ਨੇ ਇੱਕ ਨੁੱਕੜ ਨਾਟਕ ‘ਆਖਿਰ ਕਦੋਂ ਤੱਕ’ ਦੀ ਬਕਮਾਲ ਪੇਸ਼ਕਾਰੀ ਕੀਤੀ। ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਫ਼ਿਲਮ ਪੰਜਾਬ ਵਿੱਚ ਵਗਦੇ ਨਸ਼ਿਆਂ ਦੇ ਦਰਿਆ, ਗੈਂਗਵਾਰ ਅਤੇ ਔਰਤਾਂ ਦੇ ਮੋਜੂਦਾ ਹਾਲਾਤਾਂ ਦੀ ਗੱਲ ਕਰਦੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਫ਼ਿਲਮ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪਰਿਵਾਰ ਸਹਿਤ ਫ਼ਿਲਮ ਨੂੰ ਦੇਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਤਾਕੀਦ ਕੀਤੀ। ਫ਼ਿਲਮ ਦੀ ਟੀਮ ਨੇ ਸਮੁੱਚਾ ਪ੍ਰੋਗਰਾਮ ਉਲੀਕਣ ਲਈ ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਮਾਈਕਲ ਖਿੰਦੋ, ਡਾ ਤੇਜਿੰਦਰ ਸਿੰਘ, ਪ੍ਰੋ. ਰਾਜਿੰਦਰ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਸਿਮਰਨ ਅਕਸ ਨੇ ਬਾਖੂਬੀ ਨਿਭਾਈ।

Share Button

Leave a Reply

Your email address will not be published. Required fields are marked *

%d bloggers like this: