ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ

photo-3-dt-25-11-2016ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 25 ਨਵੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਵਿਰਾਸਤ-ਏ-ਖਾਲਸਾ ਦਾ ਦੂਸਰਾ ਪੜਾਅ ਨੂੰ ਮਾਨਵਤਾ ਨੂੰੰ ਸਮਰਪਿਤ ਕਰ ਦਿੱਤਾ ਹੈ।
ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਮੁਕੰਮਲ ਕਰਨ ‘ਤੇ 77 ਕਰੋੜ ਰੁਪਏ ਦਾ ਖਰਚਾ ਆਇਆ ਹੈ। ਇਸ ਅਧੀਨ ਇਸ ਵਕਾਰੀ ਪ੍ਰੋਜੈਕਟ ਦੀਆਂ 14 ਗੈਲਰੀਆਂ ਵਿੱਚ ਵਾਧਾ ਕਰਕੇ 13 ਹੋਰ ਗੈਲਰੀਆਂ ਬਣਾਈਆਂ ਗਈਆਂ ਹਨ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਤੋਂ ਲੈ ਕੇ ਅਜ਼ਾਦੀ ਦੇ ਬਾਅਦ ਤੱਕ ਦੇ ਪੰਜਾਬ ਦੇ ਸ਼ਾਨੇਮਤੇ ਇਤਿਹਾਸ ਨੂੰ ਦਰਸਾਉਣਗੀਆਂ। ਉਨ੍ਹਾਂ ਦੱਸਿਆ ਕਿ ਦਸਤਕਾਰੀ ਦੇ ਨਾਲ ਨਾਲ ਅਤਿ ਆਧੁਨਿਕ ਤਕਨੀਕ ਦਾ ਸੁਮੇਲ ਇਹ ਪ੍ਰੋਜੈਕਟ ਲੋਕਾਂ ਨੂੰ ਪੰਜਾਬ ਦੇ ਮਾਣਮਤੇ ਇਤਿਹਾਸ ਨੂੰ 3-ਡੀ ਤਕਨੀਕ ਰਾਹੀਂ ਜਾਣੂ ਕਰਵਾਏਗਾ ।
ਇਥੇ ਜਿਕਰਯੋਗ ਹੈ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਨੂੰ ਮੁੱਖ ਮੰਤਰੀ ਪੰਜਾਬ ਨੇ 5 ਸਾਲ ਪਹਿਲਾ 25 ਨਵੰਬਰ 2011 ਨੂੰ ਸਮਰਪਿਤ ਕੀਤਾ ਸੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ. ਸੋਹਣ ਸਿੰਘ ਠੰਡਲ ਅਤੇ ਸ੍ਰੀ ਮਦਨ ਮੋਹਨ ਮਿੱਤਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਕੱਤਰ ਸਭਿਆਚਾਰਕ ਮਾਮਲੇ ਸ੍ਰੀ ਹੁਸਨ ਲਾਲ, ਡਾਇਰੈਕਟਰ ਸੈਰ-ਸਪਾਟਾ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਸ਼ਾਮਲ ਸਨ।

Share Button

Leave a Reply

Your email address will not be published. Required fields are marked *

%d bloggers like this: