ਸੰਸਥਾ ਵੱਲੋਂ ਪੰਜਾਬ ਚੋਣਾਂ ਦੌਰਾਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ- ਜਤਿੰਦਰ ਭੱਲਾ

ਸੰਸਥਾ ਵੱਲੋਂ ਪੰਜਾਬ ਚੋਣਾਂ ਦੌਰਾਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ- ਜਤਿੰਦਰ ਭੱਲਾ

img-20161129-wa0030ਭਗਤਾ ਭਾਈ ਕਾ 29 ਨਵੰਬਰ (ਸਵਰਨ ਸਿੰਘ ਭਗਤਾ) ਭਾਰਤੀ ਲੋਕਤੰਤਰਿਕ ਢਾਂਚੇ ਵਿੱਚ ਵੋਟ ਦੇ ਅਧਿਕਾਰ ਦੀ ਸੁਚੱਜੇ ਢੰਗ ਨਾਲ ਵਰਤੋਂ ਅਹਿਮ ਮਹੱਤਤਾ ਰੱਖਦੀ ਹੈ ਪਰ ਵੋਟਾਂ ਦੇ ਦਿਨਾਂ ਵਿੱਚ ਵੱਖ ਵੱਖ ਰਾਜਸੀ ਪਾਰਟੀਆਂ ਅਤੇ ਵੱਖ ਵੱਖ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਝੂਠੇ ਲਾਰਿਆਂ, ਨਸ਼ੇ ਅਤੇ ਪੈਸੇ ਦੀ ਦੁਰਵਰਤੋਂ ਕਰਕੇ ਵੋਟਰਾਂ ਨੂੰ ਗੁੰਮਰਾਹ ਕਰਕੇ ਵੋਟ ਦਾ ਮਤਦਾਨ ਕਰਵਾ ਲਿਆ ਜਾਂਦਾ ਹੈ ਜਿਸ ਕਰਕੇ ਸਹੀ ਅਤੇ ਨਿਰਪੱਖ ਚੋਣ ਹੋਣ ਦਾ ਸੁਪਨਾ ਅਧੂਰਾ ਰਹਿ ਜਾਂਦਾ ਹੈ ਤੇ ਵੋਟਰ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉਮੀਦ ਸੋਸ਼ਲ ਵੈਲਫੇਅਰ ਆਰਗੇਨਾਈਜ਼ੇਸ਼ਨ ਦੇ ਫੂਲ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਕੋਠਾ ਗੁਰੂ ਨੇ ਸੰਸਥਾ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਤੋਂ ਮਨਜੂਰੀ ਲੈ ਕੇ ਸੰਸਥਾ ਵੱਲੋਂ ਪੰਜਾਬ ਸੂਬੇ ਅੰਦਰ ਹੋ ਰਹੀਆਂ ਚੋਣਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਦਸਦੇ ਹੋਏ ਵੋਟ ਦੀ ਵਰਤੋਂ ਦਿਲ ਅਤੇ ਦਿਮਾਗ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਬਿਨਾਂ ਕਿਸੇ ਲਾਲਚ ਵੋਟ ਪਾਉਣ ਦੀ ਮਹੱਤਤਾ ਨੂੰ ਦਰਸਾਉਂਦਾ ਪੈਫਲਿਟ ਜਾਰੀ ਕੀਤਾ ਜਾਵੇਗਾ।ਇਸ ਮੌਕੇ ਰਜਿੰਦਰ ਸਿੰਘ, ਜਗਸੀਰ ਸਿੰਘ ਸਰਪੰਚ, ਅਮਰੀਕ ਸਿੰਘ ਜਲਾਲ, ਰਣਜੀਤ ਸਿੰਘ ਉਪਲ ਅਤੇ ਸੁਖਮੰਦਰ ਸਿੰਘ ਭਗਤਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: