ਐਫ ਐਸ ਡੀ ਸਕੂਲ ਜੌੜਕੀਆਂ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਬਾਰਵ੍ਹੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ
ਐਫ ਐਸ ਡੀ ਸਕੂਲ ਜੌੜਕੀਆਂ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

18-24ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵ੍ਹੀਂ ਜਮਾਤ ਦੇ ਨਤੀਜਿਆਂ ਵਿੱਚ ਐੱਫ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਨੇ ਸ਼ਾਨਦਾਰ ਮੱਲਾਂ ਮਾਰੀਆਂ। ਸੰਸਥਾ ਵਿੱਚੋਂ ਸੰਦੀਪ ਕੌਰ ਨੇ 92.89 %, ਤਸਵੀਰ ਸਿੰਘ ਨੇ 92 % ੳਤੇ ਗੁਰਜੀਤ ਸਿੰਘ ਨੇ 91.11 % ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਵਿੱਚ ਚਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵਿਸ਼ਿਆਂ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਹਨਾਂ ਵਿਦਿਆਰਥੀਆਂ ਵਿੱਚ ਗੁਰਜੀਤ ਸਿੰਘ ਨੇ ਇਤਿਹਾਸ ਵਿਸ਼ੇ ਵਿੱਚੋਂ ਅਤੇ ਰਮਨਦੀਪ ਕੌਰ ਨੇ ਪੰਜਾਬੀ ਇਲੈਕਟਿਵ ਵਿੱਚੋਂ 100 ਚੋਂ 100 ਅੰਕ ਪ੍ਰਾਪਤ ਕੀਤੇ ਸਨ। ਇਸ ਸਮਾਗਮ ਦੌਰਾਨ ਸੰਬੋੋਧਿਤ ਕਰਦਿਆਂ ਸੰਸਥਾ ਦੇੇ ਐਮ ਡੀ ਸ. ਫੌਜਾ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਜ਼ਿੰਦਗੀ ਵਿੱਚ ਨਿਰੰਤਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਤਾਂ ਹੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਸਮਾਗਮ ਦੌਰਾਨ ਅਧਿਆਪਕ ਬਲਦੇੇਵ ਸਿੰਘ ਅਤੇ ਇਕਬਾਲ ਸਿੰਘ ਨੂੰ ਵੀ ਸੰਸਥਾ ਵਿੱਚ ਪਾਏ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ ਕੁਆਰਡੀਨੇਟਰ ਗੁਰਸੇਵਕ ਸਿੰਘ ਜਟਾਣਾ, ਕੁਆਰਡੀਨੇਟਰ ਬਾਰੂ ਲਾਲ ਸ਼ਰਮਾ, ਹਰਬੰਸ ਸਿੰਘ ਜੌੜਕੀਆਂ ਅਤੇ ਸਮੂਹ ਸਟਾਫ ਹਾਜ਼ਰ ਸੀ।

Share Button

Leave a Reply

Your email address will not be published. Required fields are marked *

%d bloggers like this: