ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਕੀਤੇ ਸਾਈਕਲ ਤਕਸੀਮ

ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਕੀਤੇ ਸਾਈਕਲ ਤਕਸੀਮ

ਹਲਕਾ ਵਿਧਾਇਕ ਨੇ ਸੁਣੀਆਂ ਵਿਦਿਆਰਥੀਆਂ ਤੇ ਸਕੂਲ ਸਟਾਫ ਦੀਆਂ ਸਮੱਸਿਆਵਾਂ

img-20161202-wa0007ਤਲਵੰਡੀ ਸਾਬੋ, 2 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸਕੂਲਾਂ ਦੀਆਂ ਸੈਕੰਡਰੀ ਸੈਕਸ਼ਨ ਦੀਆਂ ਲੜਕੀਆਂ ਨੂੰ ਸਕੂਲ ਆਉਣ ਜਾਣ ਲਈ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡਣ ਦੀ ਲੜੀ ਤਹਿਤ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਪਿੰਡ ਲਹਿਰੀ ਅਤੇ ਕੌਰੇਆਣਾ ਦੀਆਂ ਸਕੂਲੀ ਵਿਦਿਆਰਥਣਾਂ ਨੂੰ ਚਾਰ ਦਰਜਨ ਦੇ ਕਰੀਬ ਸਾਈਕਲ ਤਕਸੀਮ ਕੀਤੇ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਪੇਂਡੂ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ ‘ਤੇ ਵੱਖ-ਵੱਖ ਸਕੀਮਾਂ ਲਿਆਂਦੀਆਂ ਗਈਆਂ ਹਨ। ਸਕੂਲੀ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਦੇ ਨਾਲ-ਨਾਲ ਉਨ੍ਹਾਂ ਨੂੰ ਵਜ਼ੀਫੇ ਮੁਹੱਈਆ ਕਰਵਾਉਣ ਤੋਂ ਬਾਅਦ ਦੂਰ ਦੁਰਾਡੇ ਦੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਲਈ ਸਕੂਲਾਂ ਤੱਕ ਲੈ ਆਉਣ ਲਈ ਹੀ ਮਾਈ ਭਾਗੋ ਸਕੀਮ ਤਹਿਤ ਸੈਕੰਡਰੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਜਾਂਦੇ ਹਨ ਤਾਂ ਕਿ ਉਨ੍ਹਾਂ ਦੀ 10+2 ਤੱਕ ਦੀ ਪੜ੍ਹਾਈ ਮੁਕੰਮਲ ਹੋ ਸਕੇ।

ਉਨਾਂ੍ਹ ਕਿਹਾ ਕਿ ਸਰਕਾਰ ਵੱਲੋਂ ਲੜਕੀਆਂ ਨੂੰ ਸਿੱਖਿਆ ਨਾਲ ਜੋੜਨ ਲਈ ਹੋਰ ਵੀ ਕਈ ਕਿਸਮ ਦੀਆਂ ਸਕੀਮਾਂ ਜਿੱਥੇ ਲਾਗੂ ਕੀਤੀਆਂ ਗਈਆਂ ਹਨ ਉੱਥੇ ਹੋਰ ਵੀ ਕਈ ਸਕੀਮਾਂ ਵਿਚਾਰ ਅਧੀਨ ਹਨ। ਇਸ ਮੌਕੇ ਵਿਧਾਇਕ ਸਿੱਧੂ ਨੇ ਸਕੂਲੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਜਾਨਣ ਲਈ ਉਨਾਂ੍ਹ ਨਾਲ ਗੱਲਬਾਤ ਵੀ ਕੀਤੀ ਤੇ ਸਕੂਲ ਦੇ ਸਟਾਫ ਦੀਆਂ ਮੁਸ਼ਕਿਲਾਂ ਸੁਣਨ ਨੇ ਨਾਲ-ਨਾਲ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਕੂਲ ਪੁੱਜਣ ‘ਤੇ ਸਕੂਲ ਦੇ ਪ੍ਰਿੰਸੀਪਲ ਇੰਚਾਰਜ ਮੈਡਮ ਸੁਖਦੀਪ ਕੌਰ ਨੇ ਹਲਕਾ ਵਿਧਾਇਕ ਨੂੰ ਜੀ ਆਇਆਂ ਕਿਹਾ ਤੇ ਵਿਦਿਆਰਥਣਾਂ ਨੂੰ ਸਾਈਕਲ ਵੰਡਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਪ੍ਰਿੰਸੀਪਲ ਸੁਖਦੀਪ ਕੌਰ ਤੋਂ ਇਲਾਵਾ ਇਸ ਮੌਕੇ ਜਗਬੀਰ ਸਿੰਘ, ਜਸਵੀਰ ਸਿੰਘ ਵੋਕੇਸ਼ਨਲ, ਨਰੇਸ਼ ਅਰੋੜਾ, ਸ੍ਰੀਮਤੀ ਅਵਤਾਰ ਕੌਰ, ਪ੍ਰਿੰਸੀਪਲ ਦਰਸ਼ਨ ਸਿੰਘ ਮਾਨ ਕੌਰੇਆਣਾ, ਗੁਰਮੀਤ ਸਿੰਘ ਬੁਰਜ ਮਹਿਮਾ ਸਿਆਸੀ ਸਕੱਤਰ ਵਿਧਾਇਕ, ਜਸਵੀਰ ਪਥਰਾਲਾ ਨਿੱਜੀ ਸਹਾਇਕ ਹਲਕਾ ਵਿਧਾਇਕ, ਸੀਨ. ਅਕਾਲੀ ਆਗੂ ਜਸਪਾਲ ਸਿੰਘ ਨੰਬਰਦਾਰ, ਗੁਰਦੇਵ ਸਿੰਘ ਸਰਪੰਚ ਲਹਿਰੀ, ਗੋਰਾ ਸਿੰਘ ਪੰਚ, ਨਛੱਤਰ ਸਿੰਘ ਗਿਆਨੀ, ਸੁਖਦੇਵ ਸਿੰਘ ਪ੍ਰਧਾਨ ਗੁਰੂ ਘਰ ਕਮੇਟੀ, ਹਰਮੰਦਰ ਸਿੰਘ ਲਹਿਰੀ, ਟਹਿਲ ਸਿੰਘ ਲਹਿਰੀ ਮੈਂਬਰ ਐਡਵਾਇਜਰੀ ਕਮੇਟੀ, ਅੰਗਰੇਜ ਗਾਂਧੀ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: