ਮੁੱਖ ਮੰਤਰੀ ਦੇ ਸੰਗਤ ਦਰਸ਼ਨ ਦੀਆਂ ਤਿਆਰੀਆਂ ਲਈ ਪ੍ਰਸ਼ਾਸਨ ਪੱਬਾਂ ਭਾਰ

ਮੁੱਖ ਮੰਤਰੀ ਦੇ ਸੰਗਤ ਦਰਸ਼ਨ ਦੀਆਂ ਤਿਆਰੀਆਂ ਲਈ ਪ੍ਰਸ਼ਾਸਨ ਪੱਬਾਂ ਭਾਰ

ਰੂਪਨਗਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 6 ਦਸੰਬਰ ਨੂੰ ਵਿਧਾਨ ਸਭਾ ਹਲਕਾ ਸ੫ੀ ਚਮਕੌਰ ਸਾਹਿਬ ਅਤੇ ਮੋਰਿੰਡਾ ਕਸਬੇ ‘ਚ ਰੱਖੇ ਸੰਗਤ ਦਰਸ਼ਨ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਹੈ। ਇਸੇ ਸਬੰਧੀ ਮੁਖ ਮੰਤਰੀ ਵੱਲੋਂ ਕੀਤੇ ਜਾਣ ਵਾਲੇ ਸੰਗਤ ਦਰਸ਼ਨ ਪ੫ੋਗਰਾਮਾਂ ਦੇ ਸੁਚੱਜੇ ਪ੫ਬੰਧ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਕਰਨੇਸ਼ ਸ਼ਰਮਾ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਦਸਿਆ ਕਿ ਮਾਨਯੋਗ ਮੱੁਖ ਮੰਤਰੀ ਪੰਜਾਬ ਸਵੇਰੇ 9.00 ਵਜੇ ਮੋਰਿੰਡਾ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਮੋਰਿੰਡਾ ਚੁਨ੍ਹੀਂ ਸੜਕ ਦਾ ਉਦਘਾਟਨ ਕਰਨਗੇ। ਇਸ ਉਪਰੰਤ ਅਨਾਜ ਮੰਡੀ ਮੋਰਿੰਡ ‘ਚ ਸੰਗਤ ਦਰਸ਼ਨ ਕਰਨਗੇ। ਇਸ ਤੋਂ ਬਾਅਦ ਸਰਦਾਰ ਪਰਕਾਸ਼ ਸਿੰਘ ਬਾਦਲ ਸ੫ੀ ਚਮਕੌਰ ਸਾਹਿਬ ਸਿਵਲ ਹਸਪਤਾਲ ਵਿਚ ਪ੫ੀਵੈਂਟਿਵ ਹੈਲਥ ਚੈਕਅਪ ਸਕੀਮ ਦੀ ਸ਼ੁਰੂਆਤ ਕਰਨਗੇ। ਇਸ ਤਹਿਤ 30 ਸਾਲ ਤੋਂ ਜ਼ਿਆਦਾ ਉਮਰ ਦੇ ਪੰਜਾਬ ਦੇ ਸਾਰੇ ਵਸਨੀਕਾਂ ਦਾ ਹਰ ਸ਼ਨਿਚਰਵਾਰ ਨੂੰ ਹੈਲਥ ਚੈਕਅਪ ਕੀਤਾ ਜਾਵੇਗਾ। ਇਸ ਉਪਰੰਤ ਉਹ ਸਥਾਨਿਕ ਦਾਣਾ ਮੰਡੀ ਵਿਚ ਸੰਗਤ ਦਰਸ਼ਨ ਕਰਨਗੇ। ਇਸ ਸੰਗਤ ਦਰਸ਼ਨਾਂ ਦੌਰਾਨ ੳਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਤਕਸੀਮ ਕਰਨਗੇ।

Share Button

Leave a Reply

Your email address will not be published. Required fields are marked *

%d bloggers like this: