ਤਖਤ ਸਾਹਿਬ ਤੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਬੱਚਿਆਂ ਦੀ ਸ਼ਮੂਲੀਅਤ

ਤਖਤ ਸਾਹਿਬ ਤੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਬੱਚਿਆਂ ਦੀ ਸ਼ਮੂਲੀਅਤ
ਯਕੀਨੀ ਬਣਾਉਣ ਲਈ ਕਈ ਸਕੂਲਾਂ ਵਿੱਚ ਕੀਤੇ ਸਮਾਗਮ

ਤਲਵੰਡੀ ਸਾਬੋ, 17 ਦਸੰਬਰ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 19 ਤੋਂ 21 ਦਸੰਬਰ ਤੱਕ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਮਨਾਏ ਜਾ ਰਹੇ ਧਾਰਮਿਕ ਸਮਾਗਮਾਂ ਦੌਰਾਨ ਕਰਵਾਏ ਜਾਣ ਵਾਲੇ ਨਾਮ ਸਿਮਰਨ ਅਭਿਆਸ ਵਿੱਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਬੀਤੇ ਦਿਨ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਮੁਖ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਲਾਈਆਂ ਡਿਊਟੀਆਂ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਸਕੂਲਾਂ ਵਿੱਚ ਜਾ ਕੇ ਪ੍ਰੋਗਰਾਮ ਆਯੋਜਿਤ ਕੀਤੇ।

       ਅੱਜ ਸਥਾਨਕ ਧਰਮ ਪ੍ਰਚਾਰ ਦਫਤਰ ਤੋਂ ਜਾਰੀ ਪ੍ਰੈਸ ਰਿਲੀਜ ਤੇ ਤਸਵੀਰਾਂ ਰਾਹੀਂ ਦੱਸਿਆ ਗਿਆ ਕਿ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਆਪਣੇ ਹਲਕੇ ਦੇ ਪਿੰਡਾਂ ਬੱਲੂਆਣਾ ਅਤੇ ਸਪੋਰਟਸ ਸਕੂਲ ਘੁੱਦਾ ਵਿੱਚ ਜਾ ਕੇ ਉਕਤ ਸਕੂਲਾਂ ਦੇ ਪ੍ਰਬੰਧਕਾਂ ਤੋਂ ਇਲਾਵਾ ਵਿਦਿਆਰਥੀਆਂ ਨਾਲ ਮੀਟਿੰਗਾਂ ਕਰਕੇ ੳਨ੍ਹਾਂ ਨੂੰ ਤਖਤ ਸਾਹਿਬ ਤੇ 19 ਤੋਂ 21 ਦਸੰਬਰ ਤੱਕ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪਰੇਖਾ ਅਤੇ ਨਾਮ ਸਿਮਰਨ ਅਭਿਆਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਸਪੋਰਟਸ ਸਕੂਲ ਘੁੱਦਾ ਵਿਖੇ ਪੁੱਜਣ ਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਮਾਨ ਤੇ ਸਮੂਹ ਸਟਾਫ ਨੇ ਭਾਈ ਕੋਟਸ਼ਮੀਰ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਪ੍ਰੈੱਸ ਰਿਲੀਜ ਰਾਂਹੀ ਭਾਈ ਕੋਟਸ਼ਮੀਰ ਨੇ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਕਾਂ ਨੇ ਜਿੱਥੇ ਸਮਾਗਮਾਂ ਤੋਂ ਪ੍ਰਭਾਵਿਤ ਹੋ ਕੇ ਸਮਾਗਮਾਂ ਵਿੱਚ ਬੱਚਿਆਂ ਨੂੰ ਭੇਜਣ ਦਾ ਭਰੋਸਾ ਦੁਆਇਆ ਉੱਥੇ ਸਕੂਲੀ ਬੱਚਿਆਂ ਵਿੱਚ ਵੀ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੇ ਜਾਣ ਨੂੰ ਲੈ ਕੇ ਵਿਸ਼ੇਸ ਉਤਸ਼ਾਹ ਦੇਖਣ ਨੂੰ ਮਿਲਿਆ।ਭਾਈ ਕੋਟਸ਼ਮੀਰ ਨੇ ਦੱਸਿਆ ਕਿ ਸਿੰਘ ਸਾਹਿਬ ਭਾਈ ਗੁਰਮੁਖ ਸਿੰਘ ਦੇ ਆਦੇਸ਼ਾਂ ਤੇ ਉਨ੍ਹਾਂ ਕਰੀਬ ਅੱਧੀ ਦਰਜਨ ਪਿੰਡਾਂ ਦੇ ਸਕੂਲਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਉਕਤ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਬੱਚਿਆਂ ਨੂੰ ਲੈ ਕੇ ਆਉਣ ਤੇ ਉਮੀਦ ਪ੍ਰਗਟਾਈ ਕਿ ਨਾਮ ਸਿਮਰਨ ਅਭਿਆਸ ਵਿੱਚ ਸਕੂਲੀ ਬੱਚਿਆਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੇਗੀ।

Share Button

Leave a Reply

Your email address will not be published. Required fields are marked *

%d bloggers like this: