ਨੌਜਵਾਨ ਆਮ ਆਦਮੀ ਪਾਰਟੀ ਨਾਲ ਚੱਟਾਨ ਵਾਂਗ ਖੜੇ ਹਨ

ਨੌਜਵਾਨ ਆਮ ਆਦਮੀ ਪਾਰਟੀ ਨਾਲ ਚੱਟਾਨ ਵਾਂਗ ਖੜੇ ਹਨ

20-15ਝਬਾਲ 19 ਮਈ (ਹਰਪ੍ਰੀਤ ਸਿੰਘ ਝਬਾਲ): ਅੱਜ ਬੀੜ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਸਹਾਇਕ ਸੈਕਟਰ ਇੰਚਾ: ਯੂਥ ਵਿੰਗ ਡਾ: ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ ਨੌਜਵਾਨਾ ਨਾਲ ਮੀਟਿੰਗ ਕੀਤੀ ਗਈ । ਜਿਸ ਵਿਚ ਨੌਜਵਾਨਾਂ ਨੇ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਜਿਸ ਵਿਚ ਮੁੱਖ ਮੁੱਦੇ ਵਜੀਫਾ ਨਾ ਮਿਲਣਾ, ਦਾਖਲੇ ਬਾਰ-ਬਾਰ ਲੈਣ, ਵੱਧ ਫੀਸਾਂ ਅਤੇ ਨੌਕਰੀਆਂ ਨਾ ਮਿਲਣਾ ਸਨ । ਇਸ ਸਬੰਧੀ ਡਾ:ਅੰਮ੍ਰਿਤਪਾਲ ਨੇ ਉਹਨਾਂ ਨੂੰ ਦੱਸਿਆ ਕਿ ਉਹ 2017 ਵਿਚ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਨੂੰ ਵੋਟਾਂ ਪਾਉਣ ਤੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ, ਦਾਖਲੇ ਵਿਚ ਬਾਰ-ਬਾਰ ਨਹੀਂ ਲਏ ਜਾਂਦੇ, ਫੀਸਾਂ ਵਿਚ ਵੀ ਕਾਫੀ ਕਟੌਤੀ ਕਰਵਾਈ ਤੇ ਸਿੱਖਿਆ ਨਾਲ ਸਬੰਧਿਤ ਹੋਰ ਵੀ ਸਹੂਲਤਾ ਵਿਦਿਆਰਥੀਆਂ ਨੂੰ ਦਿੱਤੀਆਂ ਹਨ । ਪੰਜਾਬ ਵਿਚ ਵੀ ਇਸੇ ਤਰ੍ਹਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਹੂਲਤਾਂ ਦਿੱਤੀਆਂ ਜਾਣਗੀਆਂ ਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇ ।

ਇਸ ਮੌਕੇ ਨੌਜਵਾਨਾਂ ਨੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਆਉਣ ਵਾਲੀਆਂ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ-ਪੂਰੀ ਹਮਾਇਤ ਕਰਨਗੇ । ਇਸ ਮੌਕੇ ਬਲਵਿੰਦਰ ਸਿੰਘ, ਅਮਰਜੋਤ ਸਿੰਘ, ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ, ਲਖਵਿੰਦਰ ਸਿੰਘ ਠੱਠਾ, ਗੁਰਭੇਜ ਸਿੰਘ ਐਮਾਂ, ਹਰਮਨਦੀਪ ਸਿੰਘ ਦੋਦੇ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਅਕਾਸ਼ਦੀਪ ਸਿੰਘ, ਜਤਿੰਦਰ ਸਿੰਘ, ਗਗਨ, ਪ੍ਰਮਜੀਤ ਸਿੰਘ, ਸੁਖਮਨਦੀਪ ਸਿੰਘ, ਅਵਤਾਰ ਸਿੰਘ, ਗੁਰਭੇਜ ਸਿੰਘ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ, ਈਸ਼ਪਾਲ ਸਿੰਘ, ਨਿਰਮਲ ਸਿੰਘ, ਗੁਰਸੇਵਕ ਸਿੰਘ ਅਤੇ ਜਰਮਨਜੀਤ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: