ਖਾਲਸਾ ਕਾਲਜ ਵਿੱਚ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

ਖਾਲਸਾ ਕਾਲਜ ਵਿੱਚ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

ਗੜਸ਼ੰਕਰ, 22 ਦਸੰਬਰ (ਅਸ਼ਵਨੀਂ ਸ਼ਰਮਾ) ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ ਤਹਿਤ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਚਮਕੌਰ ਸਾਹਿਬ ਵਿੱਚ ਸ਼ਹੀਦ ਹੋਏ ਸਮੂਹ ਸਿੰਘਾਂ, ਸਿੰਘਣੀਆਂ ਪ੍ਰਤੀ ਅਕੀਦਤ ਅਤੇ ਸ਼ਰਧਾ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਾਲਜ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਲਜ ਗੁਰਦੁਆਰਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਦਿਆਲ ਸਿੰਘ, ਡਾ. ਮਨਜੀਤ ਸਿੰਘ ਸਰਕਲ ਇੰਚਾਰਜ ਸਿੱਖ ਮਿਸ਼ਨਰੀ, ਸ. ਜੇ.ਪੀ. ਸਿੰਘ ਸਰਕਲ ਇੰਚਾਰਜ ਸਿੱਖ ਮਿਸ਼ਨਰੀ, ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਅਤੇ ਡਾ. ਕੁਲਦੀਪ ਸਿੰਘ ਨੇ ਸੰਬੋਧਨ ਕਰਦਿਆਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੁੜਨ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਪ੍ਰਿੰ. ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਪਹੁੰਚੀਆਂ ਸਖਸੀਅਤਾਂ ਦਾ ਧੰਨਵਾਦ ਕੀਤਾ। ਸੁਪਰਡੈਂਟ ਪਰਮਿੰਦਰ ਸਿੰਘ ਨੇ ਸਟੇਜ ਦੀ ਕਾਰਵਾਈ ਚਲਾਈ। ਇਸ ਮੌਕੇ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ ‘ਤੇ ਸ੍ਰੀ ਜਪੁਜੀ ਸਾਹਿਬ ਦਾ ਜਾਪ ਕੀਤਾ ਗਿਆ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮਾ. ਕਰਤਾਰ ਸਿੰਘ, ਪ੍ਰਿੰ. ਬਲਜੀਤ ਕੌਰ ਸਮੁੰਦੜਾ, ਬੀਬੀ ਜਸਵੀਰ ਕੌਰ ਸੜੋਆ, ਪਰਮਿੰਦਰ ਕੌਰ ਮਜਾਰੀ ਕਾਲਜ, ਜਸਪਾਲ ਕੌਰ ਟੂਟੋ ਮਜਾਰਾ ਸਕੂਲ ਤੋਂ ਇਲਾਵਾ ਕਾਲਜ ਦਾ ਸਟਾਫ਼ ਦੇ ਵਿਦਿਆਰਥੀ ਹਾਜ਼ਰ ਹੋਏ।

Share Button

Leave a Reply

Your email address will not be published. Required fields are marked *

%d bloggers like this: