ਨੈਸ਼ਨਲ ਹੈਰਾਲਡ ਕੇਸ ‘ਚ ਸੋਨੀਆ-ਰਾਹੁਲ ਨੂੰ ਵੱਡੀ ਰਾਹਤ

ਨੈਸ਼ਨਲ ਹੈਰਾਲਡ ਕੇਸ ‘ਚ ਸੋਨੀਆ-ਰਾਹੁਲ ਨੂੰ ਵੱਡੀ ਰਾਹਤ

ਨਵੀਂ ਦਿੱਲੀ, 26 ਦਸੰਬਰ (ਏਜੰਸੀ): ਚਰਚਿਤ ਨੈਸ਼ਨਲ ਹੈਰਾਲਡ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਤੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਰਾਹਤ ਮਿਲੀ ਹੈ। ਸੁਬਰਾਮਣੀਅਮ ਸਵਾਮੀ ਵੱਲੋਂ ਦਾਇਰ ਪਟੀਸ਼ਨ ‘ਚ ਕੋਰਟ ਤੋਂ ਇਸ ਮਾਮਲੇ ਨਾਲ ਜੁੜੇ ਦਸਤਾਵੇਜ਼ ਮੰਗੇ ਗਏ ਸਨ, ਜਿਸ ਨੂੰ ਦੇਣ ਤੋਂ ਇਨਕਾਰ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੈਸ਼ਨਲ ਹੈਰਾਲਡ ਮਾਮਲੇ ‘ਚ ਦਸੰਬਰ 2015 ‘ਚ ਸੋਨੀਆ ਅਤੇ ਰਾਹੁਲ ਗਾਂਧੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਹੋਏ ਸਨ ਅਤੇ ਕੋਰਟ ਨੂੰ ਉਨ੍ਹਾਂ ਜ਼ਮਾਨਤ ਮਿਲ ਗਈ ਸੀ। ਭਾਜਪਾ ਨੇਤਾ ਅਤੇ ਵਕੀਲ ਸੁਬਰਾਮਣੀਅਮ ਸਵਾਮੀ ਨੇ ਉਦੋਂ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਦੋਹਾਂ ਨੂੰ ਜ਼ਮਾਨਤ ਮਿਲੀ ਤਾਂ ਉਹ ਦੇਸ਼ ਛੱਡ ਕੇ ਦੌੜ ਸਕਦੇ ਹਨ। ਇਸ ਤੋਂ ਬਾਅਦ ਜੂਨ 2016 ‘ਚ ਨੈਸ਼ਨਲ ਹੈਰਾਲਡ ਕੇਸ ‘ਚ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲੀ। ਦਿੱਲੀ ਹਾਈ ਕੋਰਟ ਨੇ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।
ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਦਾ ਦੋਸ਼ ਹੈ ਕਿ ਗਾਂਧੀ ਪਰਿਵਾਰ ਹੈਰਾਲਡ ਦੀ ਸੰਪਤੀ ਦੀ ਗਲਤ ਤਰੀਕੇ ਨਾਲ ਵਰਤੋਂ ਕਰ ਰਿਹਾ ਹੈ। ਉਹ ਇਸ ਦੋਸ਼ ਨੂੰ ਲੈ ਕੇ 2012 ‘ਚ ਕੋਰਟ ਗਏ। ਲੰਬੀ ਸੁਣਵਾਈ ਤੋਂ ਬਾਅਦ 26 ਜੂਨ 2014 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਤੋਂ ਇਲਾਵਾ ਮੋਤੀਲਾਲ ਵੋਰਾ, ਸੁਮਨ ਦੁਬੇ ਅਤੇ ਸੈਮ ਪਿਤਰੋਦਾ ਨੂੰ ਸੰਮੰਨ ਜਾਰੀ ਕਰ ਕੇ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਸਨ, ਉਦੋਂ ਤੋਂ ਇਹ ਮਾਮਲਾ ਕੋਰਟ ‘ਚ ਚੱਲ ਰਿਹਾ ਹੈ।

Share Button

Leave a Reply

Your email address will not be published. Required fields are marked *

%d bloggers like this: