ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਜੰਡਿਆਲਾ ਗੁਰੂ 27 ਦਸੰਬਰ ਵਰਿੰਦਰ ਸਿੰਘ :- ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਸ਼ਹੀਦਾਂ ਦੀ ਯਾਦ ਚ ਨਗਰ ਕੀਰਤਨ ਕੱਢਿਆ ਜਾਂਦਾ ਹੈ । ਸਰਬੱਤ ਖ਼ਾਲਸਾ ਵਲੋਂ ਥਾਪੇ ਹੋਏ ਤਖ਼ਤਾਂ ਦੇ ਜਥੇਦਾਰਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਐਲਾਨ ਬੀਤੇ ਦਿਨੀਂ ਹੋਈ ਸ਼ਹੀਦੀ ਕਾਨਫ਼ਰੰਸ ਵਿੱਚ ਕੀਤਾ ਸੀ । ਅੱਜ ਕੌਮੀ ਜਥੇਦਾਰਾਂ ਨੇ ਅਤੇ ਪੰਥਕ ਆਗੂਆਂ ਨੇ ਨਗਰ ਕੀਰਤਨ ਚ ਹਾਜਰੀ ਭਰਨੀ ਸੀ । ਪਰ ਬਾਦਲ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਨੇ ਪੰਜਾਬ ਭਰ ਵਿੱਚ ਬੀਤੀ ਰਾਤ ਅਨੇਕਾਂ ਪੰਥਕ ਆਗੂਆਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਲਾ ਸ਼ੁਰੂ ਕਰ ਦਿਤਾ । ਇਸੇ ਦੇ ਤਹਿਤ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਦੀ ਗ੍ਰਿਫ਼ਤਾਰੀ ਤੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਗ੍ਰਹਿ ਬੀਤੀ ਰਾਤ ਹੋਈ ਪੁਲਿਸ ਛਾਪੇਮਾਰੀ ਨੂੰ ਇਸੇ ਸੰਦਰਭ ਵਿੱਚ ਵੇਖਿਆ ਗਿਆ ਹੈ। ਪ੍ਰੈੱਸ ਨੂੰ ਜਾਣਕਾਰੀ ਭੇਜਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਬਾਦਲ ਸਰਕਾਰ ਨੇ ਪੁਲਿਸ ਰਾਹੀਂ ਇਹ ਘਟੀਆ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਰਣਦੇਵ ਸਿੰਘ ਦੇਬੀ ਆਦਿ ਦਰਜਨਾਂ ਆਗੂਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਹਨ। ਖ਼ਬਰ ਲਿਖੇ ਜਾਣ ਤੱਕ ਇਹ ਆਗੂ ਪੁਲਿਸ ਹਿਰਾਸਤ ‘ਚ ਹਨ।

Share Button

Leave a Reply

Your email address will not be published. Required fields are marked *

%d bloggers like this: