ਰਸਦੀਪ ਸਿੰਘ ਥੇਹਗੁੱਜਰ ਨੂੰ ਸੀਨੀਅਰ ਮੀਤ ਪ੍ਰਧਾਨ ਥਾਪਿਆ

ਰਸਦੀਪ ਸਿੰਘ ਥੇਹਗੁੱਜਰ ਨੂੰ ਸੀਨੀਅਰ ਮੀਤ ਪ੍ਰਧਾਨ ਥਾਪਿਆ

22-26

ਸ਼ਾਮ ਸਿੰਘ ਵਾਲਾ, 21 ਮਈ (ਕਰਮ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਬੀਤੇ ਦਿਨੀਂ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।

ਇਸ ਚੋਣ ਵਿੱਚ ਅਕਾਲੀ ਦਲ ਲਈ ਇਮਾਨਦਾਰ ਸਿਪਾਹੀ ਬਣਕੇ ਚੱਲ ਰਹੇ ਅਹੁਦੇਦਾਰਾਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਜਿਸ ਵਿੰਚ ਸੁਖਵੰਤ ਸਿੰਘ ਥੇਹ ਗੁੱਜਰ ਮੈਂਬਰ ਜ਼ਿਲਾ ਪ੍ਰੀਸ਼ਦ ਦੇ ਮਿਹਨਤੀ ਅਤੇ ਇਮਾਨਦਾਰ ਪੁੱਤਰ ਰਸਦੀਪ ਸਿੰਘ ਥੇਹ ਗੁੱਜਰ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਰਸਦੀਪ ਸਿੰਘ ਥੇਹਗੁੱਜਰ ਨੇ ਦੱਸਿਆ ਕਿ ਉਨਾਂ ਦੇ ਬਜ਼ੁਰਗ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਲਈ ਕੰਮ ਕਰਦੇ ਰਹੇ ਹਨ ਅਤੇ ਹੁਣ ਅਸੀਂ ਵੀ ਅਕਾਲੀ ਦੇ ਇਮਾਨਦਾਰੀ ਸਿਪਾਹੀ ਬਣਕੇ ਕੰਮ ਕਰ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਨਾਲ ਮੋਢੇ ਨਾਲ ਮੋਢੇ ਲਾ ਕੇ ਚੱਲਣ ਦਾ ਵਾਅਦਾ ਕਰਦੇ ਹਾਂ। ਉਨਾਂ ਕਿਹਾ ਕਿ ਪਾਰਟੀ ਵੱਲੋਂ ਉਨਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਨਾਲ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣਗੇ। ਇਸ ਮੌਕੇ ਕੁਲਦੀਪ ਸਿੰਘ ਸਮਰਾ, ਸੁਖਵਿੰਦਰ ਸਿੰਘ ਕਿਲੀ, ਹਰਮਨਦੀਪ ਸਿੰਘ, ਰਾਜਾ  ਵੜਿੰਗ, ਵਿੰਦਰ ਵੜਿੰਗ, ਨਵਜੀਤ ਸਿੰਘ, ਅਨਮੋਲ ਵੜਿੰਗ ਅਤੇ ਗੋਲਡੀ ਵੜਿੰਗ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

 

Share Button

Leave a Reply

Your email address will not be published. Required fields are marked *

%d bloggers like this: