ਸਿੱਖ ਸ਼ਹੀਦਾਂ ਦੀ ਯਾਦ ‘ਚ ਇਨਸਾਫ ਮਾਰਚ

ਸਿੱਖ ਸ਼ਹੀਦਾਂ ਦੀ ਯਾਦ ‘ਚ ਇਨਸਾਫ ਮਾਰਚ

ਸਿੱਖ ਸ਼ਹੀਦਾਂ ਦੀ ਯਾਦ 'ਚ ਇਨਸਾਫ ਮਾਰਚ

ਅੰਮ੍ਰਿਤਸਰ: ਕੱਲ੍ਹ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ ਅੱਜ ਸਿਮਰਨਜੀਤ ਸਿੰਘ ਮਾਨ ਤੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਗੁਰਦਵਾਰਾ ਲੋਹਗੜ੍ਹ ਸਾਹਿਬ ਤੋਂ ਇਨਸਾਫ ਮਾਰਚ ਆਰੰਭ ਕੀਤਾ ਗਿਆ। ਇਹ ਮਾਰਚ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਮਗਰੋਂ ਅਰਦਾਸ ਉਪਰੰਤ ਸਮਾਪਤ ਹੋਇਆ।

ਅੱਜ ਸਵੇਰੇ ਸ਼ੁਰੂ ਹੋਏ ਮਾਰਚ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਰਚ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਅਣਪਛਾਤੇ ਦੱਸ ਕੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੱਟੀ ਤੇ ਤਰਨ ਤਾਰਨ ਵਿੱਚ ਕੁੱਲ 25000 ਸਿੱਖਾਂ ਨੂੰ ਮਾਰਨ ਤੋਂ ਬਾਅਦ ਲਾਵਾਰਿਸ ਦੱਸ ਕੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਈ ਸੀ। ਅੱਜ ਪਹਿਲੀ ਵਾਰ ਉਨ੍ਹਾਂ ਨੂੰ ਯਾਦ ਕਰਦਿਆਂ ਇਹ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਸ਼ਾਂਤਮਈ ਤਰੀਕੇ ਨਾਲ ਅਕਾਲ ਤਖ਼ਤ ਸਾਹਿਬ ਪਹੁੰਚਣ ਮਗਰੋਂ ਉੱਥੇ ਅਰਦਾਸ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *

%d bloggers like this: