ਡੇਰਾ ਮੁਖੀ ਸਬੰਧੀ ਆਉਣ ਵਾਲੇ ਫੈਸਲੇ ਕਾਰਨ ਸ਼ਹਿਰ ਵਿਚ ਪੁਲੀਸ ਵਲੋਂ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਸ਼ੁਰੂ

ਡੇਰਾ ਮੁਖੀ ਸਬੰਧੀ ਆਉਣ ਵਾਲੇ ਫੈਸਲੇ ਕਾਰਨ ਸ਼ਹਿਰ ਵਿਚ ਪੁਲੀਸ ਵਲੋਂ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ  ਸ਼ੁਰੂ

ਡੇਰਾ ਸਿਰਸਾ ਮੁਖੀ ਬਾਬਾ ਰਾਮ ਰਹੀਮ ਸਬੰਧੀ 25 ਅਗਸਤ ਨੂੰ ਮਾਣਯੋਗ ਅਦਾਲਤ ਵਲੋਂ ਆਉਣ ਵਾਲੇ ਫੈਸਲੇ ਨੂੰ ਮੁੱਖ ਰਖਦਿਆਂ ਮੁਹਾਲੀ ਪੁਲੀਸ ਨੇ ਸ਼ਹਿਰ ਵਿਚ ਆਉਣ ਵਾਲੇ ਸਾਰੇ ਮੁੱਖ ਰਸਤਿਆਂ ਉਪਰ ਨਾਕੇ ਲਗਾਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ| ਇਸਦੇ ਨਾਲ ਹੀ ਪੁਲੀਸ ਵਲੋਂ ਸ਼ੱਕੀ ਵਿਅਕਤੀਆਂ ਉਪਰ ਵੀ ਨਜਰ ਰਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਅਣਸੁਖਾਂਵੀ ਘਟਨਾਂ ਨਾ ਵਾਪਰ ਸਕੇ| ਥਾਂ ਥਾਂ ਲਗਾਏ ਗਏ ਪੁਲੀਸ ਨਾਕਿਆਂ ਉਪਰ ਪੁਲੀਸ ਅਧਿਕਾਰੀਆਂ ਵਲੋਂ ਸ਼ਹਿਰ ਵਿਚ ਆਉਣ ਵਾਲੇ ਹਰ ਕਿਸਮ ਦੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਤਸੱਲੀ ਕਰਨ ਤੋਂ ਬਾਅਦ ਹੀ ਵਾਹਨਾਂ ਨੂੰ ਸ਼ਹਿਰ ਅੰਦਰ ਦਾਖਲ ਹੋਣ ਦਿਤਾ ਜਾ ਰਿਹਾ ਹੈ|

Share Button

Leave a Reply

Your email address will not be published. Required fields are marked *

%d bloggers like this: