ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਰੱਖਣ ਦੇ ਉਪਰਾਲੇ ਦਾ ਸਵਾਗਤ

ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਰੱਖਣ ਦੇ ਉਪਰਾਲੇ ਦਾ ਸਵਾਗਤ

ਗੜ੍ਹਸ਼ੰਕਰ 2 ਸਤਬੰਰ (ਅਸ਼ਵਨੀ ਸ਼ਰਮਾ) ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਆਦਮਪੁਰ ਏਅਰਪੋਰਟ ਦਾ ਨਾਮ ਰੱਖਣ ਦੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਪੂਰ ਸੰਲ਼ਾਘਾ ਕਰਦਿਆ ਇਤਿਹਾਸਕ ਤੱਪ ਅਸ਼ਥਾਨ ਸ਼੍ਰੀ ਖੁਰਾਲਗੜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਕੇਵਲ ਕੁਮਾਰ, ਕੈਸੀਅਰ ਰਣਜੀਤ ਸੂਦ, ਜਥੇਦਾਰ ਬਲਰਾਜ ਸਿੰਘ, ਸਰਪੰਚ ਵਿਨੋਦ ਕੁਮਾਰ, ਸਤਨਾਮ ਸਿੰਘ ਸਹੂੰਗੜਾ, ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋ ਕੇਦਰ ਸਰਕਾਰ ਨੂੰ ਪੱਤਰ ਲਿਖਕੇ ਮੰਗ ਕੀਤੀ ਗਈ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ ਕਿਉਕਿ ਪਿਛਲੇ ਲੰਮੇ ਸਮੇ ਤੋ ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ। ਉਹਨਾ ਨੇ ਕਿਹਾ ਕਿ ਇਸ ਲਈ ਕੌਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਸਨਮਾਨ ਕਰਨਾ ਚਾਹੀਦਾ ਹੈ ਕਿਉਕਿ ਉਹਨਾ ਨੇ ਕੌਮ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਹੈ।

Share Button

Leave a Reply

Your email address will not be published. Required fields are marked *

%d bloggers like this: