ਅੰਮ੍ਰਿਤਸਰ ਵਿੱਚ ਗਲਾ ਵੱਢ ਕੇ 5 ਸਾਲਾ ਬੱਚੇ ਦਾ ਕਤਲ

ਅੰਮ੍ਰਿਤਸਰ ਵਿੱਚ ਗਲਾ ਵੱਢ ਕੇ 5 ਸਾਲਾ ਬੱਚੇ ਦਾ ਕਤਲ

 ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਵਿਖੇ 5 ਸਾਲਾ ਬੱਚੇ ਨੂੰ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ| ਜੰਡਿਆਲਾ ਦੇ ਪਿੰਡ ਮਲਕਪੁਰ ਵਿਚ ਸ਼ੁੱਭਪ੍ਰੀਤ ਨਾਮਕ 5 ਸਾਲਾ ਬੱਚੇ ਨੂੰ ਗਲਾ ਵੱਢ ਕੇ ਬਰਿਮਹੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ| ਸੋਮਵਾਰ ਸ਼ਾਮ ਸਕੂਲੋਂ ਆਉਣ ਤੋਂ ਬਾਅਦ ਹੀ ਬੱਚਾ ਲਾਪਤਾ ਸੀ| ਬੱਚੇ ਦੀ ਲਾਸ਼ ਘਰ ਤੋਂ ਕੁੱਝ ਹੀ ਦੂਰੀ ਤੇ ਮਿਲੀ ਹੈ|   ਇਸੇ ਦੌਰਾਨ ਪੁਲੀਸ ਨੇ ਕਤਲ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ| ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਮਲਕਪੁਰ ਦੇ ਰੂਪ ਵਿੱਚ ਹੋਈ ਹੈ| ਪੁੱਛਗਿੱਛ ਵਿੱਚ ਉਸ ਨੇ ਦੱਸਿਆ ਕਿ ਬੱਚਾ ਟਰੈਕਟਰ ਤੇ ਝਰੀਟਾਂ ਮਾਰਦਾ ਸੀ, ਜਿਸ ਕਰਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ|
ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਦੋਸ਼ੀ ਨੂੰ ਗ੍ਰਿ੍ਰਫਤਾਰ ਕਰ ਲਿਆ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Share Button

Leave a Reply

Your email address will not be published. Required fields are marked *

%d bloggers like this: