ਸੁੱਚਾ ਸਿੰਘ ਲੰਗਾਹ ਵਲੋਂ ਗੁਰਦਾਸਪੁਰ ਅਦਾਲਤ ਵਿਚ ਆਤਮ ਸਮਰਪਣ

ਸੁੱਚਾ ਸਿੰਘ ਲੰਗਾਹ ਵਲੋਂ ਗੁਰਦਾਸਪੁਰ ਅਦਾਲਤ ਵਿਚ ਆਤਮ ਸਮਰਪਣ

ਬਲਾਤਕਾਰ ਦੇ ਦੋਸ਼ਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਨੇ ਬੁੱਧਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਦੌਰਾਨ ਅਦਾਲਤ ਵਿਚ ਪਹੁੰਚੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸੁੱਚਾ ਸਿੰਘ ਲੰਗਾਹ ਦਾ ਜ਼ਬਰਦਸਤ ਵਿਰੋਧ ਕਰਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਲੰਗਾਹ ਚੰਡੀਗੜ੍ਹ ਦੀ ਜ਼ਿਲਾ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚੇ ਹੋਏ ਸਨ ਪਰ ਅਦਾਲਤ ਨੇ ਲੰਗਾਹ ਦੀ ਅਰਜ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਇਹ ਕਹਿੰਦਿਆਂ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਕਿ ਇਹ ਉਨ੍ਹਾਂ ਦੇ ਸੀਮਾ ਖੇਤਰ ਤੋਂ ਬਾਹਰ ਦਾ ਮਾਮਲਾ ਹੈ, ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ। ਇਥੇ ਹੀ ਬਸ ਨਹੀਂ ਮੰਗਲਵਾਰ ਨੂੰ ਪੁਲਸ ਵਲੋਂ ਸੁੱਚਾ ਸਿੰਘ ਲੰਗਾਹ ਦਾ ਲੁੱਕ ਆਊਟ ਨੋਟਿਸ ਜਾਰੀ ਕਰਦੇ ਹੋਏ 9 ਸੂਬਿਆਂ ‘ਚ ਅਲਰਟ ਜਾਰੀ ਕੀਤਾ ਸੀ।

Share Button

Leave a Reply

Your email address will not be published. Required fields are marked *

%d bloggers like this: