ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਠੱਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਠੱਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਕੁਝ ਗੈਰ ਸਰਕਾਰੀ ਵਿਅਕਤੀਆਂ ਵੱਲੋਂ ਆਮ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ  ਸਕੀਮ  ਅਧੀਨ ਲੜਕੀਆਂ ਨੂੰ ਇਹ ਕਹਿ ਕੇ ਫਾਰਮ ਵੇਚੇ ਜਾ ਰਹੇ ਹਨ ਕਿ ਇਸ ਅਧੀਨ 8 ਤੋਂ 32 ਸਾਲ ਤੱਕ ਨਕਦ ਪੈਸਾ ਅਤੇ 2 ਲੱਖ ਰੁਪਏ ਨਗਦ ਦਿੱਤੇ ਜਾਣਗੇ।ਜਦਕਿ ਬੇਟੀ ਬਚਾਓ ਬੇਟੀ ਪੜ੍ਹਾਓ  ਸਕੀਮ  ਅਧੀਨ ਕਿਸੇ ਨੂੰ ਨਕਦ ਰਾਸ਼ੀ ਦੇਣ ਦੀ ਯੋਜਨਾ ਨਹੀਂ ਹੈ।ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ ਕੋਈ ਪੈਸਾ ਪਾਇਆ ਜਾਂਦਾ ਹੈ।ਇਸ ਸਕੀਮ ਅਧੀਨ ਸਮਾਜ ਵਿਚ ਬੇਟੀਆਂ ਪ੍ਰਤੀ ਰੂੜੀਵਾਦੀ ਸੋਚ ਨੂੰ ਬਦਲਣਾ, ਪੀ.ਸੀ.ਅਤੇ ਪੀ.ਐਨ.ਡੀ.ਟੀ.ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨਾ ਅਤੇ ਬੇਟੀਆਂ ਦੀ ਸਿਖਿਆ ਨੂੰ ਅੱਗੇ ਵਧਾਉਣ ਲਈ ਜ਼ੋਰ ਦੇਣਾ ਹੈ।

ਅਜਿਹੇ ਗੈਰ ਸਰਕਾਰੀ ਵਿਅਕਤੀਆਂ ਵੱਲੋਂ ਆਮ ਲੋਕਾਂ ਤੋਂ ਰਜਿਸਟਰੇਸ਼ਨ ਕਰਵਾਉਣ ਦੇ ਨਾਮ ਹੋਠ ਪੈਸੇ ਵੀ ਠੱਗੇ ਜਾਂਦੇ ਹਨ, ਜੋ ਕਿ ਸਰਾਸਰ ਗੈਰ ਕਾਨੂੰਨੀ ਤੇ ਅਨੈਤਿਕ ਹੈ। ਸ੍ਰੀਮਤੀ ਤੇਜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਜਿਹੇ ਨਕਲੀ ਫਾਰਮ ਵੇਚਣ ਅਤੇ ਭਰਨ ਵਾਲਿਆਂ ਵਿਰੁੱਧ ਐਫ ਆਈ ਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਬਾਰੇ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਫਿਰ ਉਨਾਂ ਦੇ ਦਫਤਰ ਨੂੰ ਸੂਚਿਤ ਕੀਤਾ ਜਾਵੇ।

       ਉਨ੍ਹਾਂ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਗੁੰਮਰਾਹ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੇ ਅਣ੿ਅਧਿਕਾਰਤ ਫਾਰਮ ਵਿੱਚ ਆਪਣੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਟੀ ਬਚਾਓ ੿ਬੇਟੀ ਪੜ੍ਹਾਓ ਸਕੀਮ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਦੀ ਦੇਖ੿ਰੇਖ ਹੇਠ ਚੱਲ ਰਹੀ ਹੈ। ਇਸ ਲਈ ਜੇਕਰ ਕਿਸੇ ਨੂੰ ਵੀ ਬੇਟੀ ਬਚਾਓ ਬੇਟੀ ਪੜ੍ਹਾਉੋ ਸਕੀਮ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

    ਜਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ‘ ਬੇਟੀ ਬਚਾਓ ਬੇਟੀ ਪੜ੍ਹਾਓ ‘ ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਮਾਜ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋ ਸਕੇ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ  ਯਕੀਨੀ ਬਣਾਇਆ ਜਾ ਸਕੇ।

Share Button

Leave a Reply

Your email address will not be published. Required fields are marked *

%d bloggers like this: