ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਹੋਇਆ ਉਦਘਾਟਨ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਹੋਇਆ ਉਦਘਾਟਨ

18 copy ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲਗਾਈ ਗਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਪ੍ਰਦਰਸ਼ਨੀ 6 ਨਵੰਬਰ ਤਕ ਚਲੇਗੀ। ਪ੍ਰਦਰਸ਼ਨੀ ‘ਚ ਜਿਥੇ ਕਈ ਉਘੇ ਪਬਲਿਸ਼ਰਜ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ, ਨੈਸ਼ਨਲ ਬੁੱਕ ਟਰਸਟ ਇੰਡੀਆ, ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਮਿਸ਼ਨਰੀ ਸੋਸਾਇਟੀਆਂ ਵੱਲੋਂ ਸਿੱਖ ਧਰਮ ਅਤੇ ਇਤਿਹਾਸ ਬਾਰੇ ਛਾਪੀਆਂ ਗਈਆਂ ਪੁਸਤਕਾਂ ਦੇ ਸਟਾਲ ਲਗਾਏ ਗਏ ਹਨ। ਉਥੇ ਹੀ ਪੰਜਾਬ ਐਂਡ ਸਿੰਧ ਬੈਂਕ ਅਤੇ ਪੰਜਾਬ ਆਰਟਿਸਟ ਵੱਲੋਂ ਸਿੱਖ ਇਤਿਹਾਸ ਦੀਆਂ ਘਟਨਾਵਾਂ ਨੂੰ ਚਿੱਤਰਾਂ ਰਾਹੀ ਪ੍ਰਦਰਸ਼ਿਤ ਕੀਤਾ ਗਿਆ ਹੈ।  ਹੈਡ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਪ੍ਰਦਰਸ਼ਨੀ ਦੀ ਸੁਰੂਆਤ ਹੋਈ। ਜੀ.ਕੇ. ਨੇ ਇਸ ਮੌਕੇ ਕਿਹਾ ਕਿ ਪ੍ਰਦਰਸ਼ਨੀ ‘ਚ ਕਿਤਾਬਾਂ ਦੀ ਖਰੀਦ ‘ਤੇ ਛੋਟ ਦੀ ਵਿਵਸਥਾ ਵੀ ਕਮੇਟੀ ਵੱਲੋਂ ਕੀਤੀ ਗਈ ਹੈ ਤਾਂ ਕਿ ਵੱਡੀ ਗਿਣਤੀ ‘ਚ ਸਿੱਖ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਪਾਠਕਾਂ ਤਕ ਪੁੱਜ ਸਕਣ। ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਹਰ ਸਾਲ ਦਿੱਲੀ ਕਮੇਟੀ ਵੱਲੋਂ ਸੰਗਤਾਂ ਦੀ ਸੁਵੀਧਾ ਲਈ ਪ੍ਰਦਰਸ਼ਨੀ ਲਗਾਉਣ ਦੀ ਜਾਣਕਾਰੀ ਸਾਂਝੀ ਕੀਤੀ।

Share Button

Leave a Reply

Your email address will not be published. Required fields are marked *