ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਸਹਿਬਜਾਦਾ ਜੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ 03 ਦਸੰਬਰ ਨੂੰ

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਸਹਿਬਜਾਦਾ ਜੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ 03 ਦਸੰਬਰ ਨੂੰ

ਮਿਲਾਨ 28 ਨਵੰਬਰ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ 02 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਤਾਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਸ਼ਾਮ ਨੂੰ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਸ਼ਾਮ ਦੇ ਦੀਵਾਨਾ ਵਿੱਚ ਬੀਬੀ ਬਖਸ਼ੀਸ਼ ਕੌਰ ਦਾ ਕੀਰਤਨੀ ਜਥਾ ਹਾਜਰੀ ਭਰੇਗਾ। ਇਸੇ ਤਰ੍ਹਾ 03 ਦਸੰਬਰ ਦਿਨ ਐਤਵਾਰ ਨੂੰ ਸਹਿਬਜਾਦਾ ਜੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੋਰਾਨ ਬੀਬੀ ਸਤਨਾਮ ਕੌਰ ਦਾ ਕੀਰਤਨੀ ਜਥਾ ਹਾਜਰੀ ਭਰੇਗਾ। ਜੋ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰਾਂਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Share Button

Leave a Reply

Your email address will not be published. Required fields are marked *

%d bloggers like this: