ਆਂਗਣਵਾੜੀ ਸੈਂਟਰਾਂ ਵਿੱਚ ਮੁੜ ਤੋਂ ਸੁਣਨ ਲੱਗੀਆਂ ਬੱਚਿਆਂ ਦੀਆਂ ਕਿਲਕਾਰੀਆਂ

ਆਂਗਣਵਾੜੀ ਸੈਂਟਰਾਂ ਵਿੱਚ ਮੁੜ ਤੋਂ ਸੁਣਨ ਲੱਗੀਆਂ ਬੱਚਿਆਂ ਦੀਆਂ ਕਿਲਕਾਰੀਆਂ

ਬੋਹਾ 6 ਦਸੰਬਰ (ਰੀਤਵਾਲ)-ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਵਿੱਢੇ ਤਿੱਖੇ ਸੰਘਰਸ਼ ਉਪਰੰਤ ਸੂਬਾ ਸਰਕਾਰ ਵੱਲੋਂ ਸੈਂਟਰਾਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਵਾਪਸ ਲਏ ਜਾਣ ਕਾਰਨ ਆਂਗਣਵਾੜੀ ਸੈਂਟਰਾਂ ਵਿੱਚ ਫਿਰ ਤੋਂ ਬੱਚਿਆਂ ਦੀਆਂ ਕਿਲਕਾਰੀਆਂ ਸੁਣਨ ਨੂੰ ਮਿਲ ਲੱਗੀਆਂ ਹਨ।ਇਹਨਾਂ ਸੈਂਟਰਾਂ ਦੇ ਮੁੜ ਤਞ ਸ਼ੁਰੂ ਹੋਣ ਨਾਲ ਸਮੂਹ ਆਗਣਵਾੜੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਸੰਬੰਧੀ ਪੈ੍ਰਸ ਨੋਟ ਜਾਰੀ ਕਰਦਿਆਂ ਜਥੇਬੰਦੀ ਦੀ ਬਲਾਕ ਪ੍ਰਧਾਨ ਅਤੇ ਪਿੰਡ ਹਾਕਮਵਾਲਾ ਦੇ ਆਂਗਣਵਾੜੀ ਸੈਂਟਰ ਦੀ ਇੰਚਾਰਜ ਰਣਵੀਰ ਕੌਰ ਥਿਂਦ ਨੇ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਪੀ੍ਰ ਨਰਸਰੀ ਜਮਾਤਾਂ ਸ਼ੁਰੂ ਕਰਨ ਨਾਲ ਆਗਣਵਾੜੀ ਸੈਂਟਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣੇ ਸ਼ੁਰੂ ਹੋ ਗਏ ਸਨ ਜਿਸ ਕਾਰਨ ਇਹ ਸੈਂਟਰ ਬੰਦ ਹੋਣ ਦੀ ਨੌਬਤ ਆ ਗਈ ਸੀ।ਪਰ ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਆਗਵਾਹੀ ਹੇਠ ਵਿੱਢੇ ਗਏ ਕਰੋ ਜਾਂ ਮਰੋ ਦੀ ਨੀਤੀ ਵਾਲੇ ਸੰਘਰਸ਼ ਨੂੰ ਦੇਖਦਿਆਂ ਸੂਬਾ ਸਰਕਾਰ ਨੂੰ ਅਪਣਾਂ ਫੈਸਲਾ ਬਦਲਣ ਲਈ ਮਜਬੂਰ ਹੋਣਾਂ ਪਿਆ।ਜਿਸ ਸਦਕਾ ਇਹ ਸੈਂਟਰ ਮੁੜ ਤੋਂ ਸ਼ੁਰੂ ਹੋਏ ਹਨ ਅਤੇ ਵੱਡੀ ਗਿਣਤੀ ਵਿੱਚ ਬੱਚੇ ਫਿਰ ਤੋਂ ਆਂਗਣਵਾੜੀ ਸੈਂਟਰਾਂ ਵਿੱਚ ਵਾਪਸ ਆਉਣੇ ਸ਼ੁਰੂ ਹੋਏ ਹਨ।ਰਣਬੀਰ ਕੌਰ ਨੇ ਆਖਿਆ ਕਿ ਇਹਨਾਂ ਸੈਂਟਰਾਂ ਵਿੱਚ ਦਿੱਤੀਆਂ ਜਾਂਦੀਆਂ ਸਾਰੀਆਂ ਸਹੁਲਤਾਂ ਨੂੰ ਲਾਗੂ ਕਰਵਾਉਣ ਲਈ ਜਥੇਬੰਦੀ ਯਤਨਸੀਲ ਹੈ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਭਵਿੱਖ ਵਿੱਚ ਵੀ ਕਿਸੇ ਪ੍ਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਹੋਵੇਗੀ।

Share Button

Leave a Reply

Your email address will not be published. Required fields are marked *

%d bloggers like this: