ਵੱਖ-ਵੱਖ ਮੰਗਾਂ ਨੂੰ ਲੈ ਕੇ ਮਜ਼ਦੂਰ ਜੱਥੇਬੰਦੀਆਂ ਵੱਲੋਂ 5 ਦਿਨਾਂ ਰੋਸ ਧਰਨਾ ਤਹਿਸੀਲਦਾਰ ਦਫ਼ਤਰ ਭਦੌੜ ਅੱਗੇ ਸ਼ੁਰੂ

ਵੱਖ-ਵੱਖ ਮੰਗਾਂ ਨੂੰ ਲੈ ਕੇ ਮਜ਼ਦੂਰ ਜੱਥੇਬੰਦੀਆਂ ਵੱਲੋਂ 5 ਦਿਨਾਂ ਰੋਸ ਧਰਨਾ ਤਹਿਸੀਲਦਾਰ ਦਫ਼ਤਰ ਭਦੌੜ ਅੱਗੇ ਸ਼ੁਰੂ
ਮੋਰਚੇ ਦੇ ਪਹਿਲੇ ਦਿਨ ਸੀ.ਪੀ.ਆਈ. (ਐਮ.ਐਲ.) ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ ਹਿੰਮਤਪੁਰਾ ਭੁੱਖ ਹੜਤਾਲ ’ਤੇ ਬੈਠੇ

28-12 (1)ਭਦੌੜ 27 ਮਈ (ਵਿਕਰਾਂਤ ਬਾਂਸਲ) ਨਰਮੇ ਦੀ ਚੁਗਾਈ ਦਾ ਮੁਆਵਜਾ ਤੁਰੰਤ ਦਿੱਤੇ ਜਾਣ, ਸਮੁੱਚੇ ਬੇਘਰੇ ਮਜ਼ਦੂਰਾਂ ਨੂੰ 10-10 ਮਰਲੇ ਪਲਾਟ ਦਿੱਤੇ ਜਾਣ, ਮਨਰੇਗਾ ਤਹਿਤ ਖੜੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੇ ਜਾਣ, ਮਜ਼ਦੂਰਾਂ ਸਿਰ ਚੜਿਆ ਸਮੁੱਚਾ ਸਰਕਾਰੀ ਕਰਜ਼ਾ ਮੁਆਫ਼ ਕੀਤੇ ਜਾਣ, ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਗਾਰੰਟੀ ਕਾਨੂੰਨ ਬਣਾਏ ਜਾਣ ਆਦਿ ਮੰਗਾਂ ਨੂੰ ਲੈ ਕੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਤਹਿਸੀਲਦਾਰ ਦਫ਼ਤਰ ਭਦੌੜ ਅੱਗੇ ਪੰਜ ਦਿਨਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਦੇ ਪਹਿਲੇ ਦਿਨ ਸੀ.ਪੀ.ਆਈ. (ਐਮ.ਐਲ.) ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ ਹਿੰਮਤਪੁਰਾ ਭੁੱਖ ਹੜਤਾਲ ’ਤੇ ਬੈਠੇ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਪ੍ਰਧਾਨ ਸਵਰਨ ਸਿੰਘ ਜੰਗੀਆਣਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਬਲਾਕ ਪ੍ਰਧਾਨ ਧੰਨਾ ਸਿੰਘ ਭਦੌੜ ਨੇ ਕਿਹਾ ਕਿ ਜੰਗੀਆਣਾ ਗ੍ਰਾਮ ਸਭਾ ਇਜਲਾਸ ਵਿੱਚ ਪਾਸ ਕੀਤੇ ਮਤੇ ਤੁਰੰਤ ਲਾਗੂ ਕੀਤੇ ਜਾਣ, ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਦੋ ਸਾਲ ਮਹਿੰਗਾਈ ਦੀ ਮਾਰ ਦੇ ਸਾਲ ਰਹੇ ਹਨ ਅਤੇ ਭਾਜਪਾ ਦੇ ਗੱਠਜੋੜ ਵਾਲੀ ਅਕਾਲੀ ਸਰਕਾਰ ਅਜੇ ਤੱਕ ਨਰਮੇ ਦੀ ਚੁਗਾਈ ਅਤੇ ਨਰੇਗਾ ਦੇ ਕੀਤੇ ਕੰਮ ਦੇ ਪੈਸੇ ਦੇਣ ਵਿੱਚ ਫੇਲ ਸਾਬਤ ਹੋਈ ਹੈ। ਇਸ ਸਮੇਂ ਪ੍ਰਿਥੀ ਸਿੰਘ ਛੰਨਾ, ਹਾਕਮ ਸਿੰਘ ਭਦੌੜ, ਜੱਗਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਇਹ ਰੋਸ ਧਰਨਾ ਲਗਾਤਾਰ 5 ਦਿਨ ਜਾਰੀ ਰਹੇਗਾ।

Share Button

Leave a Reply

Your email address will not be published. Required fields are marked *

%d bloggers like this: