ਮਨੀਲਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਮਨੀਲਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੋਟਕਪੂਰਾ, 16 ਦਸੰਬਰ: ਪਿੰਡ ਵਾਂਦਰ ਜਟਾਣਾ ਦੇ ਇਕ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਜਟਾਣਾ ਦਾ ਨੌਜਵਾਨ ਹਰਪ੍ਰੀਤ ਸਿੰਘ ਕਰੀਬ 8 ਸਾਲ ਪਹਿਲਾਂ ਮਨੀਲਾ (ਫਿਲੀਪੀਨਜ਼) ਗਿਆ ਸੀ ਤੇ ਉਥੇ ਉਹ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ | ਪਤਾ ਲੱਗਾ ਹੈ ਕਿ ਉਹ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ| ਗੋਲੀ ਲੱਗਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ | ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿਚ ਭਾਰੀ ਸ਼ੋਕ ਪਾਇਆ ਜਾ ਰਿਹਾ ਹੈ|

Share Button

Leave a Reply

Your email address will not be published. Required fields are marked *

%d bloggers like this: