ਸੁਖਪਾਲ ਖਹਿਰਾ ਦੀ ਮਾਤਾ ਦੇ ਸ਼ਰਧਾਂਜਲੀ ਸਮਾਗਮ ‘ਚ ਅਨੇਕਾਂ ਸ਼ਖਸੀਅਤਾਂ ਨੇ ਹਾਜ਼ਰੀ ਭਰੀ

ਸੁਖਪਾਲ ਖਹਿਰਾ ਦੀ ਮਾਤਾ ਦੇ ਸ਼ਰਧਾਂਜਲੀ ਸਮਾਗਮ ‘ਚ ਅਨੇਕਾਂ ਸ਼ਖਸੀਅਤਾਂ ਨੇ ਹਾਜ਼ਰੀ ਭਰੀ

ਸੁਖਪਾਲ ਸਿੰਘ ਖਹਿਰਾ ਇੱਕ ਸਿਆਸਤਦਾਨ ਹਨ ਤੇ ਉਹ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਨੇਤਾ ਹਨ। ਸੁਖਪਾਲ ਸਿੰਘ ਖਹਿਰਾ ਦੀ ਮਾਤਾ ਮੁਹਿੰਦਰ ਕੌਰ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ।
ਉਹ 85 ਸਾਲ ਦੇ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਹਨਾਂ ਦਾ ਸੰਸਕਾਰ ਉਹਨਾ ਦੇ ਪਿੰਡ ਰਾਮਗੜ, ਭੁਲੱਥ ਜਿਲਾ ਕਪੂਰਥਲਾ ਵਿੱਚ ਕੀਤਾ ਗਯਾ ਸੀ। ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਫੇਸਬੁੱਕ ਰਾਹੀਂ ਦਿੱਤੀ ਸੀ ਜਿਸ ਵਿਚ ਓਹਨਾ ਨੇ ਲਿਖਿਆ ਸੀ ਕੇ ਆਪ ਸਭ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਦੱਸਣਾ ਪੈ ਰਿਹਾ ਹੈ ਕਿ ਮੈਨੂੰ ਜਨਮ ਦੇਣ ਵਾਲੇ ਮੇਰੇ ਮਾਤਾ ਜੀ ਸਰਦਾਰਨੀ ਮੋਹਿੰਦਰ ਕੋਰ ਜੀ ਸੁਪਤਨੀ ਸਵਰਗਵਾਸੀ ਸਰਦਾਰ ਸੁਖਜਿੰਦਰ ਸਿੰਘ ਜੀ ਪਰਮਾਤਮਾ ਵੱਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਵਿਰਾਜੇ ਹਨ ਨੂੰ ਸ਼ਰਧਾਂਜਲੀ ਸਮਾਗਮ ਦੌਰਾਨ ਅਨੇਕਾਂ ਸ਼ਖਸੀਅਤਾਂ ਵੱਲੋਂ ਸੁਖਪਾਲ ਖਹਿਰਾ ਦੀ ਮਾਤਾ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਗਈ।
ਸੁਖਪਾਲ ਸਿੰਘ ਖਹਿਰਾ ਦੇ ਮਾਤਾ ਜੀ ਅਤੇ ਸਾਬਕਾ ਸਿੱਖਿਆ ਮੰਤਰੀ ਸਵ. ਸੁਖਜਿੰਦਰ ਸਿੰਘ ਦੀ ਧਰਮ ਪਤਨੀ ਸਰਦਾਰਨੀ ਮੋਹਿੰਦਰ ਕੌਰ ਜੀ ਦਾ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ, ਨੇੜੇ ਭੁਲੱਥ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਸਭ ਤੋਂ ਪਹਿਲਾ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਅਤੇ ਭਾਰੀ ਗਿਣਤੀ ‘ਚ ਓਹਨਾ ਦੇ ਅੰਤਿਮ ਸਮਾਗਮ ਵਿਚ ਸੰਗਤਾਂ ਪੁੱਜੀਆਂ।
ਪਿੰਡ ਰਾਮਗੜ੍ਹ ਦੇ ਫੋਕਲ ਪੁਆਇੰਟ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸਰਦਾਰਨੀ ਮੋਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ|
ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਵੀ ਇਸ ਸਮਾਗਮ ਦੇ ਦੌਰਾਨ ਸਿਰਕਤ ਕੀਤੀ ਅਤੇ ਸੁਖਪਾਲ ਸਿੰਘ ਨਾਲ ਇਸ ਮੌਕੇ ਤੇ ਓਹਨਾ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਬਿਨਾ ਤ੍ਰਿਣਮੂਲ ਕਾਂਗਰਸ ਪੰਜਾਬ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ, ਵਿਰੋਧੀ ਧਿਰ ਦੇ ਡਿਪਟੀ ਲੀਡਰ ਸਰਬਜੀਤ ਕੌਰ ਮਾਣੂਕੇ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਜਥੇਦਾਰ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਕੰਗ ਸਮੇਤ ਅਨੇਕਾਂ ਸ਼ਖਸੀਅਤਾਂ ਵੱਲੋਂ ਬੀਬੀ ਮੋਹਿੰਦਰ ਕੌਰ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਅਖੀਰ ਵਿਚ ਇਸ ਸ਼ਰਧਾਂਜਲੀ ਸਮਾਗਮ ਵਿਚ ਸੁਖਪਾਲ ਸਿੰਘ ਖਹਿਰਾ ਨੇ ਪੁੱਜੀਆਂ ਸਾਰੀਆਂ ਪਾਰਟੀਆਂ, ਜਥੇਬੰਦੀਆਂ ਤੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਓਹਨਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਹਰ ਗਮ ਤੇ ਮੁਸ਼ਕਲ ‘ਚ ਪੰਜਾਬ ਨਾਲ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਧਾਰ ਲਈ ਸਾਨੂੰ ਖੁਦ ਨੂੰ ਹੀ ਯਤਨ ਕਰਨੇ ਪੈਣਗੇ। ਸੁਖਪਾਲ ਸਿੰਘ ਖਹਿਰਾ ਦੇ ਨਾਲ ਇਸ ਦੁੱਖ ਦੀ ਘੜੀ ‘ਚ ਲਗਪਗ ਸਾਰੇ ਹੀ ਸਿਆਸਤਦਾਨਾਂ ਨੇ ਸਿਆਸਤ ਨੂੰ ਛੱਡ ਕੇ ਓਹਨਾ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ|

Share Button

Leave a Reply

Your email address will not be published. Required fields are marked *

%d bloggers like this: