ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ 20 ਮੈਂਬਰੀ ਕੋਰ ਕਮੇਟੀ ਦਾ ਐਲਾਨ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀ 20 ਮੈਂਬਰੀ ਕੋਰ ਕਮੇਟੀ ਦਾ ਐਲਾਨ

ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾ ਮੁਤਾਬਿਕ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤਾ ਗਿਆ ਹੈ। ਉਹਨਾਂ ਕਿਹਾ ਇਸ ਵਿੰਗ ਵਿੱਚ ਮਿਹਨਤੀ ਬੀਬੀਆਂ ਨੂੰ ਬਣਦਾ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਹਨਾ ਕਿਹਾ ਕਿ ਅੱਜ ਇਸਤਰੀ ਵਿੰਗ ਦੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਵਿੱਚ ਜਿਹਨਾਂ ਸੀਨੀਅਰ ਬੀਬੀਆਂ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਕੈਬਨਿਟ ਮੰਤਰੀ, ਬੀਬੀ ਸਤਵਿੰਦਰ ਕੌਰ ਧਾਲੀਵਾਲ ਸਾਬਕਾ ਐਮ.ਪੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ, ਬੀਬੀ ਗੁਰਦੇਵ ਕੌਰ ਸੰਘਾ ਸਾਬਕਾ ਚੇਅਰਪਰਸਨ, ਬੀਬੀ ਰਜਿੰਦਰ ਕੌਰ ਹਿੰਦ ਮੋਟਰਜ ਬਰਨਾਲਾ, ਬੀਬੀ ਗੁਰਦਿਆਲ ਕੌਰ ਮੱਲਣ੍ਹ ਗਿੱਦੜਬਾਹਾ ਸਾਬਕਾ ਚੇਅਰਪਰਸਨ, ਬੀਬੀ ਬਲਬੀਰ ਕੌਰ ਪ੍ਰਧਾਨ ਖਾਲਸਾ ਕਾਲਜ ਜਲੰਧਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸ.ਜੀ.ਪੀ.ਸੀ ਫਰੀਦਕੋਟ, ਬੀਬੀ ਕਰਤਾਰ ਕੌਰ ਸ਼ਾਹਬਾਦ ਹਰਿਆਣਾ, ਬੀਬੀ ਸੁਰਿੰਦਰ ਕੌਰ ਫੱਤਣਵਾਲਾ ਸ਼੍ਰੀ ਮੁਕਤਸਰ ਸਾਹਿਬ, ਬੀਬੀ ਗਗਨਦੀਪ ਕੌਰ ਢੀਂਡਸਾ ਸੰਗਰੂਰ, ਬੀਬੀ ਹਰਜੀਤ ਕੌਰ ਤਲਵੰਡੀ ਸਿੱਧੂ ਜਲੰਧਰ, ਬੀਬੀ ਕੁਲਦੀਪ ਕੌਰ ਕੰਗ ਮੋਹਾਲੀ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾਨਗਰ, ਬੀਬੀ ਪਰਮਿੰਦਰ ਕੌਰ ਪੰਨੂ ਜਲੰਧਰ, ਪ੍ਰਿੰਸੀਪਲ ਵੀਨਾ ਦਾਦਾ ਜਲੰਧਰ, ਬੀਬੀ ਗੁਰਮਿੰਦਰਪਾਲ ਕੌਰ ਬਠਿੰਡਾ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਚੰਡੀਗੜ ਦੇ ਨਾਮ ਹਨ।  ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸਤਰੀ ਵਿੰਗ ਦੇ ਬਾਕੀ ਢਾਂਚੇ ਦਾ ਐਲਾਨ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

Share Button

Leave a Reply

Your email address will not be published. Required fields are marked *

%d bloggers like this: