25 ਕਰੋੜ ਦੀ ਹੈਰੋਇਨ ਸਮੇਤ 1 ਗ੍ਰਿਫਤਾਰ

25 ਕਰੋੜ ਦੀ ਹੈਰੋਇਨ ਸਮੇਤ 1 ਗ੍ਰਿਫਤਾਰ

ਲੁਧਿਆਣਾ- ਐੱਸ. ਟੀ. ਐੱਫ. ਨੇ ਚੌਲਾਂ ਦੀ ਬੋਰੀ ‘ਚ 25 ਕਰੋੜ ਦੀ ਹੈਰੋਇਨ ਛੁਪਾ ਕੇ ਲਿਆ ਰਹੇ ਇਕ ਵਿਅਕਤੀ ਨੂੰ ਨਾਕਾਬੰਦੀ ਦੌਰਾਨ ਦਬੋਚ ਲਿਆ। ਇਸ ਸਬੰਧੀ ਅੱਜ ਪੱਤਰਕਾਰ ਸੰਮੇਲਨ ‘ਚ ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਟੀਮ ਦੇ ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਦੀ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਮਾਛੀਵਾੜਾ ਵੱਲੋਂ ਇਕ ਨਸ਼ਾ ਸਮੱਗਲਰ ਹੈਰੋਇਨ ਲੈ ਕੇ ਕੋਹਾੜਾ ਵੱਲ ਜਾ ਰਿਹਾ ਹੈ। ਇਸ ‘ਤੇ ਟੀਮ ਨੇ ਸਪੈਸ਼ਲ ਨਾਕਾਬੰਦੀ ਕਰ ਕੇ ਸ਼ੱਕ ਦੇ ਆਧਾਰ ‘ਤੇ ਇਕ ਇੰਡੀਕਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਨੇ ਕਾਰ ਨੂੰ ਭਜਾਉਣ ਦੀ ਨਾਕਾਮ ਕੋਸ਼ਿਸ਼ ਕੀਤੀ। ਟੀਮ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ  ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ ਚਾਲਕ ਦੀ ਪਛਾਣ ਅਸ਼ੋਕ ਕੁਮਾਰ (45) ਪੁੱਤਰ ਬੋਧ ਰਾਜ ਨਿਵਾਸੀ ਪਿੰਡ ਬੜਗਲ ਤਰਤਨੂਰ ਜੰਮੂ-ਕਸ਼ਮੀਰ ਦੇ ਤੌਰ ‘ਤੇ ਹੋਈ ਹੈ, ਜਿਸ ਨੂੰ ਗ੍ਰਿਫਤਾਰ ਕਰ ਕੇ ਐੱਸ. ਟੀ. ਐੱਫ. ਦੇ ਥਾਣਾ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share Button

Leave a Reply

Your email address will not be published. Required fields are marked *

%d bloggers like this: