ਬਠਿੰਡਾ ਥਰਮਲ ਨਾਲ ਜੁੜੇ ਲੋਕਾਂ ਦਾ ਰੁਜ਼ਗਾਰ ਖੋਹ ਕੇ ਮੁੱਖ ਮੰਤਰੀ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਪਲਟੇ: ਹਰਸਿਮਰਤ ਬਾਦਲ

ਬਠਿੰਡਾ ਥਰਮਲ ਨਾਲ ਜੁੜੇ ਲੋਕਾਂ ਦਾ ਰੁਜ਼ਗਾਰ ਖੋਹ ਕੇ ਮੁੱਖ ਮੰਤਰੀ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਪਲਟੇ: ਹਰਸਿਮਰਤ ਬਾਦਲ

Captain backtracking on his promise to provide employment by closing Bathinda thermal plant, Harsimrat Kaur Badalਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਮਗਰੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੁਜ਼ਗਾਰ ਪੈਦਾ ਕਰਨ ਦੇ ਵਾਅਦੇ ਤੋਂ ਵੀ ਪਿੱਛੇ ਹਟ ਰਹੇ ਹਨ ਅਤੇ ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਸ਼ੁਰੂ ਕਰਨ ਦੀ ਵਾਜਿਬ ਮੰਗ ਨੂੰ ਠੁਕਰਾ ਕੇ ਉਲਟਾ ਸੂਬੇ ਦੇ ਲੋਕਾਂ ਕੋਲੋਂ ਰੁਜ਼ਗਾਰ ਖੋਹ ਰਹੇ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਆਪਣੇ ‘ਘਰ ਘਰ ਨੌਕਰੀ ਸਕੀਮ’ ਦੇ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਮੁੱਖ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਕੇ ਬਠਿੰਡਾ ਦੇ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਖੋਹ ਲਿਆ ਹੈ। ਉਹਨਾਂ ਕਿਹਾ ਕਿ ਥਰਮਲ ਪਲਾਂਟ ਨਾਲ ਜੁੜੇ ਹਜ਼ਾਰਾਂ ਵਰਕਰਾਂ, ਉਹਨਾਂ ਦੇ ਪਰਿਵਾਰਾਂ ਅਤੇ ਵੱਖ ਵੱਖ ਵਰਗਾਂ ਦੇ ਹੋਰ ਲੋਕਾਂ ਦੀ ਹਾਲਤ ਨੂੰ ਸਮਝਣ ਦੀ ਥਾਂ ਮੁੱਖ ਮੰਤਰੀ ਨੇ ਜ਼ਿੱਦ ਫੜ ਲਈ ਹੈ ਕਿ ਇਹ ਫੈਸਲੇ ਨੂੰ ਹੁਣ ਉਲਟਾਇਆ ਨਹੀਂ ਜਾਵੇਗਾ।

ਇਹ ਟਿੱਪਣੀ ਕਰਦਿਆਂ ਕਿ ਇਹ ਲੋਕਾਂ ਦੀ ਇੱਛਾ ਸੀ, ਜੋ ਕਿ ਕਿਸੇ ਵੀ ਲੋਕਤੰਤਰੀ ਨਿਜ਼ਾਮ ਅੰਦਰ ਸਭ ਤੋਂ ਵੱਧ ਅਹਿਮੀਅਤ ਰੱਖਦੀ ਹੈ, ਨਾ ਕਿ ਕਿਸੇ ਮਹਾਰਾਜੇ ਦੀ, ਬੀਬੀ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਇੱਕ ਚੁਣੀ ਹੋਈ ਸਰਕਾਰ ਆਪਣੇ ਲੋਕਾਂ ਖਿਲਾਫ ਅਜਿਹਾ ਸਟੈਂਡ ਲੈ ਰਹੀ ਹੈ। ਉਹਨਾਂ ਕਿਹਾ ਕਿ ਬਠਿੰਡਾ ਥਰਮਲ ਪਲਾਂਟ ਇੱਕ ਮੁਕੰਮਲ ਸ਼ਹਿਰ ਹੈ, ਜਿਸ ਦੀ ਆਪਣੀ ਰਿਹਾਇਸ਼ੀ ਕਲੋਨੀ, ਮਾਰਕੀਟ ਅਤੇ ਸਕੂਲ ਹੈ। ਸਰਕਾਰ ਇਸ ਸ਼ਹਿਰ ਵਿਚ ਰਹਿ ਰਹੇ ਸਾਰੇ ਲੋਕਾਂ ਨੂੰ ਇੱਥੇ ਪੁੱਟ ਕੇ ਦੂਰ ਦੁਰੇਡੇ ਥਾਂਵਾਂ ਉੱਤੇ ਭੇਜ ਰਹੀ ਹੈ ਅਤੇ  ਉਹਨਾਂ ਲਈ ਕਿਸੇ ਮੁੜ-ਵਸੇਬਾ ਪੈਕੇਜ ਦਾ ਵੀ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ। ਇਹ ਇੱਕ ਸਰਾਸਰ ਬੇਇਨਸਾਫੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਸਾਰੇ ਕਾਂਡ ਵਿਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਭੂਮਿਕਾ ਬਾਰੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਮਨਪ੍ਰੀਤ ਨੇ ਇੱਕ ਗੇਟ ਰੈਲੀ ਨੂੰ ਸੰਬੋਧਨ ਕੀਤਾ ਸੀ ਅਤੇ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਸੱਤਾ ਵਿਚ ਆਈ ਤਾਂ ਇਹ ਪਲਾਂਟ ਫੁੱਲ ਲੋਡ ਉੱਤੇ ਚਲਾਇਆ ਜਾਵੇਗਾ। ਉਹਨਾਂ ਕਿਹਾ ਕਿ ਪਰ ਸੱਤਾ ਵਿਚ ਆਉਣ ਤੋਂ ਮਗਰੋਂ ਮਨਪ੍ਰੀਤ ਨੇ ਇਸ ਪਲਾਂਟ ਨੂੰ ਬੰਦ ਕਰਵਾਉਣ ਅਤੇ ਇਸ ਦੀ ਕੀਮਤੀ ਜ਼ਮੀਨ ਨੂੰ ਵੇਚਣ ਵਾਲਿਆਂ ਦੀ ਅਗਵਾਈ ਕੀਤੀ ਹੈ। ਸੂਬਾਈ ਵਿਧਾਨ ਸਭਾ ਵਿਚ ਬਠਿੰਡਾ ਦੀ ਨੁਮਾਇੰਦਗੀ ਕਰਨ ਵਾਲੇ ਵਿਅਕਤੀ ਵੱਲੋਂ ਅਜਿਹਾ ਕਰਨਾ ਬਹੁਤ ਹੀ ਗਲਤ ਹੈ। ਇਹ ਕਾਰਵਾਈ ਮਨਪ੍ਰੀਤ ਵੱਲੋਂ ਆਪਣੇ ਵੋਟਰਾਂ ਨਾਲ ਵਿਸ਼ਵਾਸ਼ਘਾਤ ਕਰਨ ਦੇ ਬਰਾਬਰ ਹੈ।

ਇਹ ਟਿੱਪਣੀ ਕਰਦਿਆਂ ਕਿ ਬਠਿੰਡਾ ਥਰਮਲ ਪਲਾਂਟ ਇੱਕ ਅਸਾਸਾ ਹੈ ਅਤੇ ਇਸ ਨੂੰ ਅਸਾਸੇ ਵਜੋਂ ਹੀ ਵੇਖਿਆ ਜਾਣਾ ਚਾਹੀਦਾ ਹੈ, ਬੀਬੀ ਬਾਦਲ ਨੇ ਕਿਹਾ ਕਿ ਇਸ ਪਲਾਂਟ ਦਾ 715 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕੀਕਰਨ ਕੀਤਾ ਗਿਆ ਸੀ ਅਤੇ ਇਹ 2029 ਤਕ ਚੱਲਣ ਦੇ ਯੋਗ ਹੈ। ਉਹਨਾਂ ਕਿਹਾ ਕਿ ਇਸ ਪਲਾਂਟ ਬਾਰੇ ਇਹ ਗਲਤ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਇਹ 11ਥ50 ਰੁਪਏ ਪ੍ਰਤੀ ਯੂਨਿਟ ਬਿਜਲੀ ਪੈਦਾ ਕਰਦਾ ਹੈ ਜਦਕਿ ਇਸ ਵਲੋਂ ਪੈਦਾ ਕੀਤੀ ਜਾਂਦੀ ਬਿਜਲੀ ਦੀ ਲਾਗਤ 4 ਤੋਂ 5 ਰੁਪਏ ਪ੍ਰਤੀ ਯੂਨਿਟ ਹੈ।

Share Button

Leave a Reply

Your email address will not be published. Required fields are marked *

%d bloggers like this: