ਗੁਰੂ ਕਾ ਲਾਹੋਰ ਵਿਖੇ ਦੋ ਦਿਨਾਂ ਸਲਾਨਾ ਜੌੜ ਮੇਲਾ ਜਾਹੋ-ਜਲਾਲ ਨਾਲ ਹੋਇਆ ਸੰਪਨ

ਗੁਰੂ ਕਾ ਲਾਹੋਰ ਵਿਖੇ ਦੋ ਦਿਨਾਂ ਸਲਾਨਾ ਜੌੜ ਮੇਲਾ ਜਾਹੋ-ਜਲਾਲ ਨਾਲ ਹੋਇਆ ਸੰਪਨ
ਦਸ਼ਮੇਸ਼ ਪਿਤਾ ਦੇ ਵਿਆਹ ਪੁਰਬ ਮੋਕੇ ਜੁੜੀਆਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਦਵਿੰਦਰਪਾਲ ਸਿੰਘ/ਅੰਕੁਸ਼) ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਨੰਦ ਕਾਰਜ ਪੁਰਬ (ਸਲਾਨਾ ਜੌੜ ਮੇਲਾ) ਇੱਥੋਂ ਦੇ ਨਾਲ ਲੱਗਦੇ ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ ਅੱਜ ਜਾਹੋ ਜਲਾਲ ਨਾਲ ਸੰਪਨ ਹੋਇਆ। ਇਸ ਦੌਰਾਨ ਜਿੱਥੇ ਇੱਥੋਂ ਦੇ ਗੁਰਦੁਆਰਿਆਂ ਨੂੰ ਬੜੀਂ ਹੀ ਸੁੰਦਰ ਸਜਾਵਟ ਨਾਲ ਸਜਾਇਆ ਗਿਆ ਉੱਥੇ ਹੀ ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚੀਆਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸਤੋਂ ਪਹਿਲਾਂ ਬੀਤੇ ਦਿਨ ਗੁਰਦੁਆਰਾ ਭੋਰਾ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਇਕ ਵਿਸ਼ਾਲ ਬਰਾਤ ਰੂਪੀ ਨਗਰ ਕੀਰਤਨ ਵੀ ਸਜਾਇਆ ਗਿਆ, ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਬਜ਼ਾਰਾਂ ਵਿਚ ਦੀ ਹੁੰਦਾ ਹੋਇਆ, ਗੰਗੂਵਾਲ, ਸੱਧੇਵਾਲ, ਗੁਰਦੁਆਰਾ ਸੁਹੇਲਾ ਘੌੜਾ ਸਾਹਿਬ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਰੁਕਿਆ ਜਿੱਥੇ ਸਜੇ ਦੀਵਾਨ ਵਿਚ ਰਾਗੀ-ਢਾਡੀਆਂ ਵਲੋਂ ਸੰਗਤਾਂ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ ਉਪਰੰਤ ਨਗਰ ਕੀਰਤਨ ਗੁਰਦੁਆਰਾ ਤ੍ਰਿਵੈਣੀ ਸਾਹਿਬ, ਗੁਰਦੁਆਰਾ ਪੋੜ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ ਸਮਾਪਤ ਹੋਇਆ। ਗੁਰਦੁਆਰਾ ਗੁਰੂ ਕਾ ਲਾਹੋਰ ਵਿਖੇ 21 ਜਨਵਰੀ ਅਤੇ 22 ਜਨਵਰੀ ਨੂੰ ਖੁੱਲੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਜੱਥੇ ਅਤੇ ਕਵਿਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਦੂਰੋਂ ਦੂਰੋਂ ਆਈਆਂ ਭਾਰੀ ਗਿਣਤੀ ਵਿਚ ਸੰਗਤਾਂ ਇਸ ਮੋਕੇ ਥਾਂ-ਥਾਂ ਗੁਰੂ ਕੇ ਅਤੁੱਟ ਲੰਗਰ ਵੀ ਲਗਾਏ ਹੋਏ ਸਨ। ਇਸ ਮੌਕੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿ:ਰਘਬੀਰ ਸਿੰਘ, ਮੈਨੇਜਰ ਰਣਜੀਤ ਸਿੰਘ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਜਥੇਦਾਰ ਦਲਜੀਤ ਸਿੰਘ ਭਿੰਡਰ, ਸੰਤ ਬਾਬਾ ਲਾਭ ਸਿੰਘ ਜੀ, ਬਾਬਾ ਜਰਨੈਲ ਸਿੰਘ, ਸੰਦੀਪ ਸਿੰਘ ਕਲੋਤਾ, ਰਣਬੀਰ ਸਿੰਘ ਕਲੋਤਾ, ਨੈਣਾਂ ਦੇਵੀ ਤੋਂ ਵਿਧਾਇਕ ਰਾਮ ਲਾਲ ਠਾਕੁਰ, ਸਾਬਕਾ ਵਿਧਾਇਕ ਰਣਧੀਰ ਸ਼ਰਮਾ, ਆਈ ਪੀ ਐਸ ਅਧਿਕਾਰੀ ਬਿੰਦੂ ਸੱਚਦੇਵਾ, ਹਰਦੇਵ ਸਿੰਘ ਦੇਬੀ, ਜਥੇ:ਸੰਤੋਖ ਸਿੰਘ, ਮਾਤਾ ਗੁਰਚਰਨ ਕੋਰ, ਬੀਬੀ ਸੁਰਿੰਦਰਪਾਲ ਕੋਰ, ਹਰਦੇਵ ਸਿੰਘ ਐਡਵੋਕੇਟ, ਰਣਬੀਰ ਸਿੰਘ ਕਲੋਤਾ, ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਮਨਜਿੰਦਰ ਸਿੰਘ ਬਰਾੜ, ਜਗੀਰ ਸਿੰਘ, ਹਰਜੀਤ ਸਿੰਘ ਜੀਤਾ, ਗੁਰਪ੍ਰੀਤ ਸਿੰਘ, ਮਨਿੰਦਰਪਾਲ ਸਿੰਘ ਮਨੀ, ਮੋਹਣ ਸਿੰਘ ਢਾਹੇ, ਭਗਤ ਸਿੰਘ ਚਨੌਲੀ, ਹਰਮਿੰਦਰਪਾਲ ਸਿੰਘ ਮਿਨਹਾਸ, ਮਾਈਟੀ ਖਾਲਸਾ ਸਕੂਲ ਦੇ ਵਾਇਸ ਪ੍ਰਿੰਸੀਪਲ ਗਗਨਦੀਪ ਕੌਰ, ਦਲਜੀਤ ਕੌਰ ਭਸੀਨ, ਰੁਪਿੰਦਰ ਕੌਰ ਰਾਣਾ, ਭਾਵਨਾ ਵਰਮਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।

Share Button

Leave a Reply

Your email address will not be published. Required fields are marked *

%d bloggers like this: