ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਚ’ ਨਿਊਯਾਰਕ ਦੇ ਫਲੈਸਿਗ ਗੁਰੂ ਵਿਖੇ ਸ਼ਹੀਦੀ ਸਮਾਗਮ 4 ਫ਼ਰਵਰੀ ਨੂੰ ਹੋਵੇਗਾ -ਦੁਆਬਾ ਸਿੱਖ ਐਸੋਸੀਏਸਨ 

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਚ’ ਨਿਊਯਾਰਕ ਦੇ ਫਲੈਸਿਗ ਗੁਰੂ ਵਿਖੇ ਸ਼ਹੀਦੀ ਸਮਾਗਮ 4 ਫ਼ਰਵਰੀ ਨੂੰ ਹੋਵੇਗਾ -ਦੁਆਬਾ ਸਿੱਖ ਐਸੋਸੀਏਸਨ 

Inline image

ਨਿਊਯਾਰਕ, 1 ਫ਼ਰਵਰੀ ( ਰਾਜ ਗੋਗਨਾ)-ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 32ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੱਖ ਸੈਂਟਰ ਫਲਸ਼ਿੰਗ ਨਿਊਯਾਰਕ ਵਿਖੇ 4 ਫਰਵਰੀ 2018 ਨੂੰ ਮਨਾਇਆ ਜਾ ਰਿਹਾ ਹੈ।

ਦੋਆਬਾ ਸਿੱਖ ਐਸੋਸੀਏਸ਼ਨ ਨਿਊਯਾਰਕ ਵਲੋਂ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਕਾ ਨਕੋਦਰ ਦੇ ਚਾਰਾਂ ਸ਼ਹੀਦਾਂ ਦੀ ਪਾਵਨ ਯਾਦ ਵਿੱਚ ਐਤਵਾਰ ਨੂੰ ਸਵੇਰੇ 10:00 ਵਜੇ ਸ਼ਹੀਦੀ ਕਾਨਫਰੰਸ ਹੋਵੇਗੀ। ਇਸ ਮੌਕੇ ਸਾਕਾ ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਵੀ ਗੁਰਦਵਾਰਾ ਸਾਹਿਬ ਦੇ ਲੰਗਰ ਹਾਲ ਵਿੱਚ ਸ਼ੁਸ਼ੋਭਿਤ ਕੀਤੀਆਂ ਜਾਣਗੀਆਂ। ਟੀਵੀ 84 ਵਲੋਂ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਮਾਗ਼ਮ ਵਿੱਚ ਡਾ. ਅਮਰਜੀਤ ਸਿੰਘ ਅਤੇ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਛੋਟੇ ਵੀਰ ਡਾ. ਹਰਿੰਦਰ ਸਿੰਘ ਸਟੈਨਫੋਰਡ ਯੂਨੀਵਰਸਿਟੀ ਵਿਸੇਸ਼ ਤੌਰ ਤੇ ਸ਼ਮੂਲੀਅਤ ਕਰਨਗੇ।

ਇੱਥੇ ਇਹ ਗੱਲ ਵਰਨਣਯੋਗ ਹੈ ਕਿ 4 ਫਰਵਰੀ ਸੰਨ 1986 ਵਾਲੇ ਦਿਨ ਨਕੋਦਰ ( ਜਲੰਧਰ )ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਸਨਮਾਨ ਹਿੱਤ ਇਕੱਠੀ ਹੋਈ ਪੁਰ ਅਮਨ ਸੰਗਤ ‘ਤੇ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਉਕਤ ਚਾਰ ਨੌਜਵਾਨ ਸਿੰਘ ਸ਼ਹੀਦ ਹੋ ਗਏ ਸਨ ਅਤੇ ਉਨ੍ਹਾਂ ਦੀਆਂ ਮਿਰਤਕ ਦੇਹਾਂ ਵੀ ਉਹਨਾਂ ਦੇ ਪਰਿਵਾਰਾਂ ਨੂੰ ਨਹੀਂ ਦਿੱਤੀਆਂ ਗਈਆਂ ਸਨ ।

Share Button

Leave a Reply

Your email address will not be published. Required fields are marked *

%d bloggers like this: