ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ

ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ

ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ

ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਪ੍ਰਾਪਤ ਕਰਕੇ ਪਹਿਲੀ ਭਾਰਤੀ ਮਹਿਲਾ ਵਜੋਂ ਸਥਾਨ ਗ੍ਰਹਿਣ ਕਰਨ ਵਾਲੀ ਤਰਨ ਤਾਰਨ ਜ਼ਿਲ੍ਹੇ ਦੀ ਨਵਜੋਤ ਕੌਰ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ਰੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਪੰਜਾਬ ਦੀ ਇਸ ਮਾਣਮੱਤੀ ਧੀ ਨਵਜੋਤ ਕੌਰ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚੋਂ ਸੋਨ ਤਗਮਾ ਪ੍ਰਾਪਤ ਕਰਕੇ ਦੇਸ਼ ਦੇ ਨਾਲ-ਨਾਲ ਸਿੱਖ ਕੌਮ ਦਾ ਵੀ ਮਾਣ ਵਧਾਇਆ ਹੈ। ਸ. ਕਰਮੂੰਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦੀ ਹੀ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ।
ਇਸੇ ਦੌਰਾਨ ਸੋਨ ਤਗਮਾ ਜੇਤੂ ਨਵਜੋਤ ਕੌਰ ਨੇ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਜਿੱਤ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਵਜੋਤ ਕੌਰ ਦਾ ਸੂਚਨਾ ਕੇਂਦਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ਼ਾਲ, ਸੱਚਖੰਡ ਸ੍ਰੀ ਹਰਿਮੰਦਰ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਰੂਪ ਸਿੰਘ ਨੇ ਇਸ ਸਮੇਂ ਨਵਜੋਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀ ਕੌਮ ਨਵਜੋਤ ਕੌਰ ਦੀ ਪ੍ਰਾਪਤੀ ’ਤੇ ਫ਼ਖਰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਖਿਡਾਰੀਆਂ ਦੀ ਵਿਸ਼ੇਸ਼ ਪ੍ਰਾਪਤੀ ’ਤੇ ਇਨਾਮ ਦੇਣ ਦੇ ਫ਼ੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ੁਦ ਨਵਜੋਤ ਕੌਰ ਦਾ ਸਨਮਾਨ ਕਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਨੂੰ ਸਨਮਾਨ ਵਿਚ 1 ਲੱਖ ਰੁਪਏ ਦੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ।
ਇਸ ਮੌਕੇ ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਾਪਤੀ ਪਰਮਾਤਮਾ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਸੰਭਵ ਹੋਈ ਹੈ।ਉਨ੍ਹਾਂ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਮਥਰੇਵਾਲ ਮੈਨੇਜਰ, ਸ. ਸੁਖਬੀਰ ਸਿੰਘ ਤੇ ਸ. ਨਰਿੰਦਰ ਸਿੰਘ ਵਧੀਕ ਮੈਨੇਜਰ, ਸ. ਇਕਬਾਲ ਸਿੰਘ ਸੰਧੂ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਸ. ਸਰਤਾਜ ਸਿੰਘ, ਸ. ਸਰਬਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

Share Button

Leave a Reply

Your email address will not be published. Required fields are marked *

%d bloggers like this: