ਇੱਕ ਵਿਅਕਤੀ ਨੂੰ 25 ਗ੍ਰਾਮ ਨਸ਼ੀਲੇ (ਚਿੱਟੇ) ਪਦਾਰਥ ਦੇ ਨਾਲ ਪੁਲਸ ਨੇ ਕੀਤਾ ਗ੍ਰਿਫਤਾਰ

ਇੱਕ ਵਿਅਕਤੀ ਨੂੰ 25 ਗ੍ਰਾਮ ਨਸ਼ੀਲੇ (ਚਿੱਟੇ) ਪਦਾਰਥ ਦੇ ਨਾਲ ਪੁਲਸ ਨੇ ਕੀਤਾ ਗ੍ਰਿਫਤਾਰ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਦਵਿੰਦਰਪਾਲ ਸਿੰਘ /ਅੰਕੁਸ਼) ਅੱਜ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਦਾਰਥ (ਚਿੱਟਾ) ਪਕੜਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਏਐੱਸਆਈ ਸਰਬਜੀਤ ਸਿੰਘ ਕੁਲਗਰਾਂ ਨੇ ਦੱਸਿਆ ਕਿ ਅਸੀਂ ਪੁਲਿਸ ਪਾਰਟੀ ਦੇ ਨਾਲ ਅਕੈਡਮੀ ਰੋਡ ਤੇ ਫ਼ੌਜੀ ਪੁੱਲ ਦੇ ਕੋਲ ਨਾਕਾ ਲਗਾਇਆ ਹੋਇਆ ਸੀ। ਉਸੇ ਵਕਤ ਇੱਕ ਵਿਅਕਤੀ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋਂ ਆ ਰਿਹਾ ਸੀ ਅਤੇ ਪੁਲਸ ਨੂੰ ਉਸ ਤੇ ਸ਼ੱਕ ਹੋਇਆ ਉਸ ਵਕਤ ਪੁਲਿਸ ਨੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25ਗ੍ਰਾਮ ਨਸ਼ੀਲਾ ਚਿੱਟਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਪਿੰਡ ਸਲੇਮਪੁਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰੂਪ ਵਜੋਂ ਹੋਈ ਹੈ । ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Share Button

Leave a Reply

Your email address will not be published. Required fields are marked *

%d bloggers like this: