ਮਨਪ੍ਰੀਤ ਦੇ ਪਿਟਾਰੇ ਚੋਂ ਦੇਖੋ ਕੀ ਕੀ ਨਿਕਲਿਆ, ਇੱਥੇ ਪੜ੍ਹੋ ਪੰਜਾਬ 2018-19 ਦਾ ਬਜਟ

ਮਨਪ੍ਰੀਤ ਦੇ ਪਿਟਾਰੇ ਚੋਂ ਦੇਖੋ ਕੀ ਕੀ ਨਿਕਲਿਆ, ਇੱਥੇ ਪੜ੍ਹੋ ਪੰਜਾਬ 2018-19 ਦਾ ਬਜਟ

ਪੰਜਾਬ ‘ਚ ਅੱਜ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪਿਛਲੇ ਵਰ੍ਹੇ ਨਾਲੋਂ ਵਿੱਤੀ ਹਾਲਤ ਦੀ ਸੁਧਾਰ ਦਾ ਦਾਅਵਾ ਕਰਦਿਆਂ ਅੱਜ ਪੰਜਾਬ ਵਿਧਾਨ ਸਭਾ ਵਿਚ ਘਾਟੇ ਦਾ ਬਜਟ ਪੇਸ਼ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ 1500 ਕਰੋੜ ਵੱਖ ਵੱਖ ਵਸੀਲੇ ਅਤੇ ਸਾਧਨ ਜੁਟਾ ਕੇ ਇੱਕਠੇ ਕੀਤੇ ਜਾਣਗੇ। ਇਨ੍ਹਾਂ ਵਿਚੋਂ 150 ਕਰੋੜ ਪ੍ਰੋਫੈਸ਼ਨਲ ਕਿੱਤਿਆਂ ਵਿਚ ਲੱਗੇ ਉਨ੍ਹਾਂ ਲੋਕਾਂ ਤੇ 200 ਪ੍ਰਤੀ ਮਹੀਨਾ ਵਿਕਾਸ ਕਰ ਲਾ ਕੇ ਇਕੱਠੇ ਕੀਤੇ ਜਾਣਗੇ

ਜਿਹੜੇ ਆਮਦਨ ਟੈਕਸ ਅਦਾ ਕਰਦੇ ਹਨ। ਬਾਕੀ ਰਾਸ਼ੀ ਇਕੱਠੀ ਕਰਨ ਲਈ ਹੋਰ ਵਸੇਲੇ ਜੁਟਾਉਣ ਦਾ ਐਲਾਨ ਕੀਤਾ ਗਿਆ ਹੈ। ਸਾਲ 2018-19 ਲਈ ਕੁਲ ਬਜਟ ਆਕਾਰ 129698 ਕਰੋੜ ਰੁਪਏ ਹੈ। ਪਰ ਅਸਲੀ ਬਜਟ ਦਾ ਆਕਾਰ 102198 ਕਰੋੜ ਰੁਪਏ ਹੈ ਕਿਉਂ ਜੋ ਉਕਤ ਰਕਮ ਵਿਚ ਮੌਜੂਦ ਵਸੀਲੇ ਤੇ ਸਾਧਨ ਲੈਣ ਦੇਣ ਲਈ 27500 ਕਰੋੜ ਰੁਪਏ ਦਾ ਬਜਟ ਸ਼ਾਮਲ ਹੈ। ਕੁਲ ਪ੍ਰਾਪਤੀਆਂ 122923 ਕਰੋੜ ਰੁਪਏ ਹੋ ਜਾਣ ਦੀ ਸੰਭਾਵਨਾ ਹੈ।

 

ਬਜਟ 2018-19 ਕੁਝ ਇਸ ਤਰ੍ਹਾਂ ਹੈ:-

ਬਜਟ ਅਨੁਮਾਨ 2018-19(ਕਰੋੜ ਰੁਪਏ)
1. ਰਾਜ ਦਾ ਆਪਣਾ ਕਰ ਮਾਲੀਆ- 41064(ਕਰੋੜ ਰੁਪਏ)
2. ਕੇਂਦਰੀ ਟੈਕਸਾਂ ਦਾ ਹਿੱਸਾ- 12429(ਕਰੋੜ ਰੁਪਏ)
3. ਵਾਧੂ ਸਰੋਤ ਜੁਟਾਉਣਾ- 1500(ਕਰੋੜ ਰੁਪਏ)
4. ਉਪਾਅ ਤੇ ਸਾਧਨ ਪੇਸ਼ਗੀਆਂ ਤੋਂ ਇਲਾਵਾ ਜਨਤਕ ਕਰਜ਼- 21555(ਕਰੋੜ ਰੁਪਏ)
5. ਕਰਜ਼ਿਆਂ ਦੀ ਵਸੂਲੀ- 56(ਕਰੋੜ ਰੁਪਏ)
6. ਮਾਲੀਆ ਖ਼ਰਚ- 86351(ਕਰੋੜ ਰੁਪਏ)
7. ਪੈਨਸ਼ਨ ਅਤੇ ਰਿਟਾਇਰਮੈਂਟ ਲਾਭ- 10305(ਕਰੋੜ ਰੁਪਏ)
8. ਹੋਰ ਮਾਲੀਆ ਖ਼ਰਚ- 34078(ਕਰੋੜ ਰੁਪਏ)

9. ਉਪਾਅ ਅਤੇ ਸਾਧਨ ਪੇਸ਼ਗੀਆਂ ਤੋਂ ਇਲਾਵਾ ਜਨਤਕ ਕਰਜ਼ ਦਾ ਭੁਗਤਾਨ- 8610 (ਕਰੋੜ ਰੁਪਏ)
10. ਕਰਜ਼ਾ ਪੇਸ਼ਗੀਆਂ- 851(ਕਰੋੜ ਰੁਪਏ)
11. ਮਾਲੀਆ ਘਾਟਾ- 12539(ਕਰੋੜ ਰੁਪਏ)
12. ਮੁਢਲਾ ਘਾਟਾ- 3460(ਕਰੋੜ ਰੁਪਏ)
13.ਚਲੰਤ ਕੀਮਤਾਂ ਤੇ ਜੀ.ਐਸ.ਡੀ.ਪੀ- 518165(ਕਰੋੜ ਰੁਪਏ)
14. ਮਾਲੀਆ ਪ੍ਰਾਪਤੀਆਂ- 73812(ਕਰੋੜ ਰੁਪਏ)
15. ਰਾਜ ਦਾ ਆਪਣਾ ਗ਼ੈਰ-ਕਰ ਮਾਲੀਆ- 10249(ਕਰੋੜ ਰੁਪਏ)
16. ਕੇਂਦਰ ਤੋਂ ਗ੍ਰਾਂਟ-ਇਨ-ਏਡ- 8570(ਕਰੋੜ ਰੁਪਏ)
17 ਪੂੰਜੀਗਤ ਪ੍ਰਾਪਤੀਆਂ- 49111(ਕਰੋੜ ਰੁਪਏ)

18. ਉਪਾਅ ਅਤੇ ਸਾਧਨ ਪੇਸ਼ਗੀਆਂ- 27500(ਕਰੋੜ ਰੁਪਏ)
19. ਕੁਲ ਪ੍ਰਾਪਤੀਆਂ- 122923(ਕਰੋੜ ਰੁਪਏ)
20. ਤਨਖਾਹਾਂ ਅਤੇ ਉਜਰਤਾਂ- 25709(ਕਰੋੜ ਰੁਪਏ)
21. ਵਿਆਜ ਅਦਾਇਗੀਆਂ- 16260(ਕਰੋੜ ਰੁਪਏ)
22. ਪੂੰਜੀਗਤ ਖ਼ਰਚ- 6385(ਕਰੋੜ ਰੁਪਏ)
23. ਉਪਾਅ ਅਤੇ ਸਾਧਨ ਪੇਸ਼ਗੀਆਂ ਦਾ ਭੁਗਤਾਨ- 27500(ਕਰੋੜ ਰੁਪਏ)
24. ਕੁਲ ਖ਼ਰਚ- 129698(ਕਰੋੜ ਰੁਪਏ)
25. ਵਿੱਤੀ ਘਾਟਾ- 19720(ਕਰੋੜ ਰੁਪਏ)
26. ਬਕਾਇਆ ਕਰਜ਼- 211523(ਕਰੋੜ ਰੁਪਏ)

ਬਜਟ ਦੇ ਮੁੱਖ ਅੰਸ਼:-
• ਲੁਧਿਆਣਾ, ਜਲੰਧਰ, ਬਠਿੰਡਾ, ਮੰਡੀ ਗੋਬਿੰਦਗੜ, ਖੰਨਾ ਅਤੇ ਪਟਿਆਲਾ ਵਿਖੇ ਇੰਡਸਟਰੀਅਲ ਫੋਕਲ ਪੁਆਇੰਟ ਅਪਗ੍ਰੇਡ ਕੀਤੇ ਜਾਣਗੇ।
• 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਵਰ੍ਹੇ ਗੰਢ ਮਨਾਉਣ ਲਈ 100 ਕਰੋੜ ਰੁਪਏ ਦਾ ਰਾਖਵਾਂਕਰਨ।
• ਸੁਲਤਾਨਪੁਰ ਲੋਧੀ ਲਈ 10 ਕਰੋੜ ਰੁਪਏ, ਡੇਰਾ ਬਾਬਾ ਨਾਨਕ ਲਈ 10 ਕਰੋੜ ਰੁਪਏ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਲਈ 25 ਕਰੋੜ ਰੁਪਏ।
• ਕਰਜ਼ਾ ਰਾਹਤ ਸਕੀਮਾਂ ਲਈ 4250 ਕਰੋੜ ਰੁਪਏ।
• 71166 ਕਿਸਾਨਾਂ ਨੂੰ ਕਰਜ਼ ਰਾਹਤ ਵਜੋਂ 370 ਕਰੋੜ ਰੁਪਏ ਵੰਡੇ ਗਏ।
• ਸਮੂਹ ਸਰਕਾਰੀ ਸਕੂਲਾਂ ਵਿਚ 6-12ਵੀਂ ਦੀਆਂ ਸਾਰੀਆਂ ਵਿਦਿਆਰਥਣਾਂ ਲਈ ਮੁਫ਼ਤ ਸੈਨੇਟਰੀ ਨੈਪਕਿਨ। ਇਸ ਮੰਤਵ ਲਈ 10 ਕਰੋੜ ਰੁਪਏ।
• ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਪਲਾਈ ਜਾਰੀ ਰਹੇਗੀ। 6256 ਕਰੋੜ ਰੁਪਏ ਰਾਖਵੇਂ ਕੀਤੇ ਗਏ।
• ਰਾਸ਼ਟਰੀ ਕਿਸਾਨ ਵਿਕਾਸ ਯੋਜਨਾ ਅਧੀਨ 400 ਕਰੋੜ ਰੁਪਏ ਰਾਖਵੇਂ ਕੀਤੇ ਗਏ।
• ਵਿਸਥਾਰ ਸੇਵਾਵਾਂ (ਏਟੀਐਮਏ) ਦੀ ਸਹਾਇਤਾ ਲਈ 25 ਕਰੋੜ ਰੁਪਏ।
• ਸਿੰਜਾਈ ਪਾਣੀ ਲਈ ਅੰਡਰ ਗਰਾਊਂਡ ਪਾਇਪ ਲਾਈਨ ਪ੍ਰਾਜੈਕਟਾਂ ਲਈ 44 ਕਰੋੜ ਰੁਪਏ।
• ਰਾਸ਼ਟਰੀ ਬਾਗਬਾਨੀ ਮਿਸ਼ਨ ਲਈ 55 ਕਰੋੜ ਰੁਪਏ।
• ਗੰਨਾ ਉਤਪਾਦਕਾਂ ਦੀ ਸਹਾਇਤਾ ਲਈ 180 ਕਰੋੜ ਰਾਖਵੇਂ ਕੀਤੇ ਗਏ।
• ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ: 100 ਕਰੋੜ ਰੁਪਏ ਰਾਖਵੇਂ ਕੀਤੇ ਗਏ।
• ਖੇਤੀਬਾੜੀ ਮੰਡੀਕਰਨ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਲਈ 750 ਕਰੋੜ ਰੁਪਏ ਦਾ ਇੱਕ ਵਿਸ਼ੇਸ਼ ਪ੍ਰਾਜੈਕਟ।
• 12.84 ਕਰੋੜ ਰੁਪਏ ਦੀ ਲਾਗਤ ਨਾਲ ਬੀੜ ਦੁਸਾਂਝ ਵਿਖੇ ਗੋਕੁਲ ਗ੍ਰਾਮ ਸਥਾਪਿਤ ਕੀਤਾ ਜਾ ਰਿਹਾ ਹੈ।
• ਪੱਟੀ ਵਿਖੇ ਬਫੈਲੋ ਰਿਸਰਚ ਸੈਂਟਰ ਲਈ 10 ਕਰੋੜ ਰੁਪਏ।
• 13 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਇੱਕ ਨਵਾਂ ਕੈਟਲ ਫੀਡ ਪਲਾਂਟ ਲਗਾਇਆ ਜਾਵੇਗਾ।
• ਭੋਗਪੁਰ ਵਿਖੇ ਸਭ ਤੋਂ ਪੁਰਾਣੀ ਖੰਡ ਮਿੱਲ ਦੇ ਨਵੀਨੀਕਰਨ ਅਤੇ ਵਿਸਥਾਰ ਲਈ ਇਸ ਸਾਲ 31 ਕਰੋੜ ਰੁਪਏ।
• 3,537 ਪੀਏਸੀਐਸ ਦੇ ਕੰਪਿਊਟਰੀਕਰਨ ਲਈ 45.50 ਕਰੋੜ ਰੁਪਏ।
• ਪਟਿਆਲਾ ਵਿਖੇ ਸਪੋਰਟਸ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।
• ਰੁਜ਼ਗਾਰ ਅਤੇ ਉੱਦਮੀਕਰਨ ਜ਼ਿਲ੍ਹਾ ਬਿਊਰੋ ਹਿਤ 20 ਕਰੋੜ ਰੁਪਏ ਦਾ ਰਾਖਵਾਂਕਰਨ।
• ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਦੀ ਬਦਲਣਯੋਗ ਦਰ 004 ਤੇ ਬਿਜਲੀ ਦੇਣ ਲਈ 1440 ਕਰੋੜ ਰੁਪਏ।
• ਨਾਭਾ ਵਿਖੇ 55.40 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਇੱਕ ਮਾਡਰਨ ਫੋਕਲ ਪੁਆਇੰਟ ਵਿਕਸਤ ਕੀਤਾ ਜਾ ਰਿਹਾ ਹੈ।
• ਆਜ਼ਾਦੀ ਦੇ ਸੰਘਰਸ਼ ਦੌਰਾਨ ਜੈਤੋ ਮੋਰਚਾ ਦੀ ਯਾਦ ਵਿਚ ਸਮਾਰਕ ਬਣਾਈ ਜਾਵੇਗੀ।
• ਵਿਦਿਅਕ, ਸਮਾਜਿਕ-ਆਰਥਿਕ ਅਤੇ ਹੋਰ ਵਿਕਾਸ ਪ੍ਰੋਗਰਾਮਾਂ ਦੀਆਂ ਵਿਭਿੰਨ ਭਲਾਈ ਸਕੀਮਾਂ ਅਧੀਨ 1235 ਕਰੋੜ ਰੁਪਏ ਦਾ ਰਾਖਵਾਂਕਰਨ।
• ਆਸ਼ੀਰਵਾਦ ਸਕੀਮ ਅਧੀਨ ਗ੍ਰਾਂਟ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਗਈ। 150 ਕਰੋੜ ਰੁਪਏ ਦਾ ਰਾਖਵਾਂਕਰਨ।
• ਪੋਸਟ ਮੈਟ੍ਰਿਕ ਵਜ਼ੀਫਾ ਲਈ 860 ਕਰੋੜ ਰੁਪਏ ਰੱਖੇ।
• ਪਛੜੀਆਂ ਸ੍ਰੇਣੀਆਂ ਦਾ ਰਾਖਵਾਂਕਰਨ ਕੋਟਾ 5 ਫ਼ੀਸਦ ਤੋਂ ਵਧਾ ਕੇ 10 ਫ਼ੀਸਦ ਕੀਤਾ। ਪਰਿਵਾਰਕ ਆਮਦਨ ਸੀਮਾ 6 ਲੱਖ ਤੋਂ ਵਧਾ ਕੇ 8 ਲੱਖ ਸਾਲਾਨਾ ਕੀਤੀ।
• ਮਹੀਨਾਵਾਰ ਪੈਨਸ਼ਨ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕੀਤੀ, 1634 ਕਰੋੜ ਰੁਪਏ ਅਲਾਟ ਕੀਤੇ।
• ਏਕੀਕ੍ਰਿਤ ਬਾਲ ਵਿਕਾਸ ਅਧੀਨ 696 ਕਰੋੜ ਰੁਪਏ ਦਾ ਰਾਖਵਾਂਕਰਨ।
• ਸੁੰਤਤਰਤਾ ਸੰਗਰਾਮੀਆਂ ਨੂੰ 300 ਯੂਨਿਟ ਪ੍ਰਤੀ ਮਹੀਨੇ ਦੀ ਮੁਫ਼ਤ ਬਿਜਲੀ ਜਾਰੀ ਰਹੇਗੀ।

 

• ਅੰਮ੍ਰਿਤਸਰ ਵਿਖੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜਿਅਮ ਮੁਕੰਮਲ ਕਰਨ ਲਈ 8 ਕਰੋੜ ਰੁਪਏ ਮੁਹੱਈਆ ਕਰਵਾਏ ਗਏ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਲਈ 10 ਕਰੋੜ ਰੁਪਏ ਮੁਹੱਈਆ ਕਰਵਾਏ ਗਏ।
• ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ ਸਾਲ 2017-18 ਦੇ ਬਜਟ ਅਨੁਮਾਨਾਂ ਵਿਚ 1605 ਕਰੋੜ ਰੁਪਏ ਦੇ ਰਾਖਵੇਂਕਰਨ ਦੇ ਮੁਕਾਬਲੇ 3020 ਕਰੋੜ ਰੁਪਏ ਰਾਖਵੇਂ ਕੀਤੇ ਗਏ, 88.20 ਫ਼ੀਸਦ ਦਾ ਵਾਧਾ।
• ਘੱਟ ਤੋਂ ਘੱਟ 75000 ਪਰਿਵਾਰਾਂ ਨੂੰ ਲਾਭ ਦੇਣ ਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਦੀਆਂ ਸਕੀਮਾਂ ਨੂੰ ਮਨਰੇਗਾ ਸਕੀਮ ਅਧੀਨ ਲਿਆਂਦਾ ਗਿਆ। 325 ਕਰੋੜ ਰੁਪਏ ਮੁਹੱਈਆ ਕਰਵਾਏ ਗਏ।
• ਵਿਦਿਆਰਥੀਆਂ ਨੂੰ ਪੜਾਈ ਦਾ ਢੁਕਵਾਂ ਮਾਹੌਲ ਉਪਲਬਧ ਕਰਵਾਉਣ ਲਈ 1597 ਹੋਰ ਕਲਾਸ ਰੂਮ ਉਸਾਰੇ ਜਾਣ ਦੀ ਤਜਵੀਜ਼ ਰੱਖੀ ਗਈ। 120 ਕਰੋੜ ਰੁਪਏ ਮੁਹੱਈਆ ਕਰਵਾਏ ਗਏ।
• ਸਾਰੇ ਸਕੂਲਾਂ ਵਿੱਚ ਗਰੀਨ ਬੋਰਡਾਂ ਲਈ ਸਾਲ 2018-19 ਦੌਰਾਨ 21 ਕਰੋੜ ਰੁਪਏ ਖਰਚ ਕੀਤੇ ਜਾਣਗੇ।
• 9 ਕਰੋੜ ਰੁਪਏ ਦੀ ਲਾਗਤ ਨਾਲ 1500 ਸਕੂਲਾਂ ਵਿਚ ਆਰ.ਓ. ਸਿਸਟਮ ਲਗਾਏ ਜਾਣਗੇ।
• ਸਾਰੇ ਪ੍ਰਾਇਮਰੀ ਸਕੂਲਾਂ ਦੇ ਨਾਲ ਨਾਲ ਮਿਡਲ ਸਕੂਲਾਂ ਵਿਚ ਵੀ ਫਰਨੀਚਰ ਉਪਲਬਧ ਕਰਵਾਇਆ ਜਾਵੇਗਾ। 23.14 ਕਰੋੜ ਰੁਪਏ ਦਾ ਰਾਖਵਾਂਕਰਨ।
• ਹਰੇਕ ਬਲਾਕ ਦੇ ਇੱਕ ਮੌਜੂਦਾ ਸਕੂਲ ਨੂੰ ਅਤਿ-ਆਧੁਨਿਕ ਸੁਵਿਧਾਵਾਂ ਵਾਲੇ ਸਮਾਰਟ ਸਕੂਲ ਵਿਚ ਬਦਲਿਆ ਜਾਵੇਗਾ। 50 ਕਰੋੜ ਰੁਪਏ ਦਾ ਰਾਖਵਾਂਕਰਨ।
• “ਪੜੋ ਪੰਜਾਬ ਪੜਾਓ ਪੰਜਾਬ” ਪ੍ਰੋਗਰਾਮ ਅਧੀਨ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਲਈ 10 ਕਰੋੜ ਰੁਪਏ ਮੁਹੱਈਆ ਕਰਵਾਏ ਗਏ।

• ਸਾਲ 2018-19 ਦੌਰਾਨ ਜਮਾਤ 1-12 ਦੇ ਵਿਦਿਆਥੀਆਂ ਨੂੰ ਸਾਰੀਆਂ ਲੋੜੀਂਦੀਆਂ ਪਾਠ-ਪੁਸਤਕਾਂ ਮੁਫ਼ਤ ਉਪਲਬਧ ਕਰਵਾਉਣਾ। 49 ਕਰੋੜ ਰੁਪਏ ਮੁਹੱਈਆ ਕਰਵਾਏ ਗਏ।
• 10 ਨਵੇਂ ਡਿਗਰੀ ਕਾਲਜ ਖੋਲੇ ਜਾਣਗੇ। 30 ਕਰੋੜ ਰੁਪਏ ਦਾ ਰਾਖਵਾਂਕਰਨ।
• ਸਾਲ 2018-19 ਵਿਚ ਪੰਜਾਬ ਯੂਨੀਵਰਸਿਟੀ ਦੀ ਕੁੱਲ ਗ੍ਰਾਂਟ 33 ਕਰੋੜ ਰੁਪਏ ਦੀ ਮੌਜੂਦਾ ਗ੍ਰਾਂਟ ਤੋਂ ਵਧਾ ਕੇ 42.62 ਕਰੋੜ ਰੁਪਏ ਕੀਤੀ ਗਈ।
• ਇਸ ਸਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਲਈ 50 ਕਰੋੜ ਰੁਪਏ ਦੀ ਵਾਧੂ ਯਕਮੁਸ਼ਤ ਗ੍ਰਾਂਟ।
• ਸਾਰੀਆਂ ਯੂਨੀਵਰਸਿਟੀਆਂ ਦੀਆਂ ਗਰਾਂਟਾਂ ਵਿੱਚ 6 ਪ੍ਰਤੀਸ਼ਤ ਵਾਧਾ ।
• ਪੰਜਾਬ ਨੌਜਵਾਨ ਹੁਨਰ ਵਿਕਾਸਯੋਜਨਾ। 10 ਕਰੋੜ ਰੁਪਏ ਦਾ ਰਾਖਵਾਂਕਰਨ।
• ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਲਈ 914.57 ਕਰੋੜ ਰੁਪਏ ਦੀ ਤਜਵੀਜ਼। ਪਿਛਲੇ ਸਾਲ ਦੇ 776.63 ਕਰੋੜ ਰੁਪਏ ਦੇ ਰਾਖਵੇਂਕਰਨ ਤੋਂ 18 ਫ਼ੀਸਦ ਵੱਧ।
• ਲੁਧਿਆਣਾ ਵਿਚ ਦੋਰਾਹਾ ਵਿਖੇ ਅਤੇ ਪਟਿਆਲਾ ਵਿਚ ਘਨੌਰ ਵਿਖੇ ਦੋ ਨਵੇਂ ਹਸਪਤਾਲਾਂ ਦੀ ਸਥਾਪਨਾ ਅਤੇ ਮੌਜੂਦਾ ਸਿਵਲ ਹਸਪਤਾਲ ਬਠਿੰਡਾ ਦਾ ਅਪਗ੍ਰੇਡ।
• ਨੈਸ਼ਨਲ ਹਾਈਵੇਜ਼ ਤੇ ਟਰੋਮਾ ਸੈਂਟਰਾਂ ਲਈ 20 ਕਰੋੜ ਰੁਪਏ।
• ਕੈਂਸਰ ਰੋਗੀਆਂ ਦੇ ਮੁਫ਼ਤ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਨੂੰ 1.50 ਲੱਖ ਰੁਪਏ ਪ੍ਰਤੀ ਕੈਂਸਰ ਰੋਗੀ ਦੀ ਦਰ ਨਾਲ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਹਿਤ 30 ਕਰੋੜ ਰੁਪਏ ਦੀ ਤਜਵੀਜ਼।
• ਅੰਮ੍ਰਿਤਸਰ ਵਿਖੇ 39 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਅਤੇ ਫਾਜਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸਰੀ ਕੈਂਸਰ ਕੇਅਰ ਸੈਂਟਰ ਦੀ ਉਸਾਰੀ ਵੀ ਕੀਤੀ ਜਾਵੇਗੀ।
• ਕੈਂਸਰ ਅਤੇ ਨਸ਼ਾ-ਮੁਕਤੀ ਇਲਾਜ ਬੁਨਿਆਦੀ ਢਾਂਚਾ ਬੋਰਡ (ਸੀਏਡੀਏ) ਨੂੰ 25 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
• ਇਸ ਤੋਂ ਇਲਾਵਾ ਮਜ਼ਬੂਤੀਕਰਨ ਅਤੇ ਸੰਚਾਲਣ ਲਈ ਸਾਲ 2018-19 ਵਿਚ 600 ਹੋਰ ਸਿਹਤ ਅਰੋਗਤਾ ਕੇਂਦਰ (ਐਚਡਬਲਿਊਸੀ) ਲਏ ਜਾਣਗੇ। 22.50 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ।
• ਕੌਮੀ ਆਯੂਸ਼ ਮਿਸ਼ਨ, 2250 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ।

Share Button

Leave a Reply

Your email address will not be published. Required fields are marked *

%d bloggers like this: