2 ਅਪ੍ਰੈਲ ਨੂੰ ਜੀ. ਐੱਨ. ਏ. ਯੂਨੀਵਰਸਿਟੀ ਪੁੱਜੇਗੀ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਟੀਮ

2 ਅਪ੍ਰੈਲ ਨੂੰ ਜੀ. ਐੱਨ. ਏ. ਯੂਨੀਵਰਸਿਟੀ ਪੁੱਜੇਗੀ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਟੀਮ

subedar joginder singh team coming in gnu university

ਪੰਜਾਬੀ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ 6 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪ੍ਰਮੋਸ਼ਨ ਦੇ ਸਿਲਸਿਲੇ ‘ਚ ਫਿਲਮ ਦੀ ਟੀਮ 2 ਅਪ੍ਰੈਲ ਨੂੰ ਜੀ. ਐੱਨ. ਏ. ਯੂਨੀਵਰਸਿਟੀ, ਫਗਵਾੜਾ ਵਿਖੇ ਪੁੱਜੇਗੀ। ਇਸ ਦੌਰਾਨ ਜਿਥੇ ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਤੇ ਫਿਲਮ ਦੀ ਬਾਕੀ ਟੀਮ ‘ਸੂਬੇਦਾਰ ਜੋਗਿੰਦਰ ਸਿੰਘ’ ਨੂੰ ਪ੍ਰਮੋਟ ਕਰੇਗੀ, ਉਥੇ ਇਹ ਕਲਾਕਾਰ ਆਪਣੇ ਹਿੱਟ ਗੀਤਾਂ ‘ਤੇ ਪੇਸ਼ਕਾਰੀ ਵੀ ਦੇਣਗੇ।
ਦੱਸਣਯੋਗ ਹੈ ਕਿ ਇਹ ਫਿਲਮ ਪਰਮਵੀਰ ਚੱਕਰ ਨਾਲ ਸਨਮਾਨਿਤ ਸੂਬੇਦਾਰ ਜੋਗਿੰਦਰ ਸਿੰਘ ਦੀ ਜ਼ਿੰਦਗੀ ‘ਤੇ ਬਣਾਈ ਗਈ ਹੈ। ਫਿਲਮ ‘ਚ ਸੂਬੇਦਾਰ ਜੋਗਿੰਦਰ ਸਿੰਘ ਤੇ ਉਨ੍ਹਾਂ ਦੀ ਪਲਟਨ ਦੀ ਬਹਾਦਰੀ ਪਰਦੇ ‘ਤੇ ਬਾਖੂਬੀ ਦੇਖਣ ਨੂੰ ਮਿਲੇਗੀ। 1962 ਦੀ ਭਾਰਤ-ਚੀਨ ਜੰਗ ਦੌਰਾਨ ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੇ 21 ਸਾਥੀਆਂ ਨਾਲ ਲਗਭਗ 1000 ਦੇ ਕਰੀਬ ਚੀਨੀ ਫੌਜੀਆਂ ਦਾ ਸਾਹਮਣਾ ਕੀਤਾ ਸੀ।

ਫਿਲਮ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ, ਜਦਕਿ ਇਸ ਦੇ ਪ੍ਰੋਡਿਊਸਰ ਸੁਮੀਤ ਸਿੰਘ ਹਨ। ਫਿਲਮ ‘ਚ ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਤੋਂ ਇਲਾਵਾ ਅਦਿਤੀ ਸ਼ਰਮਾ, ਰੌਸ਼ਨ ਪ੍ਰਿੰਸ, ਰਾਜਵੀਰ ਜਵੰਦਾ, ਗੁੱਗੂ ਗਿੱਲ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਜੋਰਡਨ ਸੰਧੂ ਤੇ ਕਈ ਹੋਰ ਨਾਮਵਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ।

Share Button

Leave a Reply

Your email address will not be published. Required fields are marked *

%d bloggers like this: