ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਪ੍ਰਮੋਸ਼ਨ ਦੌਰਾਨ ਯੂ. ਕੇ ‘ਚ ਗਿੱਪੀ ਗਰੇਵਾਲ ਦਾ ਸਨਮਾਨ

ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਪ੍ਰਮੋਸ਼ਨ ਦੌਰਾਨ ਯੂ. ਕੇ ‘ਚ ਗਿੱਪੀ ਗਰੇਵਾਲ ਦਾ ਸਨਮਾਨ
ਫ਼ਿਲਮ ਸੂਬੇਦਾਰ ਜੋਗਿੰਦਰ ਸਿੰਘ ਪੰਜਾਬੀ ਸਿਨੇਮਾ ਦੇ ਇਤਿਹਾਸ ‘ਚ ਅਹਿਮ ਪੰਨਾ ਜੋੜੇਗੀ- ਸੰਸਦ ਮੈਂਬਰ ਢੇਸੀ

ਚੰਡੀਗੜ੍ਹ 31 ਮਾਰਚ (ਜਵੰਦਾ)- ਅਗਾਮੀ 6 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚਲ ਰਹੀ ਹੈ। ਫ਼ਿਲਮ ਵਿੱਚ ਸੂਬੇਦਾਰ ਜੋਗਿੰਦਰ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਆਪਣੀ ਫ਼ਿਲਮ ਟੀਮ ਨਾਲ ਯੂ. ਕੇ. ‘ਚ ਫਿਲਮ ਦੀ ਪ੍ਰਮੋਸ਼ਨ ‘ਚ ਲੱਗੇ ਹੋਏ ਹਨ ਜਿੱਥੇ ਉਨਾਂ ਵੱਲੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ। ਅਸਲ ‘ਚ ਰਿਵਰਸਾਈਡ ਹੀਥਰੋ ਏਅਰਪੋਰਟ ਨਜ਼ਦੀਕ ਫਿਲਮ ਦੀ ਪ੍ਰਮੋਸ਼ਨ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਤਨਮਨਜੀਤ ਸਿੰਘ ਢੇਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਢੇਸੀ ਨੇ ‘ਸੂਬੇਦਾਰ ਜੋਗਿੰਦਰ ਸਿੰਘ’ ਫਿਲਮ ਦੀ ਤਾਰੀਫ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਫਿਲਮਾਂ ਬਣਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਟਰੇਲਰ ‘ਚ ਗਿੱਪੀ ਦੇ ਨਾਲ ਪੂਰੀ ਟੀਮ ਦੀ ਮਿਹਨਤ ਸਾਫ ਦਿਖਾਈ ਦੇ ਰਹੀ ਹੈ ਤੇ ਪੰਜਾਬੀ ਸਿਨੇਮਾ ਦੇ ਇਤਿਹਾਸ ‘ਚ ਫਿਲਮ ਅਹਿਮ ਪੰਨਾ ਜੋੜੇਗੀ। ਿੲਸ ਮੌਕੇ ਗੱਲਬਾਤ ਕਰਦਿਆਂ ਗਿੱਪੀ ਗਰੇਵਾਲ਼ ਅਤੇ ਭਾਨਾ ਐੱਲ.ਏ (ਹੰਬਲ ਮਿਊਜਿਕ) ਨੇ ਦੱਸਿਆ ਕਿ ਯੂ. ਕੇ. ਦੀ ਪ੍ਰਮੋਸ਼ਨ ਦੌਰਾਨ ਉਨ੍ਹਾਂ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਉਮੀਦ ਕਰਦੇ ਹਨ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਇਸ ਫਿਲਮ ਨੂੰ ਸੁਪਰਹਿੱਟ ਬਣਾਉਣ ‘ਚ ਪੂਰਾ ਯੋਗਦਾਨ ਦੇਣਗੇ।

Share Button

Leave a Reply

Your email address will not be published. Required fields are marked *

%d bloggers like this: