ਪੰਜਾਬ ਦਾ ਸਾਰੇ ਸਕੂਲਾਂ ‘ਚ ਛੁੱਟੀਆਂ

ਪੰਜਾਬ ਦਾ ਸਾਰੇ ਸਕੂਲਾਂ ‘ਚ ਛੁੱਟੀਆਂ

ਚੰਡੀਗੜ੍ਹ: ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਹੋਣਗੀਆਂ। ਸਮੂਹ ਸਕੂਲ ਛੁੱਟੀਆਂ ਉਪਰੰਤ 1 ਜੁਲਾਈ ਨੂੰ ਮੁੜ ਖੁੱਲ੍ਹਣਗੇ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਜਿਨ੍ਹਾਂ ਵਿੱਚ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ, ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਛੁੱਟੀਆਂ ਦੌਰਾਨ ਸਕੂਲਾਂ ਵਿੱਚ ਸਿਰਫ ਦਫਤਰ ਲੱਗਣਗੇ ਜਿਨ੍ਹਾਂ ਵਿੱਚ ਨਾਨ ਟੀਚਿੰਗ ਸਟਾਫ ਹਾਜ਼ਰ ਰਹੇਗਾ।

ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੂਨ ਮਹੀਨੇ ਅਧਿਆਪਕ ਕਾਡਰ ਦੀਆਂ ਪਦਉਨਤੀਆਂ, ਨਵੀਂ ਭਰਤੀ ਤੇ ਤਬਾਦਲਿਆਂ ਨੂੰ ਦੇਖਦਿਆਂ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮੋਬਾਈਲ/ਨੰਬਰ ਉਤੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹਿਣਗੇ। ਸਕੂਲ ਮੁਖੀਆਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਕਿਸੇ ਵੀ ਅਧਿਆਪਕ ਨੂੰ ਜੁਆਇਨ ਜਾਂ ਰਿਲੀਵ ਕਰਨ, ਕਿਸੇ ਵੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਜਾਂ ਨਵੇਂ ਦਾਖਲਿਆਂ ਸਬੰਧੀ ਕੋਈ ਮੁਸ਼ਕਲ ਨਾ ਆਵੇ।

Share Button

Leave a Reply

Your email address will not be published. Required fields are marked *

%d bloggers like this: